ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਅਧੀਨ ਮੁਫ਼ਤ ਇਲਾਜ ਲਈ ਉਪਰਾਲੇ ਜਾਰੀ

ਸਿਹਤ ਟੀਮ ਮਾਪਿਆਂ ਨੂੰ ਪ੍ਰੇਰਿਤ ਕਰਨ ਸਮੇਂ ਦਾ ਦ੍ਰਿਸ਼।
 ਮਾਨਸਾ (ਸਮਾਜ ਵੀਕਲੀ) ਸਿਵਲ ਸਰਜਨ ਮਾਨਸਾ ਡਾਕਟਰ ਹਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਇੰਦੂ ਬਾਂਸਲ ਦੀ ਅਗਵਾਈ ਵਿੱਚ ਸਿਹਤ  ਬਲਾਕ ਖਿਆਲਾ ਕਲਾਂ ਦੀ ਟੀਮ ਵੱਲੋਂ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਜਮਾਂਦਰੂ ਦਿਲ ਦੀ ਬਿਮਾਰੀ (ਦਿਲ ਵਿੱਚ ਸੁਰਾਖ)ਤੋਂ ਪੀੜਤ ਅਤੇ ਹੋਰ ਬੀਮਾਰੀ ਤੋਂ ਪੀੜਤ ਪਛਾਣ ਕੀਤੇ ਬੱਚਿਆਂ ਦੇ ਫਾਲੋਅਪ ਕਰਕੇ ਮਾਪਿਆਂ ਨੂੰ ਮੁਫ਼ਤ ਇਲਾਜ ਲਈ ਘਰ ਘਰ ਦੌਰਾ ਕਰਕੇ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਸੰਬੰਧੀ  ਰਾਸ਼ਟਰੀ ਬਾਲ ਸਵਸਥ ਟੀਮ ਦੇ ਡਾਕਟਰ ਅਮਰਿੰਦਰ ਸ਼ਾਰਦਾ ਨੇ  ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਨਮੇ ਬੱਚੇ, ਆਂਗਣਵਾੜੀ ਵਿੱਚ ਰਜਿਸਟਰਡ ਬੱਚਿਆਂ, ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਪੜਦੇ ਪਹਿਲੀ ਤੋਂ ਬਾਰਵੀਂ ਜਮਾਤ (18 ਸਾਲ ਤੱਕ) ਦੇ ਬੱਚਿਆਂ ਦਾ ਮੋਬਾਇਲ ਹੈਲਥ ਟੀਮਾਂ ਦੁਆਰਾ ਸਾਲ ਵਿੱਚ ਦੋ ਵਾਰ ਮੁਆਇਨਾ ਕੀਤਾ ਜਾਂਦਾ ਹੈ ਅਤੇ ਰੈਫ਼ਰ ਕੀਤੇ ਗਏ ਬੱਚਿਆਂ ਦੀ  30 ਜਮਾਂਦਰੂ ਬਿਮਾਰੀਆਂ ਦਾ ਇਲਾਜ ਸੂਚੀਬੱਧ  ਪੀ.ਜੀ.ਆਈ. ਚੰਡੀਗੜ  , ਡੀ.ਐਮ.ਸੀ./ਸੀ.ਐਮ.ਸੀ. ਲੁਧਿਆਣਾ, ਫੋਰਟਿਸ ਅਤੇ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ ।
ਬਲਾਕ ਐਜੂਕੇਟਰ ਕੇਵਲ ਸਿੰਘ ਨੇ ਦੱਸਿਆ ਕਿ ਸਿਹਤ ਬਲਾਕ ਖਿਆਲਾ ਕਲਾਂ ਵੱਲੋ ਪੀੜਤ ਬੱਚੇ ਮਹਿਤਾਬ ਸਿੰਘ ਪਿੰਡ ਖੋਖਰ ਖੁਰਦ, ਸੰਦੀਪ ਸਿੰਘ ਪਿੰਡ ਬੱਪੀਆਣਾ, ਰਾਜਦੀਪ ਸਿੰਘ ਪਿੰਡ ਅਕਲੀਆ,ਤੇਜਸਵੀਰ ਸਿੰਘ ਪਿੰਡ ਮਾਖਾ ਚਹਿਲਾਂ ਦਾ ਦਿਲ ਦੀ ਬੀਮਾਰੀ ਦਾ ਸਫ਼ਲ ਅਪਰੇਸ਼ਨ ਫੋਰਟਿਸ ਹਸਪਤਾਲ ਮੋਹਾਲੀ,ਸੀ ਐਮ ਸੀ ਹਸਪਤਾਲ ਲੁਧਿਆਣਾ ਵਿੱਚ ਮੁਫ਼ਤ ਕਰਵਾਇਆ ਗਿਆ।ਇਸ ਸਕੀਮ ਅਧੀਨ ਬੱਚਿਆਂ ਦੇ ਕੀਤੇ ਜਾਂਦੇ ਚੈਕਅੱਪ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਰਨ ਲਈ ਜਿਲਾ ਪ੍ਰਸ਼ਾਸਨ, ਸਿੱਖਿਆ ਵਿਭਾਗ, ਆਂਗਣਵਾੜੀ ਵਿਭਾਗ ਨਾਲ ਤਾਲਮੇਲ ਕੀਤਾ ਜਾਂਦਾ ਹੈ ।ਸਿਹਤ ਟੀਮ ਖਿਆਲਾ ਕਲਾਂ ਵੱਲੋਂ  ਸਕੂਲਾਂ ਵਿੱਚ ਛੁਟੀਆਂ ਮੌਕੇ ਪਿੰਡ ਮੌਜੋ ਖ਼ੁਰਦ,ਖੋਖਰ ਖੁਰਦ ਅਤੇ ਜੋਗਾ ਵਿਖੇ ਦਿਲ ਦੀ ਜਮਾਂਦਰੂ ਬੀਮਾਰੀ ਦੇ ਬੱਚਿਆਂ ਦੇ ਘਰਾਂ ਦਾ ਦੌਰਾ ਕਰਕੇ ਮਾਪਿਆਂ ਨੂੰ ਮੁਫ਼ਤ ਇਲਾਜ ਲਈ ਮਾਪਿਆਂ ਨੂੰ ਪ੍ਰੇਰਿਤ ਕੀਤਾ ਗਿਆ।
ਚਾਨਣ ਦੀਪ ਸਿੰਘ ਔਲਖ, ਸੰਪਰਕ 9876888177
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਧਰਮਾਂ ਦੇ ਨਾਂ ਤੇ ਲੜਾਓ ਨਾ-
Next articleਪੰਜਾਬ ਦੇ ਪ੍ਰਸਿੱਧ ਲੇਖਕ ਮਹਿੰਦਰ ਸੂਦ ਵਿਰਕ ਅਤੇ ਪਾਲ ਜਲੰਧਰੀ ਡੇਰਾ ਈਸਪੁਰ ਵਿਖੇ ਹੋਏ ਨਤਮਸਤਕ