ਮੋਗਾ ਸ਼ਹਿਰ ਅੰਦਰ ਇਕ ਹੋਰ ਕਤਲ-65 ਸਾਲਾ ਬਜ਼ੁਰਗ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ
ਮੋਗਾ/16 ਜੁਲਾਈ (ਬੇਅੰਤ ਗਿੱਲ) ਇਹ ਪੰਜਾਬ ਅੰਦਰ ਆਏ ਦਿਨ ਕੀ ਹੋ ਰਿਹਾ ਹੈ। ਕੰਮਕਾਜੀ ਤੇ ਆਮ ਲੋਕਾਂ ਦੀ ਜਾਨ ਮੁੱਠੀ ਵਿਚ ਆਈ ਰਹਿੰਦੀ ਹੈ। ਨਿੱਤ ਦਿਨ ਕਤਲ, ਚੋਰੀਆਂ,ਡਾਕੇ, ਲੁੱਟਖੋਹਾਂ, ਗੁੰਡਾਗਰਦੀ ਤੇ ਧੱਕੇਸ਼ਾਹੀ ਦੀਆਂ ਘਟਨਾਵਾਂ ਆਮ ਵਾਪਰਨ ਲੱਗ ਗਈਆਂ ਹਨ। ਹੁਣ ਖ਼ਬਰ ਮਿਲੀ ਹੈ ਕਿ ਪੰਜਾਬ ਦੇ ਮੋਗਾ ਸ਼ਹਿਰ ਵਿੱਚ ਪੈਂਦੇ ਸ਼ਹੀਦ ਭਗਤ ਸਿੰਘ ਨਗਰ ਦੇ ਰਹਿਣ ਵਾਲੇ 65 ਸਾਲਾ ਬਜ਼ੁਰਗ ਸੰਤੋਖ ਸਿੰਘ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਹੈ । ਮਿਲੀ ਜਾਣਕਾਰੀ ਮੁਤਾਬਕ ਮੋਗਾ ਸ਼ਹਿਰ ਵਿੱਚ ਪੈਂਦੇ ਸ਼ਹੀਦ ਭਗਤ ਸਿੰਘ ਨਗਰ ਦੇ ਵਾਸੀ ਸੰਤੋਖ ਸਿੰਘ ਦੇ ਘਰ ਤਿੰਨ ਬਦਮਾਸ਼ਾਂ ਨੇ ਦਾਖਲ ਹੋ ਕੇ ਗੋਲੀਆਂ ਚਲਾ ਕੇ ਸੰਤੋਖ ਸਿੰਘ ਦਾ ਕਤਲ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ਾਂ ਵੱਲੋਂ 3 ਤੋਂ 4 ਗੋਲੀਆਂ ਚਲਾਈਆਂ ਗਈਆਂ। ਗੋਲੀਆਂ ਲੱਗਣ ‘ਤੇ ਸੰਤੋਖ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਘਟਨਾ ਵਾਲੀ ਥਾਂ ‘ਤੇ ਪਹੁੰਚ ਗਏ ਸਨ। ਇਸ ਵਾਰਦਾਤ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ। ਇਸ ਘਟਨਾ ਨਾਲ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly