ਮੂਸੇਵਾਲਾ ਨੇ ਪੰਜਾਬੀਆਂ ਨੂੰ ਗੱਦਾਰ ਕਿਹਾ: ‘ਆਪ’

ਚੰਡੀਗੜ੍ਹ (ਸਮਾਜ ਵੀਕਲੀ):  ਆਮ ਆਦਮੀ ਪਾਰਟੀ ਪੰਜਾਬ ਨੇ ਕਾਂਗਰਸੀ ਆਗੂ ਅਤੇ ਗਾਇਕ ਸਿੱਧੂ ਮੂਸੇਵਾਲਾ ’ਤੇ ਉਸ ਦੇ ਗੀਤ ‘ਸਕੇਪ ਗੌਟ’ ਰਾਹੀਂ ਪੰਜਾਬੀਆਂ ਨੂੰ ਗੱਦਾਰ ਸ਼ਬਦ ਨਾਲ ਸੰਬੋਧਨ ਕਰਨ ਦਾ ਦੋਸ਼ ਲਾਇਆ ਹੈ। ‘ਆਪ’ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸਿੱਧੂ ਮੂਸੇਵਾਲਾ ’ਤੇ ਪੰਜਾਬੀਆਂ ਦੀ ਬੇਇੱਜ਼ਤੀ ਕਰਨ ਦਾ ਦੋਸ਼ ਲਾਉਂਦਿਆਂ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਅਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਜਵਾਬ ਮੰਗਿਆ ਹੈ। ਇਸ ਸਮੇਂ ਪਾਰਟੀ ਦੇ ਬੁਲਾਰੇ ਨੀਲ ਗਰਗ ਅਤੇ ਵਨੀਤ ਵਰਮਾ ਵੀ ਮੌਜੂਦ ਸਨ।

ਸ੍ਰੀ ਕੰਗ ਨੇ ਕਿਹਾ ਕਿ ਗਾਇਕ ਅਤੇ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਕਾਂਗਰਸ ਪਾਰਟੀ ਦੀ ਟਿਕਟ ਤੋਂ ਮਾਨਸਾ ਹਲਕੇ ਤੋਂ ਚੋਣ ਲੜਨ ਵਾਲੇ ਸਿੱਧੂ ਮੂਸੇਵਾਲ ਨੇ ਆਪਣੇ ਗੀਤ ’ਚ ਤਿੰਨ ਕਰੋੜ ਪੰਜਾਬੀਆਂ ਨੂੰ ਗੱਦਾਰ ਸ਼ਬਦ ਰਾਹੀਂ ਸੰਬੋਧਨ ਕੀਤਾ ਹੈ, ਜੋ ਕਾਂਗਰਸ ਦੇ ਪੰਜਾਬ ਵਿਰੋਧੀ ਰਵੱਈਏ, ਨੀਤੀ ਅਤੇ ਇਤਿਹਾਸ ਨੂੰ ਪੇਸ਼ ਕਰਦਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਹਾਰ ਦੀ ਬੁਖਲਾਹਟ ਵਿੱਚ ਸਿੱਧੂ ਮੂਸੇਵਾਲਾ ਨੇ ਗੀਤ ਰਾਹੀਂ ਕਾਂਗਰਸ ਦੀ ਪੰਜਾਬੀਆਂ ਪ੍ਰਤੀ ਘਟੀਆ ਸੋਚ ਨੂੰ ਹੀ ਅੱਗੇ ਵਧਾਇਆ ਹੈ।

‘ਆਪ’ ਆਗੂ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਪੰਜਾਬ, ਪੰਜਾਬੀਅਤ ਅਤੇ ਪੰਜਾਬੀ ਵਿਰੋਧੀ ਨੀਤੀਆਂ ਬਣਾਈਆਂ ਹਨ। ਉਨ੍ਹਾਂ ਮੰਗ ਕੀਤੀ ਕਿ ਕਾਂਗਰਸ ਹਾਈਕਮਾਨ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਸਿੱਧੂ ਮੂਸੇਵਾਲ ਦੇ ਗੀਤ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨੂੰ ਸਮੁੱਚੇ ਪੰਜਾਬੀਆਂ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰਾਜਪਾਲ ਵੱਲੋਂ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਜਾਰੀ
Next articleਹੁਣ ਕਿਸੇ ਵੀ ਦੁਕਾਨ ਤੋਂ ਕਿਤਾਬਾਂ ਤੇ ਵਰਦੀ ਖਰੀਦਣ ਦੀ ਖੁੱਲ੍ਹ