(ਨਾਮਜ਼ਦਗੀ ਦੇ ਆਖੀਰਲੇ ਦਿਨ ਨਗਰ ਕੌਸਲ ਮਾਲੇਰਕੋਟਲਾ ਤੋਂ 68, ਨਗਰ ਕੌਸਲ ਅਹਿਮਦਗੜ੍ਹ ਤੋਂ 73 ਅਤੇ ਨਗਰ ਪੰਚਾਇਤ ਅਮਰਗੜ੍ਹ ਤੋਂ 51 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ)
ਮਾਲੇਰਕੋਟਲਾ (ਸਮਾਜ ਵੀਕਲੀ) (ਕੁਲਵੰਤ ਸਿੰਘ ਮੁਹਾਲੀ) ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਏ.ਡੀ.ਸੀ ਰਿੰਪੀ ਗਰਗ ਨੇ ਮੀਡੀਆ ਨੂੰ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਅਧੀਨ ਆਉਂਦੀ ਨਗਰ ਕੌਂਸਲ ਮਾਲੇਰਕੋਟਲਾ,ਅਹਿਮਦਗੜ੍ਹ ਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ 26 ਮਈ 2026 ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਅੱਜ ਚੌਥੇ ਤੇ ਆਖਰੀ ਦਿਨ 192 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ।ਜ਼ਿਲ੍ਹਾ ਚੋਣ ਅਫ਼ਸਰ ਨੇ ਚੌਥੇ ਦਿਨ ਦਾਖਲ ਹੋਏ ਨਾਮਜ਼ਦਗੀ ਪੱਤਰਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਵਿੱਚੋਂ ਨਗਰ ਕੌਸਲ ਮਾਲੇਰਕੋਟਲਾ ਤੋਂ 68 ਅਤੇ ਨਗਰ ਕੌਸਲ ਅਹਿਮਦਗੜ੍ਹ ਵਿਖੇ 73 ਅਤੇ ਨਗਰ ਪੰਚਾਇਤ ਅਮਰਗੜ੍ਹ ਤੋਂ 51 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ।ਇਸ ਪ੍ਰਕਾਰ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 346 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।ਉਨ੍ਹਾਂ ਦੱਸਿਆ ਕਿ 18 ਮਈ 2026 ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ, 19 ਮਈ ਨੂੰ ਉਮੀਦਵਾਰ ਨਾਮਜਦਗੀ ਪੱਤਰ ਵਾਪਸ ਲੈ ਸਕਦੇ ਹ, 26 ਮਈ ਨੂੰ ਸਵੇਰੇ 08:00 ਵਜੇ ਤੋਂ ਸ਼ਾਮ 05:00 ਵਜੇ ਤੱਕ ਵੋਟਾਂ ਪੈਣਗੀਆਂ ਅਤੇ 29 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ।ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 61 ਵਾਰਡਾ ਲਈ 138 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ।ਜ਼ਿਲ੍ਹਾ ਦੀ ਨਗਰ ਕੌਂਸਲ ਮਾਲੇਰਕੋਟਲਾ ਅਧੀਨ 33 ਵਾਰਡਾਂ, ਨਗਰ ਕੌਂਸਲ ਅਹਿਮਦਗੜ੍ਹ ਅਧੀਨ 17 ਵਾਰਡਾਂ ਅਤੇ ਨਗਰ ਪੰਚਾਇਤ ਅਮਰਗੜ੍ਹ 11 ਵਾਰਡਾਂ ਲਈ ਆਮ ਚੋਣ ਕਰਵਾਈ ਜਾਣੀ ਹੈ। ਇਹਨਾਂ ਚੋਣਾਂ ਲਈ ਕੁੱਲ 138 ਬੂਥ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਮਾਲੇਰਕੋਟਲਾ ਵਿਖੇ 101, ਅਹਿਮਦਗੜ੍ਹ ਵਿਖੇ 26 ਅਤੇ ਨਗਰ ਪੰਚਾਇਤ ਅਮਰਗੜ੍ਹ ਵਿਖੇ 11 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ ਅਤੇ ਇਸ ਵਿੱਚ ਤਕਰੀਬਨ 01 ਲੱਖ 27 ਹਜਾਰ 807 ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ, ਜਿਨ੍ਹਾਂ ਵਿੱਚ 66,622 ਪੁਰਸ, 61,174 ਇਸਤਰੀ ਅਤੇ 11 ਹੋਰ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



