ਨਰਿੰਦਰ ਮੋਦੀ ਸਰਕਾਰ ਦੇ ਇਸ਼ਾਰਿਆਂ ਤੇ ਰਾਜਸਥਾਨ ਪੁਲਿਸ ਵੱਲੋਂ ਭਾਈ ਟਿੰਮਾ ਖਿਲਾਫ ਦਰਜ ਦੇਸ਼ ਧ੍ਰੋਹ ਦੇ ਪਰਚੇ ਨੂੰ ਸਿੱਖ ਕੌਮ ਗੰਭੀਰਤਾ ਨਾਲ ਲਵੇ :- ਸਿੰਗੜੀਵਾਲਾ

ਗੁਰਨਾਮ ਸਿੰਘ ਸਿੰਗੜੀਵਾਲਾ

ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ )  ਅੰਤਰਰਾਸ਼ਟਰੀ ਪੱਧਰ ਤੇ ਸਿੱਖ ਕੌਮ ਨੂੰ ਲਗਾਤਾਰ ਮਿਲ ਰਹੇ ਸਮਰਥਨ ਤੋਂ ਬੁਖਲਾ ਕੇ ਕੇਂਦਰ ਦੀ ਨਰਿੰਦਰ ਮੋਦੀ  ਸਰਕਾਰ ਦੇ ਇਸ਼ਾਰਿਆਂ ਤੇ ਰਾਜਸਥਾਨ ਦੀ ਪੁਲਿਸ ਵਲੋਂਂ ਜਮਹੂਰੀ ਹੱਕਾਂ ਦਾ ਘਾਣ ਕਰਦੇ ਹੋਏ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸਰਗਰਮ ਸਿੱਖ ਆਗੂ ਭਾਈ ਤਜਿੰਦਰਪਾਲ ਸਿੰਘ ਟਿੰਮਾ ਜਿਨਾਂ ਨੇ ਸਿੱਖ ਕੌਮ ਅਤੇ ਪੰਜਾਬ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਮੈਂਬਰ ਪਾਰਲੀਮੈਂਟ ਦੇ ਹੱਕ ਵਿੱਚ ਸੌਂਹ ਚੁੱਕਣ ਸਬੰਧੀ ਵਿਚਾਰ ਪ੍ਰਗਟ ਕਰਨ ਤੇ ਨਵੇਂ ਬਣੇ ਫਾਸ਼ੀਵਾਦੀ ਕਾਨੂੰਨਾਂ ਤਹਿਤ ਦੇਸ਼ ਧਰੋਹੀ ਦਾ ਪਰਚਾ ਦਰਜ ਕਰਨ ਨੂੰ ਸਿੱਖ ਕੌਮ ਗੰਭੀਰਤਾ ਨਾਲ ਲਵੇ ਅਤੇ ਕੇਂਦਰ ਸਰਕਾਰ ਦੀਆਂ ਸਿੱਖ ਵਿਰੋਧੀ ਨੀਤੀਆਂ ਦਾ ਸਖਤੀ ਨਾਲ ਵਿਰੋਧ ਕਰਕੇ ਨੰਗਿਆਂ ਕਰੇ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਕੇਂਦਰੀ ਵਰਕਿੰਗ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਭਾਈ ਤਜਿੰਦਰਪਾਲ ਸਿੰਘ ਟਿੰਮਾ ਖਿਲਾਫ ਰਾਜਸਥਾਨ ਪੁਲਿਸ ਵੱਲੋਂ ਦਰਜ ਕੀਤੇ ਦੇਸ਼ ਧਰੋਹੀ ਪਰਚੇ ਦਾ ਸਖਤ ਨੋਟਿਸ ਲੈਂਦਿਆਂ ਹੋਇਆਂ ਕੀਤਾ ਇਸ ਸਮੇਂ ਸਿੰਗੜੀਵਾਲਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਚ ਆਪਣੇ ਸਿਆਸੀ ਅਤੇ ਮਾਲੀ ਲਾਭ ਲੈਣ ਲਈ ਸ਼ਾਮਿਲ ਹੋਏ ਅਖੌਤੀ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ, ਹਰਦੀਪ ਸਿੰਘ ਪੁਰੀ, ਇਕਬਾਲ ਸਿੰਘ ਲਾਲਪੁਰਾ, ਆਰਪੀ ਸਿੰਘ ਆਦਿ ਜੋ ਹਮੇਸ਼ਾ ਨਰਿੰਦਰ ਮੋਦੀ ਦੇ ਹੱਕ ਵਿੱਚ ਦਾਅਵਾ ਕਰਦੇ ਹਨ ਕਿ ਸਰਕਾਰ ਨੇ ਸਿੱਖਾਂ ਲਈ ਬਹੁਤ ਕੁਝ ਕੀਤਾ ਦੇਖ ਲੈਣ ਕਿ ਕਿਵੇਂ ਕੇਂਦਰ ਸਰਕਾਰ ਦੇ ਇਸ਼ਾਰਿਆਂ ਤੇ ਜਬਰ ਜੁਲਮ ਕਰਦਿਆਂ ਰਾਜਸਥਾਨ ਪੁਲਿਸ ਵੱਲੋਂ ਸਿੱਖ ਧਰਮ ਦਾ ਪ੍ਰਚਾਰ ਪ੍ਰਸਾਰ ਕਰਨ ਵਾਲੇ ਸਿੱਖ ਆਗੂ ਭਾਈ ਤਜਿੰਦਰ ਪਾਲ ਸਿੰਘ ਟਿੰਮਾ ਖਿਲਾਫ ਨਵੇਂ ਫਾਸ਼ੀਵਾਦੀ ਕਾਨੂੰਨਾਂ ਤਹਿਤ ਦੇਸ਼ ਧ੍ਰੋਹ ਦਾ ਪਰਚਾ ਦਰਜ ਕੀਤਾ ਜਿਸ ਨਾਲ ਨਰਿੰਦਰ ਮੋਦੀ ਸਰਕਾਰ ਦਾ ਸਿੱਖ ਵਿਰੋਧੀ ਚਿਹਰਾ ਫਿਰ ਨੰਗਾ ਹੋ ਗਿਆ ਹੈ ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਸਿੰਗੜੀਵਾਲ ਨੇ ਕਿਹਾ ਕਿ ਸਿੱਖ ਕੌਮ ਇਸ ਜਬਰ ਜੁਲਮ ਦਾ ਡੱਟ ਕੇ ਵਿਰੋਧ ਕਰੇਗੀ ਅਤੇ ਸਰਕਾਰ ਨੂੰ ਭਾਈ ਤਜਿੰਦਰ ਪਾਲ ਸਿੰਘ ਟਿੰਮਾ ਖਿਲਾਫ ਦਰਜ ਝੂਠਾ ਦੇਸ਼ ਧ੍ਰੋਹ ਦਾ ਪਰਚਾ ਰੱਦ ਕਰਨ ਲਈ ਮਜਬੂਰ ਕਰੇਗੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleOMG! ਨਗਨ ਕਾਲ ਕਰਕੇ ਹੋਈ ਇੰਸਟਾਗ੍ਰਾਮ ‘ਤੇ ਦੋਸਤੀ; ਫਿਰ ਸਾਊਦੀ ਅਰਬ ਤੋਂ ਮੰਗਵਾ ਕੇ 17 ਟੁਕੜੇ ਕਰ ਦਿੱਤੇ
Next articleਡਾਕਟਰੀ ਖੋਜ ‘ਤੇ ਮਾਨਵਤਾ ਦੀ ਭਲਾਈ ਲਈ ਓਮ ਪ੍ਰਕਾਸ਼ ਸੈਣੀ ਨੇ ਸ਼ਰੀਰ ਦਾਨ ਕੀਤਾ