ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਵਾਨੀ ਪੁਰ ਤੋਂ ਨਿਕਲਿਆ ਨਗਰ ਕੀਰਤਨ

ਵੱਡੀ ਸੰਖਿਆ ਵਿਚ ਸੰਗਤਾਂ ਨੇ ਭਰੀ ਹਾਜ਼ਰੀ ਤੇ ਗੁਰਬਾਣੀ ਦਾ ਗਾਇਨ ਕੀਤਾ

ਕਪੂਰਥਲਾ  (ਸਮਾਜ ਵੀਕਲੀ) ( ਕੌੜਾ )- ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਜਾ ਮਹਾਨ ਨਗਰ ਕੀਰਤਨ ਹਰ ਸਾਲ ਦੀ ਤਰਾਂ ਪਿੰਡ ਭਵਾਨੀ ਪੁਰ ਤੋਂ ਸ਼ੁਰੂ ਹੋ ਕੇ ਪਿੰਡਾਂ ਵਿਚੋ ਦੀ ਹੁੰਦਾ ਹੋਇਆ ਮੁੜ ਭਵਾਨੀ ਪੁਰ ਗੁਰੂਦਵਾਰਾ ਸਾਹਿਬ ਵਿਖੇ ਸਮਾਪਤ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਇਹ ਨਗਰ ਕੀਰਤਨ ਸਵੇਰੇ ਪਿੰਡ ਭਵਾਨੀ ਪੁਰ ਤੋਂ ਆਰੰਭ ਹੋਇਆ।ਇਹ ਨਗਰ ਕੀਰਤਨ ਪਿੰਡ ਪ੍ਰਵੇਜ ਨਗਰ, ਅਡਣਾ ਵਾਲੀ, ਖੀਰਾਵਾਲੀ, ਗੋਪੀ ਪੁਰ ਦੇਵਲਾਵਾਲੀ ਦੀ ਹੁਦਾ ਹੋਇਆ ਵਾਪਸੀ ਪਿੰਡ ਭਵਾਨੀ ਪੁਰ ਗੁਰਦੁਆਰਾ ਸਾਹਿਬ ਵਿਖ਼ੇ ਸਮਾਪਤ ਹੋਇਆ ।

ਨਗਰ ਕੀਰਤਨ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵੱਲੋਂ ਨਿੱਘਾ ਸਵਾਗਤ ਕਰਨ ਲਈ ਸਵਾਗਤੀ ਗੇਟ ਤੇ ਲੰਗਰ ਲਗਾਏ ਗਏ ਸੀ।ਨਗਰ ਕੀਰਤਨ ਦੇ ਅੱਗੇ-ਅੱਗੇ ਗੱਤਕਾ ਖਿਡਾਰੀਆਂ ਵੱਲੋਂ ਗਤਕੇ ਦੇ ਜ਼ੋਹਰ ਦਿਖਾਏ ਜਾ ਰਹੇ ਸੀ। ਇਸ ਮੌਕੇ ਤੇ ਪ੍ਰਧਾਨ ਸੁਖਦੇਵ ਸਿੰਘ,ਸੈਕਟਰੀ ਤੇਜਿੰਦਰ ਸਿੰਘ, ਬਾਬਾ ਬਲਵਿੰਦਰ ਸਿੰਘ ਗ੍ਰੰਥੀ, ਬਲਵਿੰਦਰ ਸਿੰਘ ਮੈਂਬਰ, ਸੁਖਦੇਵ ਸਿੰਘ,ਗਗਨਦੀਪ ਸਿੰਘ, ਹਰਦੀਪ ਸਿੰਘ, ਨਰਿੰਦਰ ਸਿੰਘ, ਗੁਰਮੀਤ ਸਿੰਘ, ਬਲਦੇਵ ਸਿੰਘ, ਸੁਰਜੀਤ ਸਿੰਘ, ਗੁਰਮੁਖ ਸਿੰਘ, ਸਵਰਨ ਸਿੰਘ ਅਤੇ ਆਦਿ ਮਹਾਂਪੁਰਸ਼ਾ ਤੇ ਸ਼ਖਸੀਅਤਾਂ ਨੇ ਹਾਜ਼ਰੀ ਭਰੀ। ਬਾਬੇ ਨਾਨਕ ਦੀ ਬਾਣੀ ਨੂੰ ਸਮਰਪਿਤ ਇਸ ਨਗਰ ਕੀਰਤਨ ਵਿੱਚ ਖੂਬਸੂਰਤੀ ਇਹ ਰਹੀ ਕਿ ਇਸ ਨਗਰ ਕੀਰਤਨ ਵਿੱਚ ਜਿੱਥੇ ਵੱਡੀ ਸੰਖਿਆ ਵਿਚ ਗੁਰਸੰਗਤਾਂ ਨੇ ਹਿੱਸਾ ਲਿਆ ਉੱਥੇ ਹੀ ਨਗਰ ਕੀਰਤਨ ਦੇ ਪਿੱਛੇ ਪਿੱਛੇ ਗੁਰੂ ਨਾਨਕ ਦੇਵ ਜੀ ਦੀ ਉਸਤਤ ਵਿਚ ਗੁਬਾਣੀ ਦਾ ਗੁਨਗਾਨ ਕੀਤਾ ਗਿਆ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੈਂਟਰ ਸਕੂਲ ਢੇਰ ਵੱਲੋਂ ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ ਦਾ ਸਨਮਾਨ
Next articleਇੱਕ ਮਾਂ…..