ਨਨਕਾਣਾ ਸਾਹਿਬ ਖਾਲਸਾ ਸਕੂਲ ਦਾ 10ਵੀਂ ਦਾ ਨਤੀਜਾ ਸ਼ਾਨਦਾਰ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦੱਸਵੀਂ ਜਮਾਤ ਦੇ ਨਤੀਜੇ ‘ਚ ਨਨਕਾਣਾ ਸਾਹਿਬ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦਾ ਨਤੀਜਾ ਸ਼ਾਨਦਾਰ ਰਿਹਾ । ਪ੍ਰਿੰਸੀਪਲ ਸੁਖਰਾਜ ਕੌਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਸਿਮਰਨਦੀਪ ਕੌਰ 87.6 ਫੀਸਦੀ ਅੰਕ ਹਾਸਲ ਕਰਕੇ ਸਕੂਲ ਵਿਚੋਂ ਪਹਿਲੇ ਸਥਾਨ ‘ਤੇ ਰਹੀ, ਜਦਕਿ ਕੋਮਲਪ੍ਰੀਤ ਕੌਰ 84.2 ਫੀਸਦੀ ਅੰਕਾਂ ਨਾਲ ਦੂਜੇ ਅਤੇ ਮੁਸਕਾਨ 83.4 ਫੀਸਦੀ ਅੰਕਾਂ ਨਾਲ ਤੀਜੇ ਸਥਾਨ ‘ਤੇ ਰਹੀ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜੀਨੀਅਰ ਸਵਰਨ ਸਿੰਘ ਅਤੇ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਨੇ ਸਟਾਫ਼ ਮੈਂਬਰਾਂ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ । ਇਸ ਮੌਕੇ ਪ੍ਰਿੰਸੀਪਲ ਸੁਖਰਾਜ ਕੌਰ ਤੋਂ ਇਲਾਵਾ ਹਰਜਿੰਦਰ ਸਿੰਘ, ਰਣਜੀਤ ਸਿੰਘ, ਸੁਖਵਿੰਦਰ ਸਿੰਘ, ਪ੍ਰਵੀਨ ਕੁਮਾਰੀ, ਕੰਵਲਜੀਤ ਕੌਰ, ਸੰਦੀਪ ਕੌਰ, ਮਨਜੀਤ ਕੌਰ, ਜਸਪ੍ਰੀਤ ਕੌਰ, ਕਿਰਨਦੀਪ ਕੁਮਾਰੀ, ਮਨਜੀਤ ਕੌਰ ਆਦਿ ਸਟਾਫ਼ ਮੈਂਬਰ ਹਾਜਰ ਸਨ ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵਾਤਾਵਰਣ ਬਚਾਓ ਮੰਚ ਵਲੋਂ ਰੁੱਖਾਂ ਨੂੰ ਜੰਗਲਿਆਂ ਤੋ ਮੁਕਤ ਕਰਵਾਉਣ ਦੀ ਕੀਤੀ ਮੰਗ
Next articleआर सी एफ एम्पलाई यूनियन ने महिला पहलवानो पर की गई क्रुर पुलिसिया कार्रवाई की जोरदार शब्दों मे घोर निंदा