HOME ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਜ਼ਿਲਾ ਪੱਧਰੀ ਕੁਇਜ਼ ਮੁਕਾਬਲੇ ਕਰਵਾਏ।

ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਜ਼ਿਲਾ ਪੱਧਰੀ ਕੁਇਜ਼ ਮੁਕਾਬਲੇ ਕਰਵਾਏ।

1
ਨਵਾਂਸਹਿਰ  (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ )  ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਹੁਕਮਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਅਨੀਤਾ ਸ਼ਰਮਾ ਅਤੇ ਉੱਪ ਜਿਲਾ ਸਿੱਖਿਆ ਅਫਸਰ ਲਖਬੀਰ ਸਿੰਘ ਦੀ ਅਗਵਾਈ ਹੇਠ ਪੀਐਮ ਸ੍ਰੀ ਸਰਕਾਰੀ  ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸਤਨਾਮ ਸਿੰਘ ਅਤੇ ਪ੍ਰਿੰਸੀਪਲ ਕਿਸ਼ਨ ਚੰਦ ਦੀ ਦੇਖ ਰੇਖ ਹੇਠ  ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਤੋਂ ਦਸਵੀਂ ਦੇ ਗਣਿਤ, ਵਿਗਿਆਨ, ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ੇ ਦੇ ਕੁਇੱਜ਼ ਮੁਕਾਬਲੇ ਕਰਵਾਏ ਗਏ ਜਿਸ ਵਿੱਚ  ਜਿਲੇ ਦੇ ਸੱਤ ਬਲਾਕਾਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀਆਂ ਟੀਮਾਂ ਨੇ ਭਾਗ ਲਿਆ। ਇਸ ਮੌਕੇ ਜ਼ਿਲ੍ਹਾ  ਸਿੱਖਿਆ ਅਫਸਰ ਮੈਡਮ ਅਨੀਤਾ ਸ਼ਰਮਾ ਨੇ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਦੀ ਰਚਨਾਤਮਿਕਤਾ ਨੂੰ ਵਧਾਉਂਦੇ ਹਨ ਫਤਿਹ ਹਰੇਕ ਵਿਸ਼ੇ ਨੂੰ ਹੋਰ ਰੋਚਕ ਬਣਾਉਂਦੇ ਹਨ। ਉਪ-ਜਿਲਾ ਸਿੱਖਿਆ ਅਫਸਰ ਲਖਬੀਰ ਸਿੰਘ ਨੇ ਕਿਹਾ ਕਿ ਸਾਨੂੰ ਸਕੂਲਾਂ ਵਿੱਚ ਸਮੇਂ-ਸਮੇਂ ਤੇ ਵਿਦਿਆਰਥੀਆਂ ਦੇ ਇੰਟਰ ਹਾਊਸ ਕੁਇੱਜ਼ ਮੁਕਾਬਲੇ ਕਰਵਾਉਂਦੇ ਰਹਿਣਾ ਚਾਹੀਦਾ ਹੈ। ਇਨਾਂ ਮੁਕਾਬਲਿਆਂ ਵਿੱਚ ਕ੍ਰਮਵਾਰ ਪਹਿਲੇ ਦੂਜੇ ਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ 1500/-, 1000/-, 500/-ਰੁਪਏ ਨਕਦ ਇਨਾਮ ਦਿੱਤੇ ਗਏ। ਛੇਵੀਂ ਤੋਂ ਅੱਠਵੀਂ ਜਮਾਤ ਦੇ ਵਰਗ ਵਿੱਚ ਸਰਕਾਰੀ ਹਾਈ ਸਕੂਲ ਸ਼ੇਖਪੁਰ ਬਾਗ, ਸਰਕਾਰੀ ਮਿਡਲ ਸਕੂਲ ਜੰਡੀ ਅਤੇ ਸਰਕਾਰੀ ਹਾਈ ਸਕੂਲ ਜਗਤਪੁਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਨੌਵੀਂ ਤੋਂ ਦਸਵੀਂ ਵਰਗ ਦੇ ਮੁਕਾਬਲਿਆਂ ਵਿੱਚ ਸਕੂਲ ਆਫ ਐਮੀਨੈਂਸ ਨਵਾਂ ਸ਼ਹਿਰ, ਸਰਕਾਰੀ ਹਾਈ ਸਕੂਲ ਸ਼ੇਖੂਪੁਰ ਬਾਗ ਅਤੇ ਪੀਐਮ ਸ਼੍ਰੀ ਸਰਕਾਰੀ ਹਾਈ ਸਕੂਲ ਗੁਣਾਚੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮ ,ਟਰਾਫੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਰਜਨੀਸ਼ ਕੁਮਾਰ, ਬਲਾਕ ਨੋਡਲ ਅਫਸਰ ਅਮਨਪ੍ਰੀਤ ਸਿੰਘ ਜੌਹਰ, ਪ੍ਰਿੰਸੀਪਲ ਕਿਸ਼ਨ ਚੰਦ, ਸੰਜੀਵ ਕੁਮਾਰ, ਸੁਖਵਿੰਦਰ ਲਾਲ ,ਬਲਜਿੰਦਰ ਸਿੰਘ ,ਕਵਿਤਾ ਸਭਰਵਾਲ, ਡਿੰਪਲ ਖੁਰਾਣਾ, ਹਰਦੀਪ ਪ੍ਰਾਸ਼ਰ,ਜਤਿੰਦਰ ਸਿੰਘ ਪਾਬਲਾ, ਨਰੇਸ਼ ਕੁਮਾਰ, ਮੋਨਿਕਾ ਸ਼ਰਮਾ, ਬਲਵਿੰਦਰ ਕੌਰ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬਲਾਕ ਸੰਮਤੀ ਅਤੇ ਜਿਲ਼ਾ ਪ੍ਰੀਸ਼ਦ ਚੋਣਾਂ
Next articleਯਾਰੋਂ ਮੈਂ ਪੁੱਤ ਪੰਜਾਬੀ, ਮੇਰੀ ਮਾਂ ਬੋਲੀ ਪੰਜਾਬੀ