ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਜ਼ਿਲ੍ਹਾ ਕੋਆਰਡੀਨੇਟਰ ਤੇ ਸਕੂਲ ਕੋਆਰਡੀਨੇਟਰਾਂ ਨੂੰ ਵਧਾਈ
ਪ੍ਰਾਇਮਰੀ ਸਕੂਲ ਨੰਗਲ ਨਾਰਾਇਣਗੜ,ਸੈਕੰਡਰੀ ਸਕੂਲ ਬਲੇਰ ਖਾਨਪੁਰ, ਸੈਕੰਡਰੀ ਸਕੂਲ ਨੰਗਲ ਮੱਝਾ, ਹਾਈ ਸਕੂਲ ਪੰਡੋਰੀ , ਸਰਕਾਰੀ ਹਾਈ ਸਕੂਲ ਹਮੀਰਾ ਪ੍ਰਾਪਤ ਕਰਨਗੇ ਗ੍ਰੀਨ ਸਕੂਲ ਐਵਾਰਡ
ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਪੰਜਾਬ ਰਾਜ ਸਾਇੰਸ ਟੈਕਨਾਲੋਜੀ ਕੌਂਸਲ ਚੰਡੀਗੜ ਵੱਲੋਂ ਭਾਰਤ ਸਰਕਾਰ ਦੇ ਵਾਤਾਵਰਣ ਜੰਗਲਾਤ ਤੇ ਜਲਵਾਯੂ ਤਬਦੀਲੀ ਮੰਤਰਾਲੇ’ ਦੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਦੇਸ਼ ਭਰ ਵਿੱਚ ਚਲਾਏ ਜਾ ਰਹੇ ਗਰੀਨ ਸਕੂਲ ਪ੍ਰੋਗਰਾਮ ਆਡਿਟ ਵਿਚ ਸ਼ਮੂਲੀਅਤ ਕਰਨ ਵਾਲੇ ਕਪੂਰਥਲਾ ਜਿਲ੍ਹੇ ਦੇ ਵਾਤਾਵਰਣ ਪ੍ਰਤੀ ਸੰਵੇਦਨਸ਼ੀਲ ਵਾਤਾਵਰਣ ਸਿੱਖਿਆ ਪ੍ਰੋਗਰਾਮ ਦੇ ਸਕੂਲ ਕੋਆਰਡੀਨੇਟਰਾਂ ਨੂੰ ਵਧਾਈ ਦਿੰਦਿਆ ਜਿਲ੍ਹਾ ਸਿਖਿਆ ਅਧਿਕਾਰੀ ਐਲੀਮੈਂਟਰੀ ਸ੍ਰੀ ਮਤੀ ਮਮਤਾ ਬਜਾਜ ਨੇ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ਗਰੀਨ ਸਕੂਲ ਪ੍ਰੋਗਰਾਮ ਤਹਿਤ ਪੰਜਾਬ ਭਰ ਵਿੱਚੋਂ 218 ਸਕੂਲਾਂ ਦੀ ਚੋਣ ਕੀਤੀ ਗਈ ਹੈ। ਜਿਸ ਵਿੱਚੋਂ 5 ਸਕੂਲ ਜ਼ਿਲ੍ਹਾ ਕਪੂਰਥਲਾ ਨਾਲ ਸਬੰਧਤ ਹਨ। ਉਪ ਜਿਲ੍ਹਾ ਸਿਖਿਆ ਅਫਸਰ ( ਐਲੀਮੈਂਟਰੀ ) ਡਾ ਬਲਵਿੰਦਰ ਸਿੰਘ ਬੱਟੂ ਨੇ ਗਰੀਨ ਸਕੂਲ ਪ੍ਰੋਗਰਾਮ ਦੇ ਕੋਆਰਡੀਨੇਟਰਾਂ ਵੱਲੋਂ ਕੀਤੀ ਜਾਂਦੀ ਮਿਹਨਤ ਦੀ ਪ੍ਰਸੰਸਾਂ ਕਰਦਿਆਂ ਕਿਹਾ ਕਿ ਜਿਲ੍ਹਾ ਕਪੂਰਥਲਾ ਵੱਧ ਤੋ ਵੱਧ ਸਕੂਲਾਂ ਵਿੱਚ ਵਾਤਾਵਰਣ ਪੱਖੀ ਸਿਸਟਮ ਦੀ ਸਥਾਪਤੀ ਲਈ ਕਾਰਜਸ਼ੀਲ ਹੈ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਹਰਜਿੰਦਰ ਸਿੰਘ ਅਤੇ ਡਿਪਟੀ ਡੀਈੳ ਰਜੇਸ਼ ਭੱਲਾ ਨੇ ਵੀ ਸਕੂਲ਼ਾਂ ਵਲੋਂ ਵਾਤਾਵਰਣ ਲਈ ਕੀਤੇ ਜਾ ਰਹੇ ਉੱਦਮਾਂ ਦੀ ਸ਼ਲਾਘਾ ਕੀਤੀ ।ਜਿਲ੍ਹਾ ਗਤੀਵਿਧੀ ਕੋਆਰਡੀਨੇਟਰ ਸੁਨੀਲ ਬਜਾਜ ਅਤੇ ਈਕੋ ਕਲੱਬ ਦੇ ਜ਼ਿਲਾ ਕੋਆਰਡੀਨੇਟਰ ਗਗਨਦੀਪ ਸਿੰਘ, ਸਮੱਰਥ ਦੇ ਜ਼ਿਲ੍ਹਾ ਕੋਆਰਡੀਨੇਟਰ ਹਰਮਿੰਦਰ ਸਿੰਘ ਜੋਸਨ,ਹੈਡਮਾਸਟਰ ਸਹਸ ਹਮੀਰਾ ਨੇ ਦੱਸਿਆ ਕਿ ਕਪੂਰਥਲਾ ਜਿਲ੍ਹੇ ‘ਚ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਈਕੋ ਕੱਲਬ ਸਥਾਪਤ ਕੀਤੇ ਗਏ ਹਨ ਅਤੇ ਜਿਸ ਤਹਿਤ ਵਿਦਿਆਰਥੀਆਂ, ਅਧਿਆਪਕਾਂ ,ਮਾਪਿਆਂ ਅਤੇ ਆਮ ਲੋਕਾਂ ਨੂੰ ਵਾਤਾਵਰਣ ਸਬੰਧੀ ਵੱਖ-ਵੱਖ ਗਤੀਵਿਧੀਆਂ ਰਾਹੀਂ ਜਾਗਰੂਕ ਅਤੇ ਸੰਵੇਦਨਸ਼ੀਲ ਕੀਤਾ ਜਾਂਦਾ ਹੈ। ਵਾਤਾਵਰਣ ਸਿਖਿਆ ਪ੍ਰੋਗਰਾਮ ਦੇ ਜਿਲ੍ਹਾ ਕੋਆਰਡੀਨੇਟਰ ਗਗਨਦੀਪ ਸਿੰਘ ਨੇ ਵਧੇਰੇ ਜਾਣਕਾਰੀ ਦਿੰਦੇ ਦੱਸਿਆ ਕਿ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਨਮੈਂਟ ਨਵੀਂ ਦਿੱਲੀ ਵੱਲੋਂ ਹਰ ਸਾਲ ਗਰੀਨ ਸਕੂਲ ਪ੍ਰੋਗਰਾਮ ਤਹਿਤ ਜ਼ਿਲੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲ਼ਾਂ ‘ਚ ਹਵਾ, ਊਰਜਾ, ਖੁਰਾਕ, ਭੌਂ, ਪਾਣੀ ਅਤੇ ਰਹਿੰਦ ਖੂੰਹਦ ਦੀ ਵਿਵਸਥਾ ਦਾ ਆਡਿਟ ਕੀਤਾ ਜਾਂਦਾ ਹੈ ਅਤੇ ਨੈਸ਼ਨਲ ਪੱਧਰ ਤੇ ਜੇਤੂ ਘੋਸ਼ਿਤ ਕੀਤੇ ਜਾਂਦੇ ਹਨ। ਇਸ ਸਾਲ ਨਿਰਧਾਰਿਤ ਪੈਰਾਮੀਟਰ ਤੇ ਪੂਰਨ ਰਹਿਣ ਵਾਲੇ ਸਕੂਲਾਂ ਵਿਚੋਂ ਗਰੀਨ ਸਕੂਲ ਰਾਸ਼ਟਰੀ ਐਵਾਰਡ ਪ੍ਰਾਪਤ ਕਰਨ ਦਾ ਮਾਣ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਬਲੇਰ ਖਾਨਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਮੱਝਾ, ਸਰਕਾਰੀ ਹਾਈ ਸਕੂਲ ਪੰਡੋਰੀ , ਸਰਕਾਰੀ ਹਾਈ ਸਕੂਲ ਹਮੀਰਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨੰਗਲ ਨਾਰਾਇਣਗੜ ਨੇ ਪ੍ਰਾਪਤ ਕੀਤਾ ਹੈ ਅਤੇ ਇਸ ਪ੍ਰਾਪਤੀ ਲਈ ਇੰਚਾਰਜ਼ਾਂ ਨੂੰ ਭਾਰਤ ਸਰਕਾਰ ਦੇ ਵਿਗਿਆਨ ਅਤੇ ਵਾਤਾਵਰਨ ਕੇਂਦਰ ਵੱਲੋਂ ਨਵੀਂ ਦਿੱਲੀ ਦੇ ਇੰਡੀਅਨ ਹੈਬਿਟੈਟ ਕੇਂਦਰ ਵਿਖੇ 30 ਜਨਵਰੀ ਨੂੰ ਸਨਮਾਨ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਜਾਵੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



