ਚਾਨਣ ਦੀਪ ਸਿੰਘ ਔਲਖ, ਬੁਢਲਾਡਾ (ਸਮਾਜ ਵੀਕਲੀ): ਸਿਵਲ ਸਰਜਨ ਮਾਨਸਾ ਡਾ. ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਐਪੀਡੀਮਾਲੋਜਿਸਟ ਡਾ. ਸੰਤੋਸ਼ ਭਾਰਤੀ ਦੀ ਨਿਗਰਾਨੀ ਹੇਠ ਚੱਲ ਰਹੇ ਨੈਸ਼ਨਲ ਵੈਕਟਰ ਵੌਰਨ ਡਜੀਜ਼ ਕੰਟਰੋਲ ਪ੍ਰੋਗਰਾਮ ਅਧੀਨ ਸਿਹਤ ਬਲਾਕ ਬੁਢਲਾਡਾ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਚੇਤਨ ਪ੍ਰਕਾਸ਼ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਤੇ ਪ੍ਰਾਇਮਰੀ ਸਕੂਲ ਅਹਿਮਦਪੁਰ ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ । ਇਸ ਮੌਕੇ ਸਿਹਤ ਸੁਪਰਵਾਈਜਰ ਅਸ਼ਵਨੀ ਕੁਮਾਰ ਵੱਲੋਂ ਵਿਦਿਆਰਥੀਆਂ ਨੂੰ ਡੇਂਗੂ ਦੇ ਕਾਰਨ, ਲੱਛਣ ਅਤੇ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ, ਇਸ ਮੌਕੇ ਸਿਹਤ ਸੁਪਰਵਾਈਜਰ ਸ੍ਰੀ ਅਸ਼ਵਨੀ ਨੇ ਕਿਹਾ ਕਿ ਬਾਰਿਸ਼ ਦਾ ਜਿਹੜਾ ਪਾਣੀ ਵਾਧੂ ਬਰਤਨਾਂ ਅਤੇ ਟੁੱਟੇ ਫੁੱਟੇ ਸਮਾਨ ਵਿੱਚ ਭਰ ਜਾਂਦਾ ਹੈ ਉਸਨੂੰ ਤੁਰੰਤ ਖਾਲੀ ਕੀਤਾ ਜਾਵੇ ਕਿਉਂਕਿ ਉੱਥੇ ਲਾਰਵਾ ਬਣ ਜਾਂਦਾ ਹੈ ਜੋ ਡੇਂਗੂ ਦਾ ਕਾਰਨ ਹੈ,
ਇਸ ਮੌਕੇ ਸੰਬੋਧਨ ਕਰਦੇ ਹੋਏ ਸਿਹਤ ਕਰਮਚਾਰੀ ਸ੍ਰੀ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਘਰਾਂ ਵਿੱਚ ਵਾਧੂ ਪਏ ਬਰਤਨਾਂ ਅਤੇ ਕਬਾੜ ਆਦਿ ਵਿੱਚ ਜੇਕਰ ਬਾਰਿਸ਼ ਦਾ ਪਾਣੀ ਭਰ ਗਿਆ ਹੈ ਤਾਂ ਉਸਨੂੰ ਮਾਪਿਆਂ ਦੀ ਮਦਦ ਨਾਲ ਤੁਰੰਤ ਖਾਲੀ ਕੀਤਾ ਜਾਵੇ ਅਤੇ ਆਪਣੇ ਘਰਾਂ ਦੇ ਆਲੇ ਦੁਆਲੇ ਦੀ ਸਫ਼ਾਈ ਰੱਖੀ ਜਾਵੇ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ ਉਹਨਾਂ ਕਿਹਾ ਕਿ ਮੱਛਰ ਤੇ ਕੱਟਣ ਤੋਂ ਬਚਾਅ ਲਈ, ਪੂਰੇ ਸ਼ਰੀਰ ਨੂੰ ਢਕ ਕਿ ਰੱਖਣ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਮੱਛਰਦਾਨੀ ਤੇ ਮੱਛਰ ਤੋਂ ਬਚਾਅ ਲਈ ਤੇਲ, ਕਰੀਮ ਆਦਿ ਦਾ ਪ੍ਰਯੋਗ ਵੀ ਕਰਨਾ ਚਾਹੀਦਾ ਹੈ, ਉਹਨਾਂ ਦੱਸਿਆ ਕਿ ਜੇਕਰ ਕਿਸੇ ਨੂੰ ਵੀ ਬੁਖਾਰ ਹੁੰਦਾਂ ਹੈ ਤਾਂ ਉਹ ਬੀਟ ਦੌਰਾਨ ਆਏ ਸਿਹਤ ਵਰਕਰ ਜਾਂ ਨੇੜੇ ਦੇ ਸਿਹਤ ਕੇਂਦਰ ਵਿੱਚ ਖੁਦ ਜਾ ਕਿ ਖੂਨ ਦੀ ਜਾਂਚ ਜਰੂਰ ਕਰਵਾਉਣ। ਇਸ ਮੌਕੇ ਸੀ ਐੱਚ ਓ ਅਮਨਦੀਪ ਕੌਰ, ਏ ਐਨ ਐਮ ਗੋਰਾਲਾਲ ਕੌਰ ਤੋਂ ਇਲਾਵਾ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly