ਕੌਮੀ ਖੇਤੀ ਨੀਤੀਆਂ ਦੇ ਖਰੜੇ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ

ਗੜ੍ਹਸ਼ੰਕਰ (ਸਮਾਜ ਵੀਕਲੀ) (ਬਲਵੀਰ ਚੌਪੜਾ )-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਗੜ੍ਹਸ਼ੰਕਰ ਵਿਖੇ ਕੁਲ ਹਿੰਦ ਕਿਸਾਨ ਸਭਾ ਦੇ ਚੌਧਰੀ ਅੱਛਰ ਸਿੰਘ ਬਿਲੜੋ, ਕਿਰਤੀ ਕਿਸਾਨ ਸਭਾ ਦੇ ਮਾਸਟਰ ਹੰਸ ਰਾਜ, ਜਮੂਹਰੀ ਕਿਸਾਨ ਸਭਾ ਦੇ ਰਾਮਜੀ ਦਾਸ ਚੌਹਾਨ ਵੱਲੋਂ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਕੌਮੀ ਖੇਤੀ ਮਾਰਕੀਟਿੰਗ ਨੀਤੀਆਂ ਦੇ ਖਰੜੇ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਕੌਮੀ ਖੇਤੀ ਨੀਤੀਆਂ ਦੇ ਖਰੜੇ ਦੀਆਂ ਕਾਪੀਆਂ ਜ਼ੋ ਕਿ ਕੇਂਦਰ ਸਰਕਾਰ ਨੇ ਵੱਖ-ਵੱਖ ਸੂਬਿਆਂ ਨੂੰ ਪਾਸ ਕਰਨ ਲਈ ਭੇਜਿਆ ਹਨ। ਉਨ੍ਹਾਂ ਕਾਪੀਆਂ ਨੂੰ ਸਾੜ ਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਵੱਲੋਂ ਰੱਦ ਕਰਵਾਏ ਤਿੰਨ ਕਾਲੇ ਕਾਨੂੰਨਾਂ ਨੂੰ ਇਸ ਖਰੜੇ ਰਾਹੀਂ ਲਾਗੂ ਕਰਵਾਉਣਾ ਚਾਹੁੰਦੀ ਹੈ। ਜਿਸ ਨੂੰ ਕਿਸੇ ਵੀ ਕੀਮਤ ਤੇ ਕਿਸਮ ਜਥੇਬੰਦੀਆਂ ਲਾਗੂ ਨਹੀਂ ਹੋਣ ਦੇਣਗੀਆਂ। ਉਨ੍ਹਾਂ ਕਿਹਾ ਕੇਂਦਰ ਸਰਕਾਰ ਐਮ.ਐਸ.ਪੀ ਦੀ ਕਾਨੂੰਨੀ ਗਰੰਟੀ ਦੇਵੇ ਅਤੇ ਪੰਜਾਬ ਸਰਕਾਰ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾ ਕੇ ਇਸ ਖਰੜੇ ਨੂੰ ਰੱਦ ਕਰੇ। ਇਸ ਮੌਕੇ ਦਰਸ਼ਨ ਸਿੰਘ ਮੱਟੂ, ਬੀਬੀ ਸੁਭਾਸ਼ ਮੱਟੂ, ਮਹਿੰਦਰ ਕੁਮਾਰ ਬੱਡੋਆਣ, ਸ਼ੇਰ ਜੰਗ ਬਹਾਦਰ ਸਿੰਘ, ਇਕਬਾਲ ਸਿੰਘ, ਹਰਮੇਸ਼ ਸਿੰਘ ਢੇਸੀ, ਕੁਲਵਿੰਦਰ ਸਿੰਘ ਚਾਹਲ, ਕੁਲਵੰਤ ਸਿੰਘ, ਕੁਲਭੂਸ਼ਨ ਕੁਮਾਰ, ਸ਼ਿਗਾਰਾ ਰਾਮ ਆਦਿ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦਾ ਅਗਲਾ ਜੋ ਵੀ ਪ੍ਰੋਗਰਾਮ ਆਵੇਗਾ। ਉਸ ਨੂੰ ਇੰਨਬਿੰਨ ਲਾਗੂ ਕੀਤਾ ਜਾਵੇਗਾ। ਇਸ ਮੌਕੇ ਕਸ਼ਮੀਰ ਸਿੰਘ ਭੱਜਲ, ਬਲਵੰਤ ਰਾਏ, ਪ੍ਰੇਮ ਸਿੰਘ ਰਾਣਾ, ਜੁਝਾਰ ਸਿੰਘ ਮੱਟੂ ਸਾਬਕਾ ਸਰਪੰਚ, ਗੁਰਮੀਤ ਸਿੰਘ ਅਤੇ ਅਵਤਾਰ ਸਿੰਘ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਜਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇੰਦਰ ਹੁਸ਼ਿਆਰਪੁਰ ਵਿਖੇ ਸ਼੍ਰੀ ਸੁਖਮਣੀ ਸਾਹਿਬ ਦੇ ਭੋਗ ਪਾਏ ਗਏ ਅਤੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ
Next articleਇਨਰ ਵੀਲ੍ਹ ਕਲੱਬ ਆਫ ਬੰਗਾ ਵਲੋਂ ਰਿਕਸ਼ਾ ਚਾਲਕਾਂ ਨੂੰ ਜੈਕਟਾਂ ਵੰਡਕੇ ਲੋਹੜੀ ਮਨਾਈ