*ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਡੇਰਾਬੱਸੀ ‘ਚ ਸਜਾਇਆ ਨਗਰ ਕੀਰਤਨ*

*ਵਿਧਾਇਕ ਕੁਲਜੀਤ ਰੰਧਾਵਾ ਨੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਵਧਾਈਆਂ*

ਡੇਰਾਬੱਸੀ (ਸੰਜੀਵ ਸਿੰਘ ਸੈਣੀ, ਮੋਹਾਲੀ) (ਸਮਾਜ ਵੀਕਲੀ): ਡੇਰਾਬੱਸੀ ਵਿਖੇ ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 23ਵਾਂ ਅਲੌਕਿਕ ਮਹਾਨ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਅਨਾਜ ਮੰਡੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ ਵਿੱਚ ਕੱਢੇ ਗਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਇਸ ਮੌਕੇ ਵਿਸ਼ੇਸ ਤੌਰ ‘ਤੇ ਹਾਜ਼ਰ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਨਗਰ ਕੀਰਤਨ ਵਿੱਚ ਹਾਜ਼ਰੀ ਲਵਾਉਂਦੇ ਹੋਏ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਜੀ ਦੁਆਰਾ ਦਰਸਾਏ ਗਏ ਸੱਚ ਦੇ ਮਾਰਗ ‘ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕੇ ਕਾਦਰ ਦੀ ਕੁਦਰਤ ਦੀ ਸੰਭਾਲ ਲਈ ਸਭ ਨੂੰ ਤਨ ਦੇਹੀ ਨਾਲ ਯਤਨ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਹਮੇਸ਼ਾ ਲੋਕਾਂ ਨੂੰ ਹੱਕ, ਸੱਚ ਅਤੇ ਨੇਕੀ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਆ ਹੈ। ਇਸ ਮੌਕੇ ਉਨ੍ਹਾਂ ਸਮੂਹ ਸੰਗਤਾਂ ਨੂੰ ਭਾਈਚਾਰਕ ਸਾਂਝ ਵਧਾਉਣ ਦੀ ਅਪੀਲ ਕੀਤੀ।

ਗੁਰੂਦੁਆਰਾ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਕੌਂਸਲ ਦਫਤਰ ਦੇ ਅੱਗੋਂ ਦੀ ਹੁੰਦਾ ਹੋਇਆ ਮੁੱਖ ਮਾਰਗ ਤੋਂ ਹੋ ਕੇ ਤਹਿਸੀਲ ਰੋਡ ਸਿਟੀ ਹਾਰਟ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ । ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ, ਘੋੜੇ ਹਾਥੀ ਅਤੇ ਗੱਤਕਾ ਖੇਡਣ ਵਾਲੀਆਂ ਗੁਰੂ ਦੀਆਂ ਫ਼ੌਜਾਂ ਮੌਜੂਦ ਸਨ, ਜਿਨ੍ਹਾਂ ਵੱਲੋਂ ਆਪਣੀ ਕਲਾ ਦੇ ਖੂਬ ਜੌਹਰ ਵਿਖਾਏ ਗਏ । ਭਾਈ ਸਾਧੂ ਸਿੰਘ ਜੀ ਪਰਵਾਨਾ, ਭਾਈ ਸੁਰਜੀਤ ਸਿੰਘ ਜੰਡਲੀ ‘ਤੇ ਭਾਈ ਰਜਿੰਦਰ ਸਿੰਘ ਈਸਾਪੁਰ ਦੇ ਰਾਗੀ ਜੱਥੇ ਵੱਲੋਂ ਰੁਹਾਨੀ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਨਗਰ ਨਿਵਾਸੀਆਂ ਵੱਲੋਂ ਥਾਂ-ਥਾਂ ‘ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਲੰਗਰ ਲਾਏ ਗਏ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੋਈ ਮੇਰਾ ਵੀ ਹੋਵੇਗਾ
Next articleਗੁਰੂ ਨਾਨਕ ਦੇਵ ਜੀ ਦਾ ਜੀਵਨ ਦਰਸ਼ਨ