ਨਵੀਂ ਦਿੱਲੀ(ਸਮਾਜ ਵੀਕਲੀ) : ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦਾ ਉਦੇਸ਼ ਸਾਰੀਆਂ 13 ਲੋਕ ਸਭਾ ਅਤੇ 117 ਵਿਧਾਨ ਸਭਾ ਸੀਟਾਂ ‘ਤੇ ਪਾਰਟੀ ਨੂੰ ਮਜ਼ਬੂਤ ਕਰਨਾ ਹੈ। ਅੱਜ ਇਥੇ ਪਾਰਟੀ ਹੈੱਡਕੁਆਰਟਰ ਵਿਖੇ ਭਾਜਪਾ ਪ੍ਰਧਾਨ ਜੇਪੀ ਨੱਢਾ ਨਾਲ ਧੰਨਵਾਦੀ ਮੀਟਿੰਗ ਤੋਂ ਬਾਅਦ ਸ੍ਰੀ ਜਾਖੜ ਨੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ 2021 ਵਿੱਚ ਐੱਨਡੀਏ ਨੂੰ ਛੱਡਣ ਵਾਲੇ ਸ਼੍ਰੋਮਣੀ ਅਕਾਲੀ ਦਲ ਨਾਲ ਮੁੜ ਗਠਜੋੜ ਦੀਆਂ ਸੰਭਾਵਨਾਵਾਂ ਬਾਰੇ ਕੋਈ ਸਿੱਧੀ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ। ੳੁਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਗਠਜੋੜ ਦੀ ਗੱਲਬਾਤ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦਾ ਵਿਸ਼ੇਸ਼ ਅਧਿਕਾਰ ਹੈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly