HOME ਨਗਰ ਕੌਂਸਲ ਚੋਣਾਂ: ਵਾਰਡ ਨੰਬਰ 8 ਵਿੱਚ ਦਲਜੀਤ ਸਿੰਘ ਬਿੱਟੂ ਨੇ ਵਿੱਢੀ...

ਨਗਰ ਕੌਂਸਲ ਚੋਣਾਂ: ਵਾਰਡ ਨੰਬਰ 8 ਵਿੱਚ ਦਲਜੀਤ ਸਿੰਘ ਬਿੱਟੂ ਨੇ ਵਿੱਢੀ ਚੋਣ ਮੁਹਿੰਮ

1

ਵੋਟਰਾਂ ਵਿੱਚ ਭਾਰੀ ਉਤਸ਼ਾਹ

ਮੋਰਿੰਡਾ  (ਸਮਾਜ ਵੀਕਲੀ)   (ਸੁਖਵਿੰਦਰ ਸਿੰਘ ਹੈਪੀ)-ਨਗਰ ਕੌਂਸਲ ਚੋਣਾਂ ਦਾ ਬਿਗਲ ਵੱਜਦਿਆਂ ਹੀ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਵਾਰਡ ਨੰਬਰ 8 ਤੋਂ ਉਮੀਦਵਾਰ ਦਲਜੀਤ ਸਿੰਘ ਬਿੱਟੂ ਨੇ ਆਪਣੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਦਿਆਂ ਦੇਖ ਕੇ ਵੋਟਰਾਂ ਨਾਲ ਸਿੱਧਾ ਸੰਪਰਕ ਤੇਜ਼ ਕਰ ਦਿੱਤਾ ਹੈ। ਇਸ ਵਾਰਡ ਦੇ ਕੁੱਲ 1,694 ਵੋਟਰ 26 ਮਈ ਨੂੰ ਦਲਜੀਤ ਸਿੰਘ ਬਿੱਟੂ ਦੀ ਸਿਆਸੀ ਕਿਸਮਤ ਦਾ ਫ਼ੈਸਲਾ ਕਰਨਗੇ। ਦੱਸਣਯੋਗ ਹੈ ਕਿ ਸਿਵਲ ਸਕੱਤਰੇਤ ਤੋਂ ਸੇਵਾ-ਮੁਕਤ ਹੋਣ ਉਪਰੰਤ ਦਲਜੀਤ ਸਿੰਘ ਬਿੱਟੂ ਲਗਾਤਾਰ ਸਮਾਜ ਸੇਵੀ ਕਾਰਜਾਂ ਵਿੱਚ ਸਰਗਰਮ ਹਨ। ਉਹ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਦੇ ਜਨਰਲ ਸਕੱਤਰ ਅਤੇ ਭਾਰਤੀ ਵਿਕਾਸ ਪਰਿਸ਼ਦ ਦੇ ਸਰਗਰਮ ਮੈਂਬਰ ਵਜੋਂ ਇਲਾਕੇ ਵਿੱਚ ਆਪਣੀ ਵਿਸ਼ੇਸ਼ ਪਛਾਣ ਰੱਖਦੇ ਹਨ। ਚੋਣਾਂ ਦੇ ਰਸਮੀ ਐਲਾਨ ਤੋਂ ਪਹਿਲਾਂ ਹੀ ਉਨ੍ਹਾਂ ਨੇ ਵਾਰਡ ਦੇ ਘਰ-ਘਰ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨਾਲ ਰਾਬਤਾ ਕਾਇਮ ਕਰ ਲਿਆ ਸੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿੱਟੂ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਸੱਤਾ ਹਾਸਲ ਕਰਨਾ ਨਹੀਂ, ਸਗੋਂ ਵਾਰਡ ਨਿਵਾਸੀਆਂ ਦੀ ਸੇਵਾ ਕਰਨਾ ਹੈ। ਉਨ੍ਹਾਂ ਕਿਹਾ, “ਮੈਂ ਲੰਬੇ ਸਮੇਂ ਤੋਂ ਸਮਾਜਿਕ ਸੇਵਾ ਕਰਦਾ ਆ ਰਿਹਾ ਹਾਂ ਅਤੇ ਭਵਿੱਖ ਵਿੱਚ ਵੀ ਵਾਰਡ ਦੀ ਨੁਹਾਰ ਬਦਲਣ ਲਈ ਵਚਨਬੱਧ ਰਹਾਂਗਾ।” ਉਨ੍ਹਾਂ ਉਮੀਦ ਜਤਾਈ ਕਿ 26 ਮਈ ਨੂੰ ਵਾਰਡ ਨੰਬਰ 8 ਦੇ ਸੂਝਵਾਨ ਵੋਟਰ ਉਨ੍ਹਾਂ ਦੇ ਹੱਕ ਵਿੱਚ ਫਤਵਾ ਦੇ ਕੇ ਉਨ੍ਹਾਂ ਦੇ ਹੱਥ ਮਜ਼ਬੂਤ ਕਰਨਗੇ ਤਾਂ ਜੋ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਦਿੱਤੀ ਜਾ ਸਕੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ਼ ਮਿਤੀ 6 ਮਈ ਤੋਂ ਅਣ ਮਿੱਥੇ ਸਮੇਂ ਲਈ ਕੰਮ-ਛੋੜ ਹੜਤਾਲ
Next article*ਮਦਰਜ਼ ਡੇ ਅਤੇ ਮਾਂ ਦੇ ਜਨਮਦਿਨ ਮੌਕੇ ਦਿੱਤਾ ਹਰਿਆਲੀ ਦਾ ਸੰਦੇਸ਼, ਮਾਂ ਦੇ ਹੱਥੀਂ ਬੂਟੇ ਲਗਵਾ ਕੀਤਾ ਪ੍ਰਕ੍ਰਿਤੀ ਨੂੰ ਨਮਨ*