ਅੰਮ੍ਰਿਤਸਰ (ਸਮਾਜ ਵੀਕਲੀ): ਹਵਾਰਾ ਕਮੇਟੀ ਨੇ ਬੰਦੀ ਛੋੜ ਦਿਵਸ ਤੋਂ ਇੱਕ ਦਿਨ ਪਹਿਲਾਂ ਹੀ ਅੱਜ ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਦਾ ਕੌਮ ਦੇ ਨਾਂ ਸੰਦੇਸ਼ ਜਾਰੀ ਕਰ ਦਿੱਤਾ ਹੈ। ਸਾਬਕਾ ਪੰਜ ਪਿਆਰਿਆਂ ’ਚੋਂ ਭਾਈ ਸਤਨਾਮ ਸਿੰਘ ਝੰਜੀਆਂ ਨੇ ਇਹ ਸੰਦੇਸ਼ ਪੜ੍ਹਿਆ। ਸੰਦੇਸ਼ ਵਿਚ ਉਨ੍ਹਾਂ ਬੰਦੀ ਛੋੜ ਦਿਵਸ ਦਾ ਜ਼ਿਕਰ ਕਰਦਿਆਂ ਇਤਿਹਾਸ ਤੋਂ ਸੇਧ ਲੈਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਉਸ ਵੇਲੇ ਵੀ ਹਾਕਮਾਂ ਨੂੰ ਅਕਾਲ ਤਖਤ ਅਤੇ ਦਰਬਾਰ ਸਾਹਿਬ ਦੀ ਹੋਂਦ ਚੁਭਦੀ ਸੀ ਅਤੇ ਅੱਜ ਵੀ ਦਿੱਲੀ ਦੇ ਹਾਕਮਾਂ ਨੂੰ ਇਹ ਬਰਦਾਸ਼ਤ ਨਹੀਂ। ਕੋਈ ਇਸ ਨੂੰ ਇਮਾਰਤ ਸਮਝ ਕੇ ਹਮਲਾ ਕਰ ਰਿਹਾ ਅਤੇ ਕੋਈ ਸਿਧਾਂਤ ਨੂੰ ਢਾਹ ਲਾ ਰਿਹਾ ਹੈ।
ਇਸ ਦੁਖਦਾਈ ਵਰਤਾਰੇ ਲਈ ਸਿਰਫ ਸਿੱਖ ਕੌਮ ਦੇ ਸਿਆਸੀ ਤੇ ਧਾਰਮਿਕ ਆਗੂ ਹੀ ਨਹੀਂ ਸਿੱਖਾਂ ਦਾ ਅਵੇਸਲਾਪਣ ਵੀ ਜ਼ਿੰਮੇਵਾਰ ਹੈ। ਕਿਸਾਨ ਸੰਘਰਸ਼ ਦਾ ਜ਼ਿਕਰ ਕਰਦਿਆਂ ਉਨ੍ਹਾਂ ਲਖੀਮਪੁਰ ਖੀਰੀ ਘਟਨਾ ਬਾਰੇ ਆਖਿਆ ਕਿ ਇਸ ਰਾਹੀਂ ਲੋਕਾਂ ਦੀ ਆਵਾਜ਼ ਨੂੰ ਜ਼ੁਲਮ ਦੀ ਤਾਕਤ ਨਾਲ ਦਬਾਇਆ ਜਾ ਰਿਹਾ ਹੈ। ਬੇਅਦਬੀ ਮਾਮਲਿਆਂ ਵਿਚ ਇਨਸਾਫ ਨਾ ਮਿਲਣ ਕਾਰਨ ਨਿਰਾਸ਼ਾ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਦਿਹਾੜੇ ’ਤੇ ਆਪਸੀ ਦੂਰੀਆਂ ਖਤਮ ਕਰਨ ਦੀ ਲੋੜ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly