HOME ਨੈਸ਼ਨਲ ਚੈਂਪੀਅਨਸ਼ਿਪ ਖੇਡਾਂ ਵਿੱਚ ਵਿਮਲ ਕੁਮਾਰ ਨੇ ਤਿੰਨ ਸੋਨੇ ਦੇ ਤਗਮੇ ਜਿੱਤ...

ਨੈਸ਼ਨਲ ਚੈਂਪੀਅਨਸ਼ਿਪ ਖੇਡਾਂ ਵਿੱਚ ਵਿਮਲ ਕੁਮਾਰ ਨੇ ਤਿੰਨ ਸੋਨੇ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ

1

ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਏਕ ਜੋਤ ਵਿਕਲਾਂਗ ਬੱਚੋਂ ਕਾ ਸਕੂਲ ਐਚ.ਜੇ.606, ਹਾਊਸਿੰਗ ਬੋਰਡ ਕਲੋਨੀ, ਨੇੜੇ ਭਾਈ ਰਣਧੀਰ ਸਿੰਘ ਨਗਰ, ਲੁਧਿਆਣਾ ਦੇ ਵਿਦਿਆਰਥੀ ਵਿਮਲ ਕੁਮਾਰ ਨੇ ਨਵੀਂ ਦਿੱਲੀ ਵਿਖੇ ਗੂੰਗੇ-ਬੋਲੇ ਬੱਚਿਆਂ ਦੀਆਂ ਹੋਈਆਂ ਨੈਸ਼ਨਲ ਚੈਂਪੀਅਨਸ਼ਿਪ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ । ਉਸ ਨੇ ਬਾਊਲਿੰਗ ਖੇਡਾਂ ਵਿੱਚ ਯੂਨੀਫਾਈਡ ਟੀਮ (ਮਿਕਸਡ) 2, ਸੀਨੀਅਰ ਐਮ 7 ਅਤੇ ਡਬਲ ਐਮ 3 ਵਿੱਚ ਤਿੰਨ ਸੋਨੇ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ । ਪ੍ਰਿੰਸੀਪਲ ਸਤਵੰਤ ਕੌਰ ਨੇ ਵਿਮਲ ਕੁਮਾਰ ਦੀ ਪ੍ਰਾਪਤੀ ਤੇ ਉਸ ਨੂੰ ਅਤੇ ਪਰਿਵਾਰ ਨੂੰ ਵਧਾਈ ਦਿੱਤੀ। ਸਕੂਲ ਦੇ ਮੈਨੇਜਰ ਕਰਨੈਲ ਸਿੰਘ, ਇੰਚਾਰਜ ਨਰਪਿੰਦਰ ਕੌਰ, ਹਰਸ਼ ਮੈਡਮ ਨੇ ਲੱਡੂ ਖੁਆ ਕੇ ਵਿਮਲ ਕੁਮਾਰ ਦਾ ਮੂੰਹ ਮਿੱਠਾ ਕਰਵਾਇਆ ਤੇ ਵਧਾਈ ਦਿੱਤੀ । ਮੈਨੇਜਰ ਕਰਨੈਲ ਸਿੰਘ ਨੇ ਸਟਾਫ਼ ਮੈਂਬਰਾਂ ਨੂੰ ਮਠਿਆਈ ਖੁਆ ਕੇ ਉਹਨਾਂ ਨੂੰ ਵਧਾਈ ਦਿੱਤੀ ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਨਵਾਂਸ਼ਹਿਰ ਵਿੱਚ ਭਾਜਪਾ ਨੂੰ ਮਿਲੀ ਵੱਡੀ ਮਜ਼ਬੂਤੀ; ਕਾਂਗਰਸ ਅਤੇ ‘ਆਪ’ ਦੇ ਕਈ ਦਿੱਗਜ ਆਗੂ ਭਾਜਪਾ ਵਿੱਚ ਸ਼ਾਮਿਲ
Next articleਬੀ. ਆਰ. ਸਾਂਪਲਾ ਦੇ ਦੇਹਾਂਤ ਤੇ ਵੱਖ ਵੱਖ ਜਥੇਬੰਦੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ