
ਲੈਸਟਰ (ਇੰਗਲੈਂਡ), (ਸਮਾਜ ਵੀਕਲੀ) (ਸੁਖਜਿੰਦਰ ਸਿੰਘ ਢੱਡੇ)-ਮਹਾਨ ਤਪੱਸਵੀ ਸ੍ਰੀ ਮਾਨ ਨਾਭ ਕੰਵਲ ਰਾਜਾ ਸਾਹਿਬ ਜੀ ਦਾ ਪਾਵਨ ਜਨਮ ਦਿਹਾੜਾ ਲੈਸਟਰ ਦੇ ਗੁਰਦੁਆਰਾ ਸ੍ਰੀ ਰਾਮਗੜੀਆ ਸਾਹਿਬ, ਰਾਮਦਾਸ ਵੇਅ ਵਿਖੇ ਬੜੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਅਤੇ ਕਥਾ ਦਾ ਆਨੰਦ ਮਾਣਿਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਤੋਂ ਬਾਅਦ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਾਮ-ਸਿਮਰਨ ਨਾਲ ਜੋੜਿਆ ਗਿਆ। ਕਥਾਵਾਚਕਾਂ ਨੇ ਨਾਭ ਕੰਵਲ ਰਾਜਾ ਸਾਹਿਬ ਜੀ ਦੇ ਜੀਵਨ, ਉਨ੍ਹਾਂ ਦੀ ਆਤਮਕ ਉੱਚਾਈ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਕੀਤੀਆਂ ਸੇਵਾਵਾਂ ‘ਤੇ ਵਿਸਥਾਰ ਨਾਲ ਰੌਸ਼ਨੀ ਪਾਈ। ਉਨ੍ਹਾਂ ਨੇ ਸੰਗਤਾਂ ਨੂੰ ਉਪਦੇਸ਼ ਦਿੱਤਾ ਕਿ ਅਸੀਂ ਵੀ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਗੁਰਮਤਿ ਜੀਵਨ ਅਪਣਾਈਏ।ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਸਾਨੂੰ ਆਪਣੇ ਧਾਰਮਿਕ ਵਿਰਸੇ ਨਾਲ ਜੋੜਦੇ ਹਨ ਅਤੇ ਨਵੀਂ ਪੀੜ੍ਹੀ ਨੂੰ ਇਤਿਹਾਸ ਨਾਲ ਜਾਣੂ ਕਰਾਉਂਦੇ ਹਨ। ਇਸ ਮੌਕੇ ਤੇ ਲਈ ਦੇ ਰਹੇ ਹੋ ਸਿੱਖ ਆਗੂ ਸੁਰਿੰਦਰ ਪਾਲ ਸਿੰਘ ਨੇ ਨਾਭ ਕਮਲ ਰਾਜਾ ਸਾਹਿਬ ਜੀ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਵੱਖ ਵੱਖ ਪ੍ਰਕਾਰ ਦੇ ਲੰਗਰ ਦੀ ਸੇਵਾ ਨਿਰੰਤਰ ਜਾਰੀ ਰਹੀ ਅਤੇ ਸੰਗਤਾਂ ਨੇ ਪ੍ਰੇਮ ਨਾਲ ਲੰਗਰ ਛਕਿਆ। ਪ੍ਰਬੰਧਕਾਂ ਨੇ ਕਿਹਾ ਕਿ ਸਮੂਹ ਸੇਵਾਦਾਰਾਂ ਦੇ ਸਹਿਯੋਗ ਨਾਲ ਇਹ ਸਮਾਗਮ ਸਫਲਤਾਪੂਰਵਕ ਸੰਪੰਨ ਹੋਇਆ। ਇਸ ਮੌਕੇ ਤੇ ਰਾਜਾ ਸਾਹਿਬ ਸਭਾ ਦੇ ਪ੍ਰਧਾਨ ਅਵਤਾਰ ਸਿੰਘ ਰਿਆਇਤ, ਵਾਈਸ ਪ੍ਰਧਾਨ ਜਗਜੀਵਨ ਸਿੰਘ, ਕਰਤਾਰ ਸਿੰਘ, ਕੁਲਵੰਤ ਸਿੰਘ, ਪ੍ਰਦੀਪ ਖੰਨਾ, ਰੋਕੀ ਸਿੰਘ, ਕੁਲਵਿੰਦਰ ਸਿੰਘ,ਜਸਵੀਰ ਸਿੰਘ, ਲੱਖਾ ਸਿੰਘ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ ਅਤੇ ਸਮੂਹ ਸੇਵਾਦਾਰਾਂ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਤਿੰਨੇ ਦਿਨ ਗੁਰੂ ਕੇ ਅਤੁੱਟ ਲੰਗਰ ਦੀ ਸੇਵਾ ਕੀਤੀ। ਅੰਤ ਵਿੱਚ ਅਰਦਾਸ ਉਪਰੰਤ ਸਮੂਹ ਸੰਗਤ ਨੇ ਨਾਭ ਕੰਵਲ ਰਾਜਾ ਸਾਹਿਬ ਜੀ ਦੇ ਚਰਨਾਂ ਵਿੱਚ ਸ਼ਰਧਾ ਭਾਵ ਪ੍ਰਗਟ ਕਰਦਿਆਂ ਚੜ੍ਹਦੀ ਕਲਾ ਦੀ ਅਰਦਾਸ ਕੀਤੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


