ਨੰਬਰਦਾਰ ਯੂਨੀਅਨ ਦੀ ਮੀਟਿੰਗ ਸ਼ਨੀਵਾਰ 11 ਵਜੇ – ਜ਼ਿਲ੍ਹਾ ਪ੍ਰਧਾਨ ਅਸ਼ੋਕ ਸੰਧੂ

ਨਿਰਮਾਣ ਅਧੀਨ ਸਰਕਾਰੀ ਸਕੂਲ ਦਾ ਮੁੱਦਾ ਜੋਸ਼-ਓ-ਖਰੋਸ਼ ਨਾਲ ਉਠਾਇਆ ਜਾਵੇਗਾ।

ਨੂਰਮਹਿਲ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) (ਸਮਾਜ ਵੀਕਲੀ): ਨੰਬਰਦਾਰ ਯੂਨੀਅਨ ਜ਼ਿਲ੍ਹਾ ਜਲੰਧਰ ਦੀ ਇੱਕ ਵਿਸ਼ੇਸ਼ ਮੀਟਿੰਗ ਮਿਤੀ 17 ਦਸੰਬਰ ਦਿਨ ਸ਼ਨੀਵਾਰ 11 ਵਜੇ ਜ਼ਿਲ੍ਹਾ ਹੈੱਡ ਆਫ਼ਿਸ ਤਹਿਸੀਲ ਕੰਪਲੈਕਸ ਨੂਰਮਹਿਲ ਵਿਖੇ ਹੋਵੇਗੀ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਲਾਇਨ ਅਸ਼ੋਕ ਸੰਧੂ ਨੰਬਰਦਾਰ ਨੂਰਮਹਿਲ ਨੇ ਦੱਸਿਆ ਇਸ ਵਾਰ ਮੀਟਿੰਗ ਵਿੱਚ ਬਠਿੰਡਾ ਤੋਂ ਯੂਨੀਅਨ 643 ਦੇ ਸੂਬਾ ਪ੍ਰਧਾਨ ਸ. ਬਲਜਿੰਦਰ ਸਿੰਘ ਕਿੱਲੀ ਅਤੇ ਸੂਬਾ ਸਕੱਤਰ ਸ. ਧਰਮਿੰਦਰ ਸਿੰਘ ਖੱਟਰਾਂ ਆਪਣੀ ਜਥੇਬੰਦੀ ਸਮੇਤ ਉਚੇਚੇ ਤੌਰ ਤੇ ਸ਼ਾਮਿਲ ਹੋਣਗੇ।

ਇਸ ਮੌਕੇ ਨੰਬਰਦਾਰ ਯੂਨੀਅਨ ਦੀਆਂ ਸਿਰਮੌਰ ਮੰਗਾਂ ਪ੍ਰਤੀ ਮਾਨ ਸਰਕਾਰ ਨੂੰ ਜਾਗਰੂਕ ਕਰਨ ਲਈ ਗੁਹਾਰ ਲਗਾਈ ਜਾਵੇਗੀ। ਸੂਬਾ ਸਰਕਾਰ ਅਤੇ ਹਲਕਾ ਵਿਧਾਇਕ ਬੀਬੀ ਇੰਦਰਜੀਤ ਕੌਰ ਨੂੰ ਲਗਭਗ ਦੋ ਦਹਾਕਿਆਂ ਤੋਂ ਉਸਾਰੀ ਅਧੀਨ ਪਏ ਸਰਕਾਰੀ ਸਕੂਲ ਨੂੰ ਤਤਕਾਲ ਪ੍ਰਭਾਵ ਨਾਲ ਬਣਾਉਣ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ। ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਰਿੰਦਰ ਪਾਲ ਸਿੰਘ ਨੇ ਸਮੂਹ ਨੰਬਰਦਾਰ ਸਾਹਿਬਾਨਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਮੀਟਿੰਗ ਵਿੱਚ ਹਾਜ਼ਰ ਹੋਣ ਤਾਂਕਿ ਨੰਬਰਦਾਰ ਸਾਹਿਬਾਨਾਂ ਦੀਆਂ ਮੰਗਾਂ ਨੂੰ ਲਾਗੂ ਕਰਨ ਲਈ ਸਰਗਰਮੀ ਨਾਲ ਪੰਜਾਬ ਸਰਕਾਰ ਤੱਕ ਪਹੁੰਚਾਇਆ ਜਾ ਸਕੇ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਾਬਾ ਸ਼ੇਖ਼ ਫ਼ਰੀਦ
Next articleਜੀਅ ਲਵੋ ਅੱਜ ਨੂੰ