ਹੁਸ਼ਿਆਰਪੁਰ (ਸਮਾਜ ਵੀਕਲੀ) ( ਸਤਨਾਮ ਸਿੰਘ ਸਹੂੰਗੜਾ) ਖੇਡਾਂ ਵਤਨ ਪੰਜਾਬ ਦੀਆਂ ਦੇ ਸਟੇਟ ਪੱਧਰੀ ਤਾਈਕਵਾਂਡੋ ਮੁਕਾਬਲੇ ਜੋ ਕਿ ਫ਼ਰੀਦਕੋਟ ਵਿਖੇ ਕਰਵਾਏ ਗਏ ਉਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਦੀ ਚਰਨਜੀਤ ਨੇ ਸਿਲਵਰ ਮੈਡਲ, ਸੰਦੀਪ ਅਤੇ ਸਿਮਰਨ ਨੇ ਬਰੋਂਜ ਮੈਡਲ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਜ਼ਿਲ੍ਹਾ ਸਿੱਖਿਆ ਅਫਸਰ(ਸੈ.ਸਿ.) ਹੁਸ਼ਿਆਰਪੁਰ ਲਲਿਤਾ ਅਰੋੜਾ, ਉਪਜ਼ਿਲ੍ਹਾ ਸਿੱਖਿਆ ਅਫਸਰ(ਸੈ.ਸਿ.) ਧੀਰਜ ਵਿਸ਼ਿਸ਼ਟ, ਜ਼ਿਲ੍ਹਾ ਖੇਡ ਅਫਸਰ ਗੁਰਪ੍ਰੀਤ ਸਿੰਘ ਬਾਜਵਾ ਅਤੇ ਜ਼ਿਲ੍ਹਾ ਕੋਆਰਡੀਨੇਟਰ ਜਗਜੀਤ ਸਿੰਘ ਨੇ ਇਹਨਾਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਉਹਨਾਂ ਨੇ ਨਾਰੂ ਨੰਗਲ ਸਕੂਲ ਦੇ ਪ੍ਰਿੰਸੀਪਲ ਸ਼ੈਲੇਂਦਰ ਠਾਕੁਰ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ। ਪੰਜਾਬ ਸਰਕਾਰ ਵੱਲੋਂ ਚਰਨਜੀਤ ਨੂੰ 7000 ਰੁਪਏ , ਸੰਦੀਪ ਤੇ ਸਿਮਰਨ ਨੂੰ ਪੰਜ-ਪੰਜ ਹਜਾਰ ਰੁਪਏ ਕੈਸ਼ ਪ੍ਰਾਈਜ਼ ਦਿੱਤਾ ਜਾਵੇਗਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼ੈਲੇਂਦਰ ਠਾਕੁਰ ਨੇ ਕਿਹਾ ਕਿ ਖੇਡਾਂ ਮਨੁੱਖ ਦੇ ਸਰਬਪੱਖੀ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ। ਇਸ ਲਈ ਹਰ ਇੱਕ ਬੱਚੇ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਜਰੂਰ ਭਾਗ ਲੈਣਾ ਚਾਹੀਦਾ ਹੈ। ਸਕੂਲ ਪਹੁੰਚਣ ਤੇ ਇਹਨਾਂ ਵਿਦਿਆਰਥਣਾਂ ਨੂੰ ਪ੍ਰਿੰਸੀਪਲ ਸ਼ੈਲੇਂਦਰ ਠਾਕੁਰ, ਸਮੂਹ ਸਟਾਫ ਮੈਂਬਰ ਸਾਹਿਬਾਨ, ਐਸਐਮਸੀ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਖੇਡ ਇੰਚਾਰਜ ਸੁਰਜੀਤ ਸਿੰਘ ਵੱਲੋਂ ਟਰੋਫੀ ਦੇ ਕੇ ਸਨਮਾਨਿਤ ਕੀਤਾ। ਸਕੂਲ ਵੱਲੋਂ ਇਹਨਾਂ ਵਿਦਿਆਰਥਣਾਂ ਨੂੰ ਕੈਸ਼ ਪ੍ਰਾਈਜ਼ ਵੀ ਦਿੱਤਾ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly