HOME ਜੌਰਜ ਚ ਨਗਰ ਕੀਰਤਨ 16 ਮਈ ਨੂੰ: ਤਿਆਰੀਆਂ ਮੁਕੰਮਲ

ਜੌਰਜ ਚ ਨਗਰ ਕੀਰਤਨ 16 ਮਈ ਨੂੰ: ਤਿਆਰੀਆਂ ਮੁਕੰਮਲ

1
ਕੈਪਸ਼ਨ ਨਗਰ ਕੀਰਤਨ ਸਬੰਧੀ ਜਾਰੀ ਕੀਤਾ ਇਕ ਪੋਸਟਰ

ਵੈਨਕੂਵਰ,  (ਸਮਾਜ ਵੀਕਲੀ)   (ਮਲਕੀਤ ਸਿੰਘ)- ਕਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਖੂਬਸੂਰਤ ਪਹਾੜਾਂ ਦੀ ਗੋਦ ‘ਚ ਵੱਸਦੇ ਸ਼ਹਿਰ ਪ੍ਰਿੰਸ ਜੌਰਜ ਵਿਚ ਸਥਿਤ ਗੁਰੂ ਨਾਨਕ ਦਰਬਾਰ ਗੁਰੂ ਘਰ ਤੋਂ ਹਰ ਸਾਲ ਵਾਗ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇੱਕ ਮਹਾਨ ਨਗਰ ਕੀਰਤਨ 16 ਮਈ ਨੂੰ ਸਜਾਇਆ ਜਾ ਰਿਹਾ ਹੈ। ਅਤੇ ਇਸ ਸਬੰਧੀ ਲੜੀਦੇ ਪ੍ਰਬੰਧਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਗੁਰਦੁਆਰੇ ਦੇ ਮੁੱਖ ਸੇਵਾਦਾਰ ਭਾਈ ਜਸਵੰਤ ਸਿੰਘ ਨੇ ਉਕਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 16 ਮਈ ਨੂੰ ਗੁਰਦੁਆਰਾ ਸਾਹਿਬ ਤੋਂ ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਸਵੇਰੇ 10 ਵਜੇ ਆਰੰਭ ਹੋਵੇਗਾ ਅਤੇ ਨਿਰਧਾਰਤ ਰੂਟਾਂ ਰਾਹੀਂ ਹੁੰਦਾ ਹੋਇਆ 12:30 ਵਜੇ ਸੀ ਐਨ ਸੈਂਟਰ ਪਹੁੰਚੇਗਾ ਜਿੱਥੇ ਸਜਾਈਆਂ ਗਈਆਂ ਆਰਜੀ ਸਟੇਜਾਂ ਤੋਂ ਵੱਖ ਵੱਖ ਧਾਰਮਿਕ ਬੁਲਾਰਿਆਂ ਵੱਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਜਾਵੇਗਾ ਬਾਅਦ ਦੁਪਹਿਰ 2 ਵਜੇ ਇਹ ਨਗਰ ਕੀਰਤਨ ਆਪਣੇ ਅਗਲੇ ਨਿਰਧਾਰਤ ਰੂਟ ਰਾਹੀਂ ਹੁੰਦਾ ਹੋਇਆ ਸ਼ਾਮ ਨੂੰ 4 ਵਜੇ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪਨ ਹੋਵੇਗਾ ਉਹਨਾਂ ਇਹ ਵੀ ਦੱਸਿਆ ਕਿ ਇਸ ਸਬੰਧੀ ਸੰਗਤਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleਬਸਪਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀ ਸਮੀਕਸ਼ਾ ਬੈਠਕ ਰੋਪੜ ਵਿਖੇ ਸੰਪੰਨ; 2027 ਵਿੱਚ ਬਸਪਾ ਦੀ ਸਰਕਾਰ ਬਣਾਉਣ ਦਾ ਲਿਆ ਆਹਿਦ -ਕਰੀਮਪੁਰੀ 
Next article‘ਵਿਰਸੇ ਦੇ ਸ਼ੌਕੀਨ’ ਫ੍ਰੀ ਪੰਜਾਬੀ ਮੇਲਾ 23 ਮਈ ਨੂੰ :ਤਿਆਰੀਆਂ ਮੁਕੰਮਲ