ਨਗਰ ਕੌਂਸਲ ਚੋਣਾਂ ਲਈ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ -25 ਨਵੰਬਰ ਤੱਕ ਦਰਜ਼ ਕਰਵਾਏ ਜਾ ਸਕਦੇ ਹਨ ਦਾਅਵੇ ਤੇ ਇਤਰਾਜ਼

ਵਧੀਕ ਜ਼ਿਲ੍ਹਾ ਚੋਣਕਾਰ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਸਬੰਧੀ ਮਿਤੀ 1 ਨਵੰਬਰ 2024 ਨੂੰ ਵੋਟਰਾਂ ਦੀ ਯੋਗਤਾ ਆਧਾਰ ਮਿਤੀ ਮੰਨਦੇ ਹੋਏ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ  25 ਨਵੰਬਰ, 2024 ਤੱਕ ਦਾਅਵੇ ਤੇ ਇਤਰਾਜ਼ ਦਰਜ਼ ਕਰਵਾਏ ਜਾ ਸਕਦੇ ਹਨ ਜਦੋਂ ਕਿ ਦਾਅਵਿਆਂ ਤੇ ਇਤਰਾਜਾਂ ਦਾ ਨਿਪਟਾਰਾ 3 ਦਸੰਬਰ, 2024 ਤੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 7 ਦਸੰਬਰ, 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਚੋਣਾਂ ਲਈ ਨਵੀਂਆਂ ਵੋਟਾਂ ਬਣਾਉਣ ਜਾਂ ਵੋਟਾਂ ਕਟਵਾਉਣ ਸਬੰਧੀ 20 ਅਤੇ 21 ਨਵੰਬਰ ਨੂੰ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ  ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਨਗਰ ਕੌਂਸਲ ਬਲਾਚੌਰ ਦੇ 15 ਵਾਰਡਾਂ ਲਈ ਚੋਣ ਹੋਣੀ ਹੈ। ਉਨ੍ਹਾਂ ਦੱਸਿਆ ਕਿ ਇਸ ਵਾਸਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਦਾਅਵੇ ਤੇ ਇਤਰਾਜਾਂ ਦਾ ਨਿਪਟਾਰਾ ਕਰਕੇ ਵੋਟਰ ਸੂਚੀਆਂ ਨਿਸਚਿਤ ਮਿਤੀ ‘ਤੇ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਡਿਪਟੀ ਸਪੀਕਰ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਚੁਣੇ ਪੰਚਾਂ ਨੂੰ ਚੁਕਾਈ ਸਹੁੰ, ਪਿੰਡਾਂ ਦੀ ਖ਼ੁਸ਼ਹਾਲੀ, ਸਰਵਪੱਖੀ ਵਿਕਾਸ  ਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਦਾ ਦਿੱਤਾ ਸੱਦਾ
Next article‘ਪ੍ਰੋਜੇਕਟ ਜੀਵਨ ਜੋਤ’ -ਜ਼ਿਲ੍ਹੇ ਵਿਚ ਬਾਲ ਭਿੱਖਿਆ ਖ਼ਿਲਾਫ਼ ਮੁਹਿੰਮ ਜਾਰੀ – ਪੰਜ ਬੱਚੇ ਕੀਤੇ ਰੈਸਕਿਊ