ਜਗਰਾਉਂ/ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ. ਏ.) ਕੱਚਾ ਮਲਕ ਰੋਡ ਵਾਸੀ ਮਹਿੰਦਰ ਸਿੰਘ ਬੀ.ਏ. ਨੇ ਨਗਰ ਕੌਂਸਲ ਜਗਰਾਉਂ ਦੇ ਅਧਿਕਾਰੀਆਂ ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਮੇਰੇ ਕੋਲੋਂ ਮਕਾਨ ਬਨਾਉਣ ਬਦਲੇ ਪੈਸੇ ਦੀ ਮੰਗ ਕੀਤੀ ਜਾ ਰਹੀ ਹੈ ਜਦਕਿ ਮੈਂ ਕਿਸੇ ਵੀ ਕਾਨੂੰਨ ਦੀ ਉਲੰਘਣਾ ਕੀਤੇ ਬਗੈਰ ਮਕਾਨ ਦੀ ਉਸਾਰੀ ਕਰਨਾ ਚਾਹੁੰਦਾ ਹਾਂ । ਉਨ੍ਹਾਂ ਕਿਹਾ ਕਿ ਜਿਸ ਜਗ੍ਹਾ ਤੇ ਮਕਾਨ ਦੀ ਉਸਾਰੀ ਕੀਤੀ ਜਾ ਰਹੀ ਹੈ ਉਸ ਜਗ੍ਹਾ ਦੀ ਰਜਿਸਟਰੀ ਮੇਰੇ ਕੋਲ ਹੈ ਤੇ ਮੈਂ ਜਗ੍ਹਾ ਦੀ ਉਸਾਰੀ ਲਈ ਲੋੜੀਂਦੇ ਨਕਸ਼ੇ ਲਈ ਫੀਸ 4000 ਰੂ: ਆਨ ਲਾਈਨ ਜਮ੍ਹਾਂ ਕਰਵਾ ਚੁੱਕਾ ਹਾਂ ਤੇ ਉਹ ਨਕਸ਼ਾ ਨਕਸ਼ਾਨਵੀਸ ਵੱਲੋਂ ਮਹਿਕਮੇ ਨੂੰ ਭੇਜਿਆ ਜਾ ਚੁੱਕਾ ਹੈ ਪਰ ਮਹਿਕਮੇ ਦੇ ਅਧਿਕਾਰੀ ਇਹ ਗੱਲ ਕਹਿ ਕੇ ਟਾਲ ਰਹੇ ਹਨ ਕਿ ਉਨ੍ਹਾਂ ਕੋਲ ਹਾਲੇ ਤੱਕ ਨਕਸ਼ਾ ਨਹੀਂ ਪਹੁੰਚਿਆ। ਮਹਿੰਦਰ ਸਿੰਘ ਬੀ.ਏ. ਨੇ ਨਗਰ ਕੌਂਸਲ ਦੇ ਅਧਿਕਾਰੀਆਂ ਤੋਂ ਮੰਗ ਕਰਦਿਆਂ ਕਿਹਾ ਕਿ ਉਸ ਦੇ ਮਕਾਨ ਦਾ ਨਕਸ਼ਾ ਪਾਸ ਕਰਕੇ ਉਸ ਨੂੰ ਮਕਾਨ ਬਨਾਉਣ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਚੇਤਾਵਨੀ ਦਿੰਦੇ ਹੋਏ ਇਹ ਵੀ ਕਿਹਾ ਕਿ ਜੇਕਰ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਉਸ ਨੂੰ ਤੰਗ ਪ੍ਰੇਸ਼ਾਨ ਕਰਨਾ ਬੰਦ ਨਹੀਂ ਕੀਤਾ ਤਾਂ ਆਉਣ ਵਾਲੇ ਬੁੱਧਵਾਰ ਤੋਂ ਉਹ ਆਪਣੇ ਸਮਰਥਕਾਂ ਸਮੇਤ ਕੌਂਸਲ ਦਫਤਰ ਦੇ ਬਾਹਰ ਰੋਸ਼ ਧਰਨਾ ਅਤੇ ਪ੍ਰਦਰਸ਼ਨ ਸ਼ੁਰੂ ਕਰੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj