ਮੋਰਿੰਡਾ (ਸਮਾਜ ਵੀਕਲੀ) (ਸੁਖਵਿੰਦਰ ਸਿੰਘ ਹੈਪੀ)– ਨਗਰ ਕੌਂਸਲ ਮੋਰਿੰਡਾ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਉਣਾ ਸ਼ੁਰੂ ਹੋ ਗਿਆ ਹੈ। ਵਾਰਡ ਨੰਬਰ-7 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸਾਬਕਾ ਕੌਂਸਲਰ ਪਿੰਕੀ ਕੌਰ ਪਤਨੀ ਠੇਕੇਦਾਰ ਬਲਵੀਰ ਸਿੰਘ (ਲਾਲਾ) ਵੱਲੋਂ ਚੋਣ ਮੈਦਾਨ ਵਿੱਚ ਉਤਰਦੇ ਹੀ ਚੋਣ ਪ੍ਰਚਾਰ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਇਲਾਕੇ ਦੇ ਲੋਕਾਂ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ। ਪਿੰਕੀ ਕੌਰ ਨੇ ਕਿਹਾ ਕਿ ਜੇਕਰ ਵਾਰਡ ਵਾਸੀ ਉਨ੍ਹਾਂ ਨੂੰ ਆਪਣਾ ਕੀਮਤੀ ਵੋਟ ਦੇ ਕੇ ਕਾਮਯਾਬ ਬਣਾਉਂਦੇ ਹਨ ਤਾਂ ਵਾਰਡ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਫ਼ਾਈ, ਗਲੀਆਂ- ਨਾਲੀਆਂ ਦੀ ਮੁਰੰਮਤ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਨੂੰ ਯਕੀਨੀ ਬਣਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂਆਂ ਵੱਲੋਂ ਵੀ ਪਿੰਕੀ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ 26 ਮਈ ਨੂੰ “ਹੱਥ” ਦੇ ਨਿਸ਼ਾਨ ਵਾਲਾ ਬਟਨ ਦਬਾ ਕੇ ਕਾਂਗਰਸ ਉਮੀਦਵਾਰ ਨੂੰ ਜਿੱਤ ਦਿਵਾਈ ਜਾਵੇ ਤਾਂ ਜੋ ਵਾਰਡ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਗੁਰਮੀਤ ਸਿੰਘ ਬੜਾ ਹਾਜ਼ਰ ਸੀ, ਜੋ ਕਿ ਪਿੰਕੀ ਕੌਰ ਦੀ ਚੋਣ ਮੁਹਿੰਮ ਨੂੰ ਬੜੇ ਸੁਚੱਜੇ ਢੰਗ ਨਾਲ ਚਲਾ ਰਿਹਾ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



