HOME ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਰਿਹਾ ਸ਼ਾਨਦਾਰ

ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਰਿਹਾ ਸ਼ਾਨਦਾਰ

5
ਨੈਸ਼ਨਲ ਕਾਲਜ ਭੀਖੀ
ਭੀਖੀ   (ਸਮਾਜ ਵੀਕਲੀ)  (ਕਮਲ ਜਿੰਦਲ) ਸਥਾਨਕ ਨੈਸ਼ਨਲ ਕਾਲਜ ਭੀਖੀ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀ ਏ ਭਾਗ ਤੀਜਾ ਸਮੈਸਟਰ ਪੰਜਵੇਂ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਸ ਇੰਚਾਰਜ ਪ੍ਰੋ ਅਵਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਲਵਿੰਦਰ ਕੌਰ ਨੇ 84% ਅੰਕਾਂ ਨਾਲ ਪਹਿਲਾ, ਅਰਸ਼ ਗੋਇਲ ਨੇ 83.40% ਅੰਕਾਂ ਨਾਲ ਦੂਜਾ, ਅਰੂਸ਼ੀ ਗਰਗ ਨੇ 80% ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਐਮ .ਕੇ ਮਿਸ਼ਰਾ ਨੇ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਯੂਨੀਵਰਸਿਟੀ ਦੇ ਨਤੀਜਿਆਂ ਵਿਚ ਕਾਲਜ ਦਾ ਨਾਮ ਇਲਾਕੇ ਦੀਆਂ ਨਾਮਵਰ ਸੰਸਥਾਵਾਂ ਵਿੱਚ ਆਉਂਦਾ ਹੈ। ਕਾਲਜ ਦੇ ਸਾਰੇ ਕੋਰਸਾਂ ਦੇ ਨਤੀਜੇ ਕਾਲਜ ਸਟਾਫ਼ ਦੀ ਮਿਹਨਤ ਦਾ ਨਤੀਜਾ ਹੈ। ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਪਾਸ ਹੋਏ ਸਾਰੇ ਵਿਦਿਆਰਥੀਆਂ ਨੂੰ ਇਹਨਾਂ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਾਪਤੀ ਤੇ ਵਧਾਈ ਦਿੰਦੇ ਹੋਏ ਉੱਜਵਲ ਭਵਿੱਖ ਲਈ ਕਾਮਨਾ ਕੀਤੀ। ਇਸ ਮੌਕੇ ਪ੍ਰੋ ਗੁਰਤੇਜ ਸਿੰਘ ਤੇਜੀ, ਪ੍ਰੋ ਸੈਂਟੀ ਕੁਮਾਰ , ਪ੍ਰੋ ਸੁਖਪਾਲ ਕੌਰ, ਪ੍ਰੋ ਕਰਮਜੀਤ ਕੌਰ, ਪ੍ਰੋ ਹਰਬੰਸ ਸਿੰਘ , ਨਿਰਮਲ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸੀ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਮੁੜ ਆਵੇ ਖੁਸ਼ਹਾਲੀ 
Next articleਸੰਜੀਵ ਅਰੋੜਾ ਨੇ 10,637 ਵੋਟਾਂ ਦੇ ਫਰਕ ਨਾਲ ਲੁਧਿਆਣਾ ਪੱਛਮੀ ਸੀਟ ਜਿੱਤੀ