– ਬੈਕਫਿੰਕੋ ਪੰਜਾਬ ਦੇ ਚੇਅਰਮੈਨ ਨੇ ਕਿਹਾ ਸਰਕਾਰ ਹਰ ਵਰਗ ਤੱਕ ਪਹੁੰਚਾ ਰਹੀ ਹੈ ਸਹੂਲਤਾਂ
ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) -ਬੈਕਫਿੰਕੋ ਪੰਜਾਬ ਦੇ ਚੇਅਰਮੈਨ ਸੰਦੀਪ ਸੈਣੀ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਲੋਕ ਭਲਾਈ ਯੋਜਨਾ “ਮੇਰੀ ਰਸੋਈ” ਯੋਜਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਯੋਜਨਾ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਤੱਕ ਸਰਕਾਰੀ ਸਹੂਲਤਾਂ ਅਤੇ ਮਦਦ ਪਹੁੰਚਾਉਣ ਲਈ ਪੂਰੀ ਵਚਨਬੱਧਤਾ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਸੰਦੀਪ ਸੈਣੀ ਨੇ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਯੋਜਨਾਵਾਂ ਦਾ ਐਲਾਨ ਕਰਨਾ ਨਹੀਂ, ਸਗੋਂ ਉਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਕੇ ਲੋਕਾਂ ਨੂੰ ਅਸਲ ਲਾਭ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ “ਮੇਰੀ ਰਸੋਈ ” ਯੋਜਨਾ ਦੇ ਤਹਿਤ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਉਹ ਆਪਣੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਨੂੰ ਆਸਾਨੀ ਨਾਲ ਪੂਰਾ ਕਰ ਸਕਣ ਅਤੇ ਸਨਮਾਨ ਨਾਲ ਜੀਵਨ ਬਤੀਤ ਕਰ ਸਕਣ। ਉਨ੍ਹਾਂ ਕਿਹਾ ਕਿ ਯੋਜਨਾ ਦੇ ਹਰੇਕ ਲਾਭਪਾਤਰੀ ਪਰਿਵਾਰ ਨੂੰ ਹਰ ਤਿੰਨ ਮਹੀਨਿਆਂ ਵਿੱਚ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੀ ਰਾਸ਼ਨ ਕਿੱਟ ਦਿੱਤੀ ਜਾ ਰਹੀ ਹੈ, ਜਿਸ ਵਿਚ 2 ਕਿਲੋ ਛੋਲਿਆਂ ਦੀ ਦਾਲ, 2 ਕਿਲੋ ਖੰਡ, 1 ਕਿਲੋ ਲੂਣ, 1 ਲਿਟਰ ਸਰੋਂ ਦਾ ਤੇਲ ਅਤੇ 200 ਗ੍ਰਾਮ ਹਲਦੀ ਸ਼ਾਮਲ ਹੈ। ਸੰਦੀਪ ਸੈਣੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਗਾਤਾਰ ਅਜਿਹੀਆਂ ਲੋਕ-ਹਿਤੈਸ਼ੀ ਯੋਜਨਾਵਾਂ ਲੈ ਕੇ ਆ ਰਹੀ ਹੈ, ਜਿਨ੍ਹਾਂ ਦਾ ਸਿੱਧਾ ਲਾਭ ਆਮ ਜਨਤਾ ਨੂੰ ਮਿਲ ਰਿਹਾ ਹੈ। ਸਰਕਾਰ ਇਹ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ ਕਿ ਰਾਜ ਦਾ ਕੋਈ ਵੀ ਨਾਗਰਿਕ ਆਪਣੇ ਆਪ ਨੂੰ ਬੇਬਸ ਜਾਂ ਇਕੱਲਾ ਮਹਿਸੂਸ ਨਾ ਕਰੇ। ਚੇਅਰਮੈਨ ਸੰਦੀਪ ਸੈਣੀ ਨੇ ਕਿਹਾ ਕਿ “ਮੇਰੀ ਰਸੋਈ” ਯੋਜਨਾ ਸਿਰਫ਼ ਇੱਕ ਸਰਕਾਰੀ ਸਕੀਮ ਨਹੀਂ, ਸਗੋਂ ਸਮਾਜ ਵਿੱਚ ਸਹਿਯੋਗ, ਭਾਈਚਾਰੇ ਅਤੇ ਆਪਸੀ ਵਿਸ਼ਵਾਸ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਾਲਾ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਲੋੜਵੰਦ ਲੋਕਾਂ ਤੱਕ ਸਮੇਂ ਸਿਰ ਸਹਾਇਤਾ ਪਹੁੰਚਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਭਲਾਈ ਨਾਲ ਜੁੜੀਆਂ ਅਜਿਹੀਆਂ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਜਾਰੀ ਰੱਖਿਆ ਜਾਵੇਗਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



