ਰਾਏਕੋਟ (ਸਮਾਜ ਵੀਕਲੀ) ਗੁਰਭਿੰਦਰ ਗੁਰੀ – ਨਗਰ ਕੌਂਸਲ ਰਾਏਕੋਟ ਦੇ ਕਾਰਜਸਾਧਕ ਅਫ਼ਸਰ (ਈ.ਓ.) ਸ੍ਰੀ ਵਿਕਾਸ ਉੱਪਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਕਲੀਨ ਪੰਜਾਬ-ਪ੍ਰਦੂਸ਼ਣ ਮੁਕਤ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਦਿਆਂ ਸੀ.ਐਲ.ਐੱਫ. (ਸਿਟੀ ਲੈਵਲ ਫੈਡਰੇਸ਼ਨ) ਦੀਆਂ ਮੈਂਬਰਾਂ ਅਤੇ ਸੈਨੀਟੇਸ਼ਨ ਸ਼ਾਖਾ ਦੇ ਕਰਮਚਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਲਈ ਨਗਰ ਕੌਂਸਲ ਦਾ ਪੂਰਾ ਸਹਿਯੋਗ ਕਰਨ।ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸੁੰਦਰ ਅਤੇ ਸਾਫ਼-ਸੁਥਰਾ ਰੱਖਣਾ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਘਰਾਂ ਦਾ ਕੂੜਾ ਨਗਰ ਕੌਂਸਲ ਦੀਆਂ ਗੱਡੀਆਂ ਨੂੰ ਹੀ ਦੇਣ ਅਤੇ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਰੱਖਣ। ਇਸ ਦੇ ਨਾਲ ਹੀ ਸਿੰਗਲ ਯੂਜ਼ ਪਲਾਸਟਿਕ, ਖ਼ਾਸ ਕਰਕੇ ਪਲਾਸਟਿਕ ਦੇ ਲਿਫ਼ਾਫਿਆਂ ਦੀ ਵਰਤੋਂ ਤੋਂ ਗੁਰੇਜ਼ ਕਰਨ ਅਤੇ ਲੋਕਾਂ ਦੀ ਸਿਹਤ ਤੇ ਵਾਤਾਵਰਨ ਦੀ ਸੁਰੱਖਿਆ ਲਈ ਇਸ ਦੀ ਵਰਤੋਂ ਨਾ ਕਰਨ।ਅਧਿਕਾਰੀਆਂ ਨੇ ਕਿਹਾ ਕਿ ਜੇਕਰ ਹਰ ਨਾਗਰਿਕ ਆਪਣੀ ਜ਼ਿੰਮੇਵਾਰੀ ਨਿਭਾਏ ਤਾਂ ਰਾਏਕੋਟ ਨੂੰ ਸਾਫ਼-ਸੁਥਰਾ ਅਤੇ ਸੁੰਦਰ ਸ਼ਹਿਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਨਗਰ ਕੌਂਸਲ ਦੀ ਸਫ਼ਾਈ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਦਾ ਸੰਕਲਪ ਵੀ ਦੁਹਰਾਇਆ। ਇਸ ਮੌਕੇ ਸੈਨੀਟਰੀ ਸੁਪਰਵਾਈਜ਼ਰ ਹਰਪ੍ਰੀਤ ਸਿੰਘ, ਸੈਨੀਟਰੀ ਇੰਸਪੈਕਟਰ ਗੁਰਦੀਪ ਸਿੰਘ, ਸੀ.ਐਲ.ਐੱਫ. ਦੀਆਂ ਮੈਂਬਰਾਂ, ਸੈਨੀਟੇਸ਼ਨ ਬ੍ਰਾਂਚ ਦੇ ਕਰਮਚਾਰੀ, ਮੋਟੀਵੇਟਰ ਜਤਿੰਦਰ ਪਾਲ ਸਿੰਘ, ਗੁਰਪ੍ਰੀਤ ਕੌਰ, ਮੈਟ ਮਨਿੰਦਰ ਕੌਰ, ਰਾਜਾ ਗਿੱਲ ਅਤੇ ਸਫ਼ਾਈ ਸੇਵਕ ਸਤਿਅਮ ਕੁਮਾਰ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly





