HOME ਨਗਰ ਕੌਂਸਲ ਨਵਾਂਸ਼ਹਿਰ, ਰਾਹੋਂ ਅਤੇ ਬੰਗਾਂ ਦੀ ਵੋਟਾਂ ਦੀ ਗਿਣਤੀ ਦੇ ਸਾਰੇ...

ਨਗਰ ਕੌਂਸਲ ਨਵਾਂਸ਼ਹਿਰ, ਰਾਹੋਂ ਅਤੇ ਬੰਗਾਂ ਦੀ ਵੋਟਾਂ ਦੀ ਗਿਣਤੀ ਦੇ ਸਾਰੇ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ

3
ਡਿਪਟੀ ਕਮਿਸ਼ਨਰ–ਕਮ– ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ

ਨਵਾਂਸ਼ਹਿਰ  (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਤਿੰਨ ਨਗਰ ਕੌਂਸਲਾਂ ਨਵਾਂਸ਼ਹਿਰ, ਰਾਹੋਂ ਅਤੇ ਬੰਗਾਂ ਦੀਆਂ ਚੋਣਾਂ ਲਈ 26 ਮਈ ਨੂੰ ਪਈਆਂ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ–ਕਮ– ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਦਿੰਦਿਆ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਚੋਣਾਂ ਤਿੰਨ ਨਗਰ ਕੌਂਸਲਾਂ ਦੇ 45 ਵਾਰਡਾਂ ਲਈ ਹੋਈਆਂ, ਜਿਨ੍ਹਾਂ ਵਿੱਚ ਬੰਗਾ ਦੇ 15 ਵਾਰਡ, ਨਵਾਂਸ਼ਹਿਰ ਦੇ 19 ਵਾਰਡ ਅਤੇ ਰਾਹੋਂ ਨਗਰ ਕੌਂਸਲ ਦੇ 11 ਵਾਰਡ ਸ਼ਾਮਲ ਹਨ। ਚੋਣਾਂ ਲਈ ਕੁੱਲ 148 ਉਮੀਦਵਾਰ ਮੈਦਾਨ ਵਿੱਚ ਸਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਗਰ ਕੌਂਸਲ ਚੋਣ ਲਈ 60.70 ਫੀਸਦੀ ਮਤਦਾਨ ਹੋਇਆ ਸੀ। ਜਿਸ ਦੀ ਗਿਣਤੀ 29 ਮਈ ਨੂੰ ਹੋਵੇਗੀ। ਉਨ੍ਹਾਂ ਦੱਸਿਆ ਨਗਰ ਕੌਂਸਲ ਨਵਾਂਸ਼ਹਿਰ ਦੀ ਗਿਣਤੀ ਲਈ ਗਿਣਤੀ ਕੇਂਦਰ ਆਰ.ਕੇ. ਆਰਿਆ ਕਾਲਜ ਨਵਾਂਸ਼ਹਿਰ ਵਿਖੇ ਬਣਾਇਆ ਗਿਆ ਹੈ। ਇਸ ਤਰ੍ਹਾਂ ਨਗਰ ਕੌਂਸਲ ਰਾਹੋਂ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਗਰਲਜ਼) ਰਾਹੋਂ ਵਿਖੇ ਗਿਣਤੀ ਕੇਂਦਰ ਬਣਾਇਆ ਗਿਆ ਹੈ ਅਤੇ ਬੰਗਾ ਨਗਰ ਕੌਂਸਲ ਲਈ ਜੀ.ਐਨ ਕਾਲਜ ਫਾਰ ਵੋਮੈਨ ਬੰਗਾਂ ਵਿਖੇ ਗਿਣਤੀ ਕੇਂਦਰ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਗਿਣਤੀ 29 ਮਈ ਨੂੰ ਸਵੇਰੇ 08:00 ਵਜੇ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ‘ਤੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਅਮਲੇ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਗਿਣਤੀ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹੀ ਜਾਵੇਗੀ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਪੜ੍ਹਾਈ ਛੱਡਣ ਦੀ ਕੋਈ ਜ਼ਰੂਰਤ ਨਹੀਂ ਮੈਂ ਨਾਲ ਹਾਂ ਮੈਂ ਤੈਨੂੰ ਪੜ੍ਹਾਵਾਗੀ –ਪ੍ਰਿਆ ਅੰਬੇਦਕਰ
Next articleਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਨਾਮ ਨਾਲ ਸੁਸ਼ੋਭਿਤ ਹੋਇਆ ਨਲੋਈਆਂ ਚੌਕ