ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਸਿਵਲ ਸਰਜਨ ਜਲੰਧਰ ਡਾਕਟਰ ਗੁਰਮੀਤ ਲਾਲ ਅਤੇ ਐਪੀਡੀਮੋਲੋਜਿਸਟ ਡਾਕਟਰ ਅਦਿੱਤਿਆ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਐਸ ਐਮ ਓ ਡਾਕਟਰ ਕਿਰਨ ਕੌਸ਼ਲ ਸੀ ਐਚ ਸੀ ਅੱਪਰਾ ਦੀ ਅਗਵਾਈ ਵਿੱਚ ਨੈਸ਼ਨਲ ਡੇਂਗੂ ਡੇਅ ਮਨਾਇਆ ਗਿਆ ਜਿਸ ਦੌਰਾਨ ਗੁਰਨੇਕ ਲਾਲ ਹੈਲਥ ਸੁਪਰਵਾਈਜਰ ਨੇ ਫ਼ੀਲਡ ਸਟਾਫ਼, ਨਰਸਿੰਗ ਸਟੂਡੈਂਟਸ ਨੂੰ ਨਾਲ ਲੈ ਕੇ ਪਿੰਡ ਗੜੀ ਮਹਾਂ ਸਿੰਘ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਦਿਆਰਥੀਆਂ ਨੂੰ ਡੇਂਗੂ, ਮਲੇਰੀਆ, ਚਿਕਨ ਗੁਨੀਆ ਬੁਖਾਰ ਦੇ ਕਾਰਨ, ਲੱਛਣ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ। ਉਹਨਾਂ ਨੇ ਕਿਹਾ ਕਿ ਇਹ ਬੁਖਾਰ ਫੈਲਾਉਣ ਵਾਲਾ ਮੱਛਰ ਸਾਫ ਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ । ਆਪਣੇ ਘਰਾਂ ਵਿੱਚ ਅਤੇ ਘਰਾਂ ਦੇ ਆਲ਼ੇ ਦੁਆਲ਼ੇ ਪਾਣੀ ਨਹੀਂ ਖੜ੍ਹਾ ਹੋਣ ਦੇਣਾ ਚਾਹੀਦਾ। ਕੋਈ ਵੀ ਬੁਖ਼ਾਰ ਹੋਵੇ, ਡਾਕਟਰ ਦੀ ਸਲਾਹ ਤੋਂ ਬਿਨਾਂ ਕੋਈ ਦਵਾਈ ਨਹੀਂ ਖਾਣੀ ਚਾਹੀਦੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸਾਫ ਸੁੱਥਰਾ ਤੇ ਸੰਤੁਲਿਤ ਭੋਜਨ ਖਾਣ ਲਈ ਕਿਹਾ । ਅਣ ਢੱਕੀਆਂ ਬਾਹਲੀਆਂ ਚੀਜਾਂ ਨਹੀਂ ਖਾਣੀਆਂ ਚਾਹੀਦੀਆਂ।ਇਸ ਮੌਕੇ ਪ੍ਰਿੰਸੀਪਲ ਸੁਰਿੰਦਰ ਕੁਮਾਰ, ਸਰਪੰਚ ਸੋਹਣ ਸਿੰਘ, ਫ਼ੀਲਡ ਸਟਾਫ਼, ਸਮੂਹ ਟੀਚਰ ਵੀ ਹਾਜ਼ਰ ਸਨ। ਪਿੰਡ ਵਿੱਚ ਕਮਲਜੀਤ ਕੌਰ ਆਸ਼ਾ ਵਰਕਰਾਂ ਅਤੇ ਨਰਸਿੰਗ ਸਟੂਡੈਂਟਸ ਨੇ ਕੂਲਰ , ਫਰਿੱਜ ਦੀਆਂ ਟਰੇਆਂ, ਗ਼ਮਲੇ, ਕੰਟੇਨਰ, ਟਾਇਰਾਂ ਆਦਿ ਵਿੱਚ ਲਾਰਵਾ ਚੈੱਕ ਕੀਤਾ ਗਿਆ ਅਤੇ ਨਾਲ ਨਾਲ ਜਾਣਕਾਰੀ ਵਾਲੇ ਪੈਂਫਲਿਟ ਵੀ ਵੰਡੇ।ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



