HOME ਨਗਰ ਕੌਂਸਲ ਨਵਾਂਸ਼ਹਿਰ ਦੇ ਕਰਮਚਾਰੀਆਂ ਵੱਲੋਂ ਅੱਠਵੇਂ ਦਿਨ ਵੀ ਮੁਕੰਮਲ ਹੜਤਾਲ

ਨਗਰ ਕੌਂਸਲ ਨਵਾਂਸ਼ਹਿਰ ਦੇ ਕਰਮਚਾਰੀਆਂ ਵੱਲੋਂ ਅੱਠਵੇਂ ਦਿਨ ਵੀ ਮੁਕੰਮਲ ਹੜਤਾਲ

5

ਨਵਾਂਸ਼ਹਿਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਮਿਉਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਉਤੇ ਅੱਜ ਨਗਰ ਕੌਂਸਲ ਨਵਾਂਸ਼ਹਿਰ ਦੇ ਕਰਮਚਾਰੀਆਂ ਨੇ ਅੱਠਵੇਂ ਦਿਨ ਵੀ ਮੁਕੰਮਲ ਹੜਤਾਲ਼ ਕੀਤੀ। ਇਸ ਮੌਕੇ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਮਿਉਂਸਪਲ ਕਰਮਚਾਰੀ ਸੰਗਠਨ ਦੇ ਜਿਲਾ ਪ੍ਰਧਾਨ ਸੰਨੀ ਬਘਾਨੀਆ, ਨਵਾਂਸ਼ਹਿਰ ਦੇ ਪ੍ਰਧਾਨ ਸੂਰਜ ਖੋਸਲਾ, ਚੇਅਰਮੈਨ ਦੀਪਕ ਖੋਸਲਾ, ਇਫਟੂ ਦੇ ਸੂਬਾ ਪ੍ਰੈਸ ਸਕੱਤਰ ਜਸਬੀਰ ਦੀਪ, ਨਿਊ ਆਟੋ ਯੂਨੀਅਨ ਦੇ ਨਿੱਕੂ,ਜਸਵੀਰ ਸਿੰਘ ਨੇ ਸੰਬੋਧਨ ਕੀਤਾ। ਉਹਨਾਂ ਕਿਹਾ ਕਿ ਮਿਉਂਸਪਲ ਕਰਮਚਾਰੀਆਂ ਦੀ ਪੰਜਾਬ ਭਰ ‘ਚ ਮੁਕੰਮਲ ਹੜਤਾਲ ਚੱਲ ਰਹੀ ਹੈ। ਪੰਜਾਬ ਭਰ ਚ ਸਫਾਈ ਕੰਮ ਦਾ ਮੁਕੰਮਲ ਬਾਈਕਾਟ ਹੈ। ਕੱਚੇ ਕਾਮੇ ਪੱਕੇ ਕਰਨ, ਘਟੋਂ ਘੱਟ ਉਜਰਤ 40 ਹਜਾਰ ਕਰਨ ਸਮੇਤ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਅਤੇ ਹੋਰ ਮੰਗਾਂ ਨੂੰ ਲੈਕੇ ਪੰਜਾਬ ਭਰ ਦੇ ਨਿਗਮਾ,ਨਗਰ ਕੌਸਲਾਂ ਤੇ ਨਗਰ ਪੰਚਾਇਤਾਂ ਦੇ ਅਧੀਨ 150 ਤੋਂ ਵਧ ਸਟੇਸ਼ਨਾ ਤੇ ਸਫਾਈ ਸੇਵਕਾਂ ਨੇ ਮੁਕੰਮਲ ਹੜਤਾਲ ਕੀਤੀ ਹੋਈ ਹੈ ਜੋ ਮੰਗਾਂ ਦੀ ਪੂਰਤੀ ਤਕ ਜਾਰੀ ਰਹੇਗੀ। ਆਗੂਆਂ ਕਿਹਾ ਕਿ ਇਹ ਹੜਤਾਲ਼ ਸਾਡਾ ਕੋਈ ਸ਼ੌਕ ਨਹੀਂ ਮਜ਼ਬੂਰੀ ਹੈ। ਕਿਉਕਿ ਪੰਜਾਬ ਦਾ 90% ਮੁਲਾਜਮ ਕੱਚਾ ਹੈ ਤੇ ਮਾਤਰ 10 ਹਜਾਰ ਨਿਗੁਣੀ ਤਨਖਾਹ ਤੇ ਕੰਮ ਕਰ ਰਿਹਾ ਹੈ!ਮਹਿੰਗਾਈ ਕਰਕੇ ਘਰਾਂ ਦਾ ਗੁਜ਼ਾਰਾ ਬੜੀ ਮੁਸ਼ਕਲ ਨਾਲ ਚੱਲਦਾ ਹੈ। ਅੱਜ ਤੋਂ ਲਗਭਗ ਸਾਢੇ 4 ਸਾਲ ਪਹਿਲਾਂ ਸੱਤਾ ਵਿਚ ਆਉਣ ਵਾਲੀ ਮਾਨ ਸਰਕਾਰ ਇਹਨਾਂ ਹੀ ਸਫ਼ਾਈ ਸੇਵਕਾ ਦਾ ਝਾੜੂ ਵਾਲਾ ਨਿਸ਼ਾਨ ਲੈ ਕੇ ਵੋਟਾਂ ਮੰਗ ਕੇ ਸੱਤਾ ਵਿਚ ਆਈ ਸੀ।ਉਸ ਵੇਲੇ ਮੁੱਖ ਮੰਤਰੀ ਵੱਲੋਂ ਕਿਹਾ ਸੀ ਕੇ ਸਾਡੀ ਸਰਕਾਰ ਵਿਚ ਕਿਸੇ ਨੂੰ ਵੀ ਧਰਨੇ, ਪ੍ਰਦਰਸ਼ਨ ਕਰਨ ਦੀ ਲੋੜ ਨਹੀਂ ਪਵੇਗੀ ਪਰ ਹੋਇਆ। ਇਸ ਦੇ ਉਲਟ ਬਾਅਦ ਵਿੱਚ ਸ਼ਹਿਰ ਅੰਦਰ ਮੁਜ਼ਾਹਰਾ ਵੀ ਕੀਤਾ ਗਿਆ। ਇਸ ਮੌਕੇ ਰਾਜੇਸ਼ ਕੁਮਾਰ, ਸੁੰਨੀ, ਮਾਸਟਰ ਅਸ਼ਨਵੀ, ਸਾਥੀ ਚੰਦ, ਦੇਵੀ ਚੰਦ ਆਗੂ ਵੀ ਹਾਜਰ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ***37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ***ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
Next articleਸੰਯੁਕਤ ਕਿਸਾਨ ਮੋਰਚੇ ਵਲੋਂ 15 ਦੇ ਰੋਸ ਧਰਨੇ ਸੰਬੰਧੀ ਪਿੰਡਾਂ ਵਿੱਚ ਮੀਟਿੰਗਾਂ ਜਾਰੀ