ਫ਼ਰੀਦਕੋਟ (ਸਮਾਜ ਵੀਕਲੀ) : ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ਾਂ ਵਿੱਚ ਘਿਰੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਨੂੰ ਅੱਜ ਸਵੇਰੇ ਕੋਟਕਪੂਰਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਕਾਤਲਾਨਾ ਹਮਲੇ ਵਿਚ ਡੇਰਾ ਪ੍ਰੇਮੀ ਦੇ ਸੁਰੱਖਿਆ ਕਰਮਚਾਰੀ ਅਤੇ ਨਜ਼ਦੀਕ ਖੜ੍ਹੇ ਐੱਮਸੀ ਅਮਰ ਸਿੰਘ ਵਿਰਦੀ ਦੇ ਵੀ ਗੋਲੀਆਂ ਵੱਜਣ ਦੀ ਸੂਚਨਾ ਹੈ। ਡੇਰਾ ਪ੍ਰੇਮੀ ਪ੍ਰਦੀਪ ਸਿੰਘ ਉੱਪਰ ਗੁਰੂ ਗ੍ਰੰਥ ਸਾਹਿਬ ਦੇ ਪੱਤਰੇ ਗਲੀਆਂ ਵਿੱਚ ਖਿਲਾਰਨ ਦੇ ਦੋਸ਼ ਸਨ। ਘਟਨਾ ਸਮੇਂ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਆਪਣੇ ਘਰ ਦੇ ਬਾਹਰ ਅਖ਼ਬਾਰ ਪੜ੍ਹ ਰਿਹਾ ਸੀ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly