HOME ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ ਨੇ ਮੋਰਿੰਡਾ ਵਿਖੇ ਚਾਰਜ ਸੰਭਾਲਿਆ

ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ ਨੇ ਮੋਰਿੰਡਾ ਵਿਖੇ ਚਾਰਜ ਸੰਭਾਲਿਆ

3
ਮੋਰਿੰਡਾ,  (ਸਮਾਜ ਵੀਕਲੀ)   (ਸੁਖਵਿੰਦਰ ਸਿੰਘ ਹੈਪੀ)-ਸਰਦਾਰ ਮਨਪ੍ਰੀਤ ਸਿੰਘ ਨੇ ਮੋਰਿੰਡਾ ਵਿਖੇ ਨਾਇਬ ਤਹਿਸੀਲਦਾਰ ਵਜੋਂ ਅਹੁਦੇ ਦਾ ਚਾਰਜ ਸੰਭਾਲਿਆ। ਮਨਪ੍ਰੀਤ ਸਿੰਘ ਇਸ ਤੋਂ ਪਹਿਲਾਂ ਟਾਂਡਾ ਵਿਖੇ ਨਾਇਬ ਤਹਿਸੀਲਦਾਰ ਵਜੋਂ ਸੇਵਾ ਨਿਭਾਅ ਚੁੱਕੇ ਹਨ। ਇਸ ਮੌਕੇ ਤਹਿਸੀਲਦਾਰ ਸੁਰਿੰਦਰ ਪਾਲ ਸਿੰਘ ਪੰਨੂ, ਅਰਮਨਦੀਪ ਸਿੰਘ ਰੀਡਰ , ਜਸਪ੍ਰੀਤ ਸਿੰਘ ਕਲਸੀ, ਕੁਲਵਿੰਦਰ ਸਿੰਘ ਰੀਡਰ ਸਮੇਤ ਸਮੂਹ ਸਟਾਫ ਮੈਂਬਰਾਂ ਨੇ ਮਨਪ੍ਰੀਤ ਸਿੰਘ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਹਲਕੇ ਦੇ ਲੋਕਾਂ ਦੀ ਸੇਵਾ ਕਰਨਗੇ। ਕਿਸੇ ਨੂੰ ਕੋਈ ਕੰਮ ਹੈ ਉਹ ਬਿਨਾਂ ਝਿਜਕ ਮੈਨੂੰ ਦਫ਼ਤਰ ਵਿਖੇ ਖੁਦ ਮਿਲ ਸਕਦੇ ਹਨ । ਕਿਸੇ ਵਿਸ਼ੇਸ਼ ਵਿਅਕਤੀ ਨੂੰ ਨਾਲ ਲਿਆਉਣ ਦੀ ਜ਼ਰੂਰਤ ਨਹੀਂ। ਉਹਨਾਂ ਆਸ ਪ੍ਰਗਟ ਕੀਤੀ ਕਿ ਸਮੂਹ ਇਲਾਕਾ ਨਿਵਾਸੀ ਵੀ ਉਹਨਾਂ ਦਾ ਸਹਿਯੋਗ ਕਰਨਗੇ। ਜ਼ਿਕਰਯੋਗ ਹੈ ਕਿ ਸ੍ਰ ਮਨਪ੍ਰੀਤ ਸਿੰਘ ਦੇ ਪਿਤਾ ਪ੍ਰਿਤਪਾਲ ਸਿੰਘ ਮੋਰਿੰਡਾ ਵਿਖੇ ਤਹਿਸੀਲਦਾਰ ਵਜੋਂ ਸੇਵਾ ਨਿਭਾਅ ਚੁੱਕੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਬਦੀਪ ਸਿੰਘ ਟੈਕਨੀਕਲ ਸਹਾਇਕ, ਸੁਧਨ ਬਾਂਸਲ ਆਰ ਸੀ, ਅਮਨਦੀਪ ਕੌਰ, ਨਿਰਮਲਾ, ਪ੍ਰਭਜੋਤ ਕੌਰ, ਸਾਧੂ ਸਿੰਘ ਅਤੇ ਸ਼ਿੰਦਰ ਕੌਰ ਆਦਿ ਸਟਾਫ ਮੈਂਬਰ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪੰਜਾਬੀ ਯੂਨੀਵਰਸਿਟੀ ਵਿਖੇ ਸ਼ਹੀਦ ਊਧਮ ਸਿੰਘ ਦੀ ਵਿਚਾਰਧਾਰਾ ‘ਤੇ ਅੰਤਰ-ਰਾਸ਼ਟਰੀ ਸੈਮੀਨਾਰ ਸਫਲਤਾਪੂਰਵਕ ਸੰਪੰਨ
Next articleਪੰਜਾਬੀ ਯੂਨੀਵਰਸਿਟੀ ਨੇ ਪੰਜਾਬੀ ਭਾਸ਼ਾ ਦੇ ਵਿਕਾਸ, ਪ੍ਰਚਾਰ ਅਤੇ ਪ੍ਰਸਾਰ ਲਈ ਵਧਾਇਆ ਬਜਟ 16 ਕਰੋੜ ਰੁਪਏ ਤੋਂ ਵਧਾ ਕੇ ਕੀਤਾ 20 ਕਰੋੜ ਰੁਪਏ