HOME ਨੈਸ਼ਨਲ ਡੇਂਗੂ ਦਿਵਸ ਮੌਕੇ ਸੈਕਟਰ ਰੁੜਕੀ ਖਾਸ ਦੇ ਪਿੰਡਾਂ ਅਤੇ ਸਕੂਲਾਂ ਵਿੱਚ...

ਨੈਸ਼ਨਲ ਡੇਂਗੂ ਦਿਵਸ ਮੌਕੇ ਸੈਕਟਰ ਰੁੜਕੀ ਖਾਸ ਦੇ ਪਿੰਡਾਂ ਅਤੇ ਸਕੂਲਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਗਈ

1

ਗੜ੍ਹਸ਼ੰਕਰ /ਹੁਸ਼ਿਆਰਪੁਰ   (ਸਮਾਜ ਵੀਕਲੀ)   (ਬਲਵੀਰ ਚੌਪੜਾ ) ਮਾਨਯੋਗ ਸਿਵਲ ਸਰਜਨ ਹੁਸ਼ਿਆਰਪੁਰ ਦੇ ਹੁਕਮਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਉਪਕਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਪੀ.ਐਚ.ਸੀ. ਪੋਸੀ ਅਧੀਨ ਆਉਂਦੇ ਸੈਕਟਰ ਰੁੜਕੀ ਖਾਸ ਦੇ ਪਿੰਡਾਂ ਅਤੇ ਸਕੂਲਾਂ ਵਿੱਚ ਨੈਸ਼ਨਲ ਡੇਂਗੂ ਦਿਵਸ ਮਨਾਇਆ ਗਿਆ। ਇਸ ਮੌਕੇ ਲੋਕਾਂ ਅਤੇ ਸਕੂਲੀ ਬੱਚਿਆਂ ਨੂੰ ਡੇਂਗੂ ਬਿਮਾਰੀ ਤੋਂ ਬਚਾਅ ਲਈ ਵਿਸ਼ੇਸ਼ ਤੌਰ ’ਤੇ ਜਾਗਰੂਕ ਕੀਤਾ ਗਿਆ। ਸਰਦਾਰ ਮੱਖਣ ਸਿੰਘ ਹੈਲਥ ਇੰਸਪੈਕਟਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਡੇਂਗੂ ਇੱਕ ਖਤਰਨਾਕ ਬਿਮਾਰੀ ਹੈ ਜੋ ਏਡੀਜ਼ ਅਜਿਪਟੀ ਨਾਮਕ ਮੱਛਰ ਦੇ ਕੱਟਣ ਨਾਲ ਫੈਲਦੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਬੁਖਾਰ ਡੇਂਗੂ ਹੋ ਸਕਦਾ ਹੈ, ਇਸ ਲਈ ਲਾਪਰਵਾਹੀ ਨਾ ਵਰਤੀ ਜਾਵੇ। ਡੇਂਗੂ ਦੇ ਮੁੱਖ ਲੱਛਣਾਂ ਵਿੱਚ ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਉਲਟੀਆਂ, ਭੰਨ-ਤੋੜ, ਮਸੂੜਿਆਂ ਵਿੱਚੋਂ ਖੂਨ ਆਉਣਾ ਅਤੇ ਚਮੜੀ ’ਤੇ ਦਾਣੇ ਨਿਕਲਣਾ ਸ਼ਾਮਲ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਤੋਂ ਬਚਾਅ ਲਈ ਆਪਣੇ ਆਲੇ-ਦੁਆਲੇ ਸਫਾਈ ਰੱਖਣੀ ਬਹੁਤ ਜ਼ਰੂਰੀ ਹੈ। ਘਰਾਂ ਜਾਂ ਆਸ-ਪਾਸ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ, ਕੂਲਰਾਂ ਨੂੰ ਹਰ ਹਫ਼ਤੇ ਸਾਫ ਕੀਤਾ ਜਾਵੇ ਅਤੇ ਕਬਾੜ ਦੇ ਸਮਾਨ ਵਿੱਚ ਬਰਸਾਤੀ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਇਸ ਤੋਂ ਇਲਾਵਾ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰੱਖਣ, ਪੂਰੀਆਂ ਬਾਂਹਾਂ ਵਾਲੇ ਕੱਪੜੇ ਪਹਿਨਣ, ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇ ਕਿਸੇ ਵਿਅਕਤੀ ਨੂੰ ਬੁਖਾਰ ਹੋਵੇ ਤਾਂ ਤੁਰੰਤ ਨੇੜਲੇ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ। ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਵਿਕਾਸ ਰਾਣਾ ਐਮ.ਪੀ.ਐਚ.ਡਬਲਯੂ., ਕੁਲਵੰਤ ਸਿੰਘ ਐਮ.ਪੀ.ਐਚ.ਡਬਲਯੂ., ਸੋਮ ਨਾਥ ਐਮ.ਪੀ.ਐਚ.ਡਬਲਯੂ., ਆਸ਼ਾ ਵਰਕਰਾਂ ਅਤੇ ਪਿੰਡ ਦੇ ਸਰਪੰਚ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਸਕੂਲ ਆਫ਼ ਐਮੀਨੈਂਸ,ਰੂਪਨਗਰ ਦੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੇ ਨਤੀਜੇ ਰਹੇ ਸ਼ਾਨਦਾਰ
Next articleहिन्दू राष्ट्रवाद और लोकतांत्रिक मूल्यों का तीव्र अवमूल्यन