ਨਗਰ ਪਾਲਿਕਾ ਕਰਮਚਾਰੀ ਯੂਨੀਅਨ ਦੀ ਹੜਤਾਲ

ਕੂੜਾ ਡੰਪ ਦੇ ਲਈ ਜਗ੍ਹਾ ਲੱਭਣ ਨੂੰ ਲੈ ਕੇ ਕਾਂਗਰਸ ਪਾਰਟੀ ਮੇਅਰ ਅਤੇ ਵੱਖ ਵੱਖ ਕਾਂਗਰਸੀ ਅਹੁਦੇਦਾਰਾਂ ਨੇ ਨਗਰ ਕਮਿਸ਼ਨਰ ਤੇ ਡੀ ਸੀ ਨਾਲ ਮੀਟਿੰਗ ਕੀਤੀ 
ਕਪੂਰਥਲਾ, (ਸਮਾਜ ਵੀਕਲੀ) ( ਕੌੜਾ)- ਨਗਰ ਪਾਲਿਕਾ ਕਰਮਚਾਰੀ ਯੂਨੀਅਨ ਦੀ ਹੜਤਾਲ ਅਤੇ ਕੂੜਾ ਡੰਪ ਦੇ ਲਈ ਜਗ੍ਹਾ ਲੱਭਣ ਨੂੰ ਲੈ ਕੇ ਕਾਂਗਰਸ ਪਾਰਟੀ ਮੇਅਰ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਤੇ ਕਾਂਗਰਸੀ ਸ਼ਹਿਰੀ ਪ੍ਰਧਾਨ ਨੇ ਡੀ ਸੀ ਤੇ ਨਗਰ ਕਮਿਸ਼ਨਰ ਦੇ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਮੇਅਰ ਵੱਲੋਂ ਯੂਨੀਅਨ ਦੀਆਂ ਮੰਗਾਂ ਨੂੰ ਲੈ ਕੇ ਦੋਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਜਿੱਥੇ ਡੀਸੀ ਅਮਿਤ ਕੁਮਾਰ ਪੰਚਾਲ ਨੇ ਮੇਅਰ ਅਤੇ ਹੋਰ ਅਹੁਦੇਦਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਸ਼ਹਿਰ ਨਿਵਾਸੀਆਂ ਨੂੰ ਕੂੜੇ ਦੀ ਸਮੱਸਿਆ ਤੋਂ ਨਿਜਾਤ ਦਵਾਉਣ ਦੇ ਲਈ ਉਚਿਤ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੇ ਲਈ ਉਹਨਾਂ ਨੇ ਲੋਕਲ ਬਾਡੀ ਡਾਇਰੈਕਟਰ ਨਾਲ ਵੀ ਗੱਲ ਕਰਨ ਦਾ ਮਾਮਲਾ ਧਿਆਨ ਵਿੱਚ ਲਿਆਂਦਾ ਹੈ। ਮੇਅਰ ਕੁਲਵੰਤ ਕੌਰ ਸੀਨੀਅਰ ਡਿਪਟੀ ਮੇਅਰ ਰਾਹੁਲ, ਡਿਪਟੀ ਮੇਅਰ ਵਿਨੋਦ ਸੂਦ ਤੇ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਦੀਪਕ ਸਲਵਾਨ ਨੇ ਕਿਹਾ ਕਿ ਯੂਨੀਅਨ ਦੀਆਂ ਮੰਗਾਂ ਨੂੰ ਪੂਰਾ ਕਰਨ ਸਬੰਧੀ ਏਕਾ ਅਧਿਕਾਰ ਨਗਰ ਪਾਲਿਕਾ ਕਰਮਚਾਰੀ ਯੂਨੀਅਨ ਨਾਲ ਗੱਲਬਾਤ ਕਰਕੇ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਉੱਥੇ ਹੀ ਨਗਰ ਨਿਗਮ ਕਮਿਸ਼ਨਰ ਵੱਲੋਂ ਵੀ ਪੂਰਾ ਡੰਪ ਦੇ ਲਈ ਉਚਿਤ ਜਗ੍ਹਾ ਦੀ ਤਲਾਸ਼ ਕੀਤੀ ਜਾ ਰਹੀ ਹੈ । ਇਸ ਮੌਕੇ ਤੇ  ਐਮ ਸੀ ਬਲਜੀਤ ਸਿੰਘ ਕਾਲਾ, ਮਨਪ੍ਰੀਤ ਸਿੰਘ ਮਾਂਗਟ ਪੀ ਏ ਟੂ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਹੋਰ ਕਾਂਗਰਸੀ ਆਗੂ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleSAMAJ WEEKLY = 16/07/2024
Next articleਸਭ ਰਿਸ਼ਤਿਆਂ ਤੋਂ ਉੱਤਮ ਅਤੇ ਅਨਮੋਲ ਹੈ ਮਾਂ – ਪੁੱਤ ਦਾ ਰਿਸ਼ਤਾ