ਨਵਾਂਸ਼ਹਿਰ (ਸਮਾਜ ਵੀਕਲੀ)(ਸਤਨਾਮ ਸਿੰਘ ਸਹੂੰਗੜਾ)
ਪੰਜਾਬ ਸਰਕਾਰ ਵੱਲੋਂ ਸੁਰੂ ਕੀਤੀ ਗਈ “ਸਰਕਾਰ ਆਪਕੇ ਦੁਆਰ”ਮੁਹਿੰਮ ਦੇ ਤਹਿਤ ਪਿੰਡ ਨੰਗਲ ਜੱਟਾਂ ਦੇ ਕੰਮਿਊਨਿਟੀ ਸੈਂਟਰ, ਬਲਾਕ ਅੋੜ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਕੈਂਪ ਲਗਾਇਆ ਗਿਆ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਟਾਲ ਲਗਾਏ ਗਏ। ਇਸ ਕੈਂਪ ਦਾ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਨਿਰੀਖਣ ਕਰਕੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸੁਣਿਆ ਗਿਆ ਹੈ ਅਤੇ ਮੌਕੇ ‘ਤੇ ਹੱਲ ਕੀਤਾ ਗਿਆ। ਇਸ ਮੌਕੇ ‘ਤੇ ਉਨ੍ਹਾਂ ਨਾਲ ਡਾ. ਅਕਸ਼ਿਤਾ ਗੁਪਤਾ ਉਪ ਮੰਡਲ ਮੈਜਿਸਟਰੇਟ ਨਵਾਂਸ਼ਹਿਰ ਵੀ ਸਨ।ਇਸ ਕੈਂਪ ਵਿੱਚ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਰਾਜਕਿਰਨ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਅਤੇ ਪਿੰਡ ਦੇ ਲੋਕ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਹਨ ਕਿ ਅਸੀਂ ਸਰਕਾਰ ਪਿੰਡਾਂ ਵਿੱਚ ਲੈ ਕੇ ਜਾਈਏ ਤਾਂ ਜੋ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਮੌਕੇ ਤੇ ਹੀ ਹੱਲ ਕੀਤਾ ਜਾ ਸਕੇ l ਉਸ ਮੰਤਵ ਨਾਲ ਹੀ ਅਸੀਂ ਬਲਾਕ ਅੋੜ ਦੇ ਪਿੰਡ ਨੰਗਲ ਜੱਟਾਂ ਵਿਖੇ ਪਹੁੰਚੇ ਹਾਂ l ਉਹਨਾਂ ਕਿਹਾ ਕਿ ਅਸੀਂ ਪੂਰੇ ਜ਼ਿਲ੍ਹੇ ਵਿੱਚ ਸਰਕਾਰ ਤੁਹਾਡੇ ਦੁਆਰ ਦੇ ਕੈਂਪ ਲਗਾ ਰਹੇ ਹਾਂ l ਉਹਨਾਂ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਫ਼ਸਰ ਵੀ ਇਹਨਾਂ ਕੈਂਪਾਂ ਵਿੱਚ ਮੌਜੂਦ ਰਹਿੰਦੇ ਹਨl ਉਹਨਾਂ ਕਿਹਾ ਕਿ ਅੱਜ ਮੌਕੇ ਤੇ ਹੀ ਕਈ ਲੋਕਾਂ ਦੀਆਂ ਵਿਧਵਾ ਤੇ ਬੁਢਾਪਾ ਪੈਨਸ਼ਨਾ ਲਗਾਈਆਂ ਗਈਆਂ l ਉਹਨਾਂ ਕਿਹਾ ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਵੱਧ ਤੋਂ ਵੱਧ ਸਰਕਾਰੀ ਸਹੂਲਤਾਂ ਲੋਕਾਂ ਨੂੰ ਪਿੰਡ ਪੱਧਰ ਤੇ ਹੀ ਪ੍ਰਦਾਨ ਕਰ ਸਕੀਏ। ਉਹਨਾਂ ਕਿਹਾ ਕਿ ਸਾਨੂੰ ਜ਼ਮੀਨੀ ਪੱਧਰ ਤੇ ਆ ਕੇ ਹੀ ਲੋਕਾਂ ਦੀਆਂ ਮੁਸਕਲਾਂ ਦਾ ਪਤਾ ਲੱਗਦਾ ਹੈ। ਇਹਨਾਂ ਮੁਸ਼ਕਲਾਂ ਨੂੰ ਸੁਣ ਕੇ ਹੀ ਹੱਲ ਕਰ ਸਕਦੇ ਹਾਂ। ਉਹਨਾਂ ਕਿਹਾ ਕਿ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਗਲੇ ਕੈਂਪ ਲਗਾਉਣ ਤੋਂ ਪਹਿਲਾ-ਪਹਿਲਾ ਅਸੀਂ ਪਿਛਲੇ ਕੈਂਪ ਦੀਆਂ ਜਿੰਨੀਆਂ ਵੀ ਸ਼ਿਕਾਇਤਾਂ ਜਾਂ ਸੇਵਾਵਾਂ ਪ੍ਰਦਾਨ ਨਹੀਂ ਹੋਈਆਂ ਉਨ੍ਹਾਂ ਨੂੰ ਵੀ ਪ੍ਰਦਾਨ ਕਰ ਸਕੀਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੀਆਂ ਸ਼ਿਕਾਇਤਾਂ ਨੂੰ ਸੁਣਿਆ ਗਿਆ ਅਤੇ ਮੌਕੇ ‘ਤੇ ਨਿਪਟਾਰਾ ਕੀਤਾ ਗਿਆ। ਕੁੱਝ ਸ਼ਿਕਾਇਤ ਜਿੰਨ੍ਹਾਂ ਦਾ ਨਿਪਟਾਰਾ ਮੌਕੇ ‘ਤੇ ਨਹੀਂ ਹੋ ਸਕਿਆ, ਉਨ੍ਹਾਂ ਨੂੰ ਸਬੰਧਤ ਵਿਭਾਗਾਂ ਨੂੰ ਜਲਦੀ ਤੋਂ ਜਲਦੀ ਨਿਪਟਾਰਾ ਕਰਨ ਲਈ ਹਦਾਇਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਾਰੇ ਵਿਭਾਗਾਂ ਵੱਲੋਂ ਸਰਕਾਰੀ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਅਸੀਂ ਚਾਹੁੰਦੇ ਹਾਂ ਕਿ ਵੱਧ ਤੋਂ ਵੱਧ ਲੋਕ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ। ਉਹਨਾਂ ਕਿਹਾ ਕਿ ਸਰਕਾਰ ਤੁਹਾਡੇ ਦੁਆਰ ਤਹਿਤ ਅਸੀਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੇ ਕੈਪ ਲਗਾਉਂਦੇ ਹਾਂ। ਕੈਂਪ ਦੌਰਾਨ ਲੋਕਾਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਇਨ੍ਹਾਂ ਕੈਂਪ ਰਾਹੀਂ ਉਨ੍ਹਾਂ ਦੇ ਲੰਬਿਤ ਪਏ ਕੇਸ ਹੱਲ ਹੋਏ ਹਨ, ਜਿਸ ਕਰਕੇ ਉਹ ਬਹੁਤ ਖੁਸ਼ ਹਨ। ਡਿਪਟੀ ਕਮਿਸ਼ਨਰ ਨੇ ਕੈਂਪ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਕੈਂਪ ਵਿੱਚ ਆਉਣ ਵਾਲੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਦੇਣ ਤਾਂ ਜੋ ਲੋਕ ਇਹ ਪੌਦੇ ਲੈ ਕੇ ਆਪਣੇ ਘਰ ਜਾਂ ਹੋਰ ਥਾਵਾਂ ‘ਤੇ ਲਗਾ ਸਕਣ। ਉਨ੍ਹਾਂ ਕਿਹਾ ਕਿ ਕੈਂਪ ਵਿੱਚ ਲੋਕਾਂ ਨੂੰ ਮੁਫ਼ਤ ਪੌਦੇ ਵੀ ਵੰਡੇ ਗਏ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਸ਼ੁੱਧ ਰੱਖਣ ਅਤੇ ਹਰਿਅ-ਭਰਿਆ ਬਣਾਈ ਰੱਖਣ ਲਈ ਪੌਦੇ ਲਗਾਉਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇੰਨ੍ਹਾਂ ਕੈਂਪ ਵਿੱਚ ਵੱਧ ਤੋਂ ਵੱਧ ਹਾਜ਼ਰ ਕੇ ਆਪਣੀਆਂ ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ ਕਰਵਾਉਣ ਅਤੇ ਮੁਫ਼ਤ ਪੌਦੇ ਵੀ ਪ੍ਰਾਪਤ ਕਰਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly