ਨਨਕਾਣਾ ਸਾਹਿਬ ਖਾਲਸਾ ਸਕੂਲ ਦਾ 5ਵੀਂ ਦਾ ਨਤੀਜਾ 100 ਫੀਸਦੀ

ਕਪੂਰਥਲਾ, , ( ਕੌੜਾ ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਪੰਜਵੀਂ ਜਮਾਤ ਦੇ ਨਤੀਜੇ ‘ਚ ਨਨਕਾਣਾ ਸਾਹਿਬ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਪੰਜਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਨਿਧੀ ਸੰਗੋਤਰਾ ਨੇ ਦੱਸਿਆ ਕਿ ਪੰਜਵੀਂ ਜਮਾਤ ਨਾਲ ਸਬੰਧਤ ਸਾਰੇ ਹੀ ਵਿਦਿਆਰਥੀ ਬਹੁਤ ਵਧੀਆ ਅੰਕ ਹਾਸਲ ਕਰਕੇ ਪਾਸ ਹੋਏ ਹਨ, ਜਿਸ ਦਾ ਸਿਹਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿਚ, ਸਟਾਫ਼ ਮੈਂਬਰਾਂ ਵੱਲੋਂ ਵਿਦਿਆਰਥੀਆਂ ਨੂੰ ਬਹੁਤ ਹੀ ਇਮਾਨਦਾਰੀ ਨਾਲ ਕਰਵਾਈ ਪੜ੍ਹਾਈ ਦਾ ਨਤੀਜਾ ਹੈ। ਉਨ੍ਹਾਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਹੋਣਹਾਰ ਵਿਦਿਆਰਥਣ ਸੁਖਮਨਪ੍ਰੀਤ ਕੌਰ ਸਕੂਲ ਵਿਚੋਂ ਪਹਿਲੇ ਸਥਾਨ ‘ਤੇ ਰਹੀ । ਲਵਪ੍ਰੀਤ ਸਿੰਘ ਦੂਜੇ ਅਤੇ ਰਿਹਾਨ ਤੀਜੇ ਸਥਾਨ ‘ਤੇ ਰਿਹਾ, ਜਦਕਿ ਪਰੀ ਚੌਥੇ ਅਤੇ ਸੁਮੀਤ ਕੁਮਾਰ ਤੇ ਰਬੀਨਾ ਪੰਜਵੇਂ ਸਥਾਨ ‘ਤੇ ਰਹੇ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜੀਨੀਅਰ ਸਵਰਨ ਸਿੰਘ, ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼ੋ੍ਮਣੀ ਕਮੇਟੀ, ਇੰਜੀਨੀਅਰ ਹਰਨਿਆਮਤ ਕੌਰ ਅਤੇ ਇੰਜੀਨੀਅਰ ਨਿਮਰਤਾ ਕੌਰ ਨੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ । ਇਸ ਮੌਕੇ ਹਰਜਿੰਦਰ ਸਿੰਘ, ਰਣਜੀਤ ਸਿੰਘ, ਸੁਖਵਿੰਦਰ ਸਿੰਘ, ਪਰਵੀਨ ਕੁਮਾਰੀ, ਨੀਨਾ ਕੁਮਾਰੀ, ਸੰਦੀਪ ਕੌਰ, ਅਮਨਦੀਪ ਕੌਰ, ਕੰਵਲਜੀਤ ਕੌਰ, ਮਨਪ੍ਰੀਤ ਕੌਰ, ਕਿਰਨ ਕੁਮਾਰੀ, ਹਿਨਾ, ਸੁਮਨ ਕੌਰ, ਵਿਸ਼ਾਖਾ, ਹਰਪ੍ਰੀਤ ਸਿੰਘ ਅਤੇ ਪ੍ਰਾਇਮਰੀ ਵਿੰਗ ਤੋਂ ਬਲਵਿੰਦਰ ਕੌਰ, ਸੀਮਾ ਸ਼ਰਮਾ, ਜਰਨੈਲ ਸਿੰਘ ਆਦਿ ਸਟਾਫ਼ ਮੈਂਬਰ ਹਾਜਰ ਸਨ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਰਕਾਰ ਦਾ ਯੂ ਟਰਨ ਜੱਥੇਬੰਦਕ ਲੋਕਾਂ ਦੀ ਜਿੱਤ -ਪੀ ਕੇ ਯੂ ਬਾਗੀ
Next article“ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਨਾਲ ਮੁਲਾਕਾਤ”