HOME ਕੌਮੀ ਲੋਕ ਅਦਾਲਤ ਦੌਰਾਨ 1,04,805 ਮਾਮਲਿਆਂ ਦਾ ਕੀਤਾ ਨਿਪਟਾਰਾ *...

ਕੌਮੀ ਲੋਕ ਅਦਾਲਤ ਦੌਰਾਨ 1,04,805 ਮਾਮਲਿਆਂ ਦਾ ਕੀਤਾ ਨਿਪਟਾਰਾ * 86 ਕਰੋੜ ਰੁਪਏ ਤੋਂ ਵੱਧ ਅਵਾਰਡ ਪਾਸ ਕੀਤੇ

4
ਫੋਟੋ - ਜਸਟਿਸ ਕੀਰਤੀ ਸਿੰਘ ਜਸਟਿਸ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਲੋਕ ਅਦਾਲਤ ਦਾ ਜਾਇਜ਼ਾ ਲੈਂਦੇ ਹੋਏ ਨਾਲ ਹਰਪ੍ਰੀਤ ਕੌਰ ਰੰਧਾਵਾ ਜਿਲ੍ਹਾ ਤੇ ਸ਼ੈਸ਼ਨ ਜੱਜ-ਕਮ-ਚੇਅਪਰਸਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜੱਜ ਡਾ ਅਮਨਦੀਪ ਤੇ ਹੋਰ *ਜੱਜ ਅਰਸ਼ਦੀਪ ਕੌਰ ਨਾਲ ਮੈਂਬਰ ਪਰਮਜੀਤ ਕੌਰ ਅਤੇ ਐਡਵੋਕੇਟ ਕਵਲਜੀਤ ਕੌਰ ਅਤੇ ਜੱਜ ਚੰਦਨ ਦੇ ਬੈਂਚ ਵਿਚ ਮੈਂਬਰ ਐਡਵੋਕੇਟ ਰੀਆ ਗੋਇਲ ਤੇ ਸਟੇਟ ਅਵਾਰਡੀ ਸੁਖਦੇਵ ਸਲੇਮਪੁਰੀ ਮਾਮਲਿਆਂ ਦਾ ਨਿਪਟਾਰਾ ਕਰਦੇ ਹੋਏ।
ਲੁਧਿਆਣਾ  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਜ਼ਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਉਪ ਮੰਡਲ ਪੱਧਰ ‘ਤੇ ਜਗਰਾਉਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਕੌਮੀ ਲੋਕ ਅਦਾਲਤ ਦਾ ਪ੍ਰਬੰਧ ਕੀਤਾ ਗਿਆ ਜਿੱਥੇ ਲੋਕਾਂ ਨੇ ਮਾਮਲਿਆਂ ਦੇ ਨਿਪਟਾਰੇ ਲਈ ਬਹੁਤ ਉਤਸ਼ਾਹ ਦਿਖਾਇਆ। ਇਸ ਮੌਕੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਰਪ੍ਰੀਤ ਕੌਰ ਰੰਧਾਵਾ, ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਪ੍ਰਧਾਨਗੀ ਅਤੇ ਡਾ: ਅਮਨਦੀਪ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ ਜ਼ਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਉਪ ਮੰਡਲ ਪੱਧਰ ‘ਤੇ ਜਗਰਾਉਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਕੌਮੀ ਲੋਕ ਅਦਾਲਤ ਦੌਰਾਨ ਕੁੱਲ 1,04,805 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਅਤੇ ਲਗਭਗ 86,60,76724  ਰੁਪਏ ਦੇ ਅਵਾਰਡ ਪਾਸ ਕੀਤੇ ਗਏ।ਇਸ ਮੌਕੇ ਜਸਟਿਸ ਕੀਰਤੀ ਸਿੰਘ, ਮਾਨਯੋਗ ਜਸਟਿਸ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਇੰਸਪੈਕਟਿੰਗ ਜਸਟਿਸ , ਸੈਸ਼ਨਜ਼ ਡਵੀਜ਼ਨ, ਲੁਧਿਆਣਾ ਵੱਲੋਂ ਜ਼ਿਲ੍ਹਾ ਕਚਹਿਰੀਆਂ, ਲੁਧਿਆਣਾ ਦਾ ਸਲਾਨਾ ਨਿਰੀਖਣ ਵੀ ਕੀਤਾ ਗਿਆ। ਇਸ ਮੌਕੇ  ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ,  ਹਿਮਾਂਸ਼ੂ ਜੈਨ, ਡਿਪਟੀ ਕਮਿਸ਼ਨਰ, ਸਵਪਨ ਸ਼ਰਮਾ, ਕਮਿਸ਼ਨਰ ਆਫ ਪੁਲਿਸ, ਲੁਧਿਆਣਾ, ਸਮੂਹ ਜੂਡੀਸ਼ੀਅਲ ਅਫਸਰਾਂ, ਜ਼ਿਲ੍ਹਾ ਬਾਰ ਐਸੋਸ਼ੀਏਸ਼ਨ ਦੇ ਪ੍ਰਧਾਨ ਵਿਪਿਨ ਸੱਗੜ ਅਤੇ ਮੈਂਬਰ ਵੀ ਮੌਜੂਦ ਸਨ। ਇਸ ਮੌਕੇ ਮਾਨਯੋਗ ਜੱਜਾਂ ਵੱਲੋਂ ਜ਼ਿਲ੍ਹਾ ਕਚਹਿਰੀਆਂ ਦੀਆਂ ਅਦਾਲਤਾਂ ਦਾ ਨਿਰੀਖਣ ਕਰਦਿਆਂ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ। ਉਨ੍ਹਾਂ ਸਾਰੇ ਜੂਡੀਸ਼ੀਅਲ ਅਫਸਰਾਂ ਨੂੰ ਕੰਮ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਡਾ: ਅਮਨਦੀਪ, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਨੇ ਦੱਸਿਆ ਕਿ ਇਸ  ਲੋਕ ਅਦਾਲਤ ਵਿੱਚ ਅਦਾਲਤਾਂ ਵਿੱਚ ਲੰਬਿਤ ਕੇਸਾਂ ਅਤੇ ਪ੍ਰੀ-ਲੀਟੀਗੇਟਿਵ ਕੇਸ (ਅਜਿਹੇ ਝਗੜੇ ਜਿਹੜੇ ਹਾਲੇ ਅਦਾਲਤਾਂ ਵਿੱਚ ਦਾਇਰ ਨਹੀਂ ਕੀਤੇ ਗਏ ਹਨ) ਜਿਨ੍ਹਾਂ ਵਿੱਚ ਮੁੱਖ ਤੌਰ ‘ਤੇ ਕ੍ਰਿਮੀਨਲ ਕਪਾਊਂਡੇਬਲ ਕੇਸ,138 ਐੱਨ.ਆਈ.ਐਕਟ, ਮੋਟਰ ਐਕਸੀਡੈਂਟ ਕਲੇਮ, ਵਿਵਾਹਿਕ ਝਗੜੇ, ਲੈਂਡ ਐਕੁਜੇਸ਼ਨ ਕੇਸ, ਮਨੀ ਰਿਕਵਰੀ ਕੇਸ, ਬਿਜਲੀ ਪਾਣੀ ਦੇ ਬਿੱਲਾਂ ਦੇ ਕੇਸ, ਤਨਖਾਹ ਭੱਤੇ ਸੰਬੰਧੀ ਮਾਮਲੇ ਆਦਿ ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰ ‘ਤੇ ਕੁੱਲ 53 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਸੀ ਅਤੇ ਉਪ ਮੰਡਲ ਪੱਧਰਾਂ ‘ਤੇ ਕੁੱਲ 12 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਨਿਆਂਇਕ ਅਧਿਕਾਰੀਆਂ ਵੱਲੋਂ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਲੋਕਾਂ ਨੇ  ਲੋਕ ਅਦਾਲਤ ਵਿੱਚ ਮਾਮਲਿਆਂ ਦੇ ਨਿਪਟਾਰੇ ਲਈ ਬਹੁਤ ਉਤਸ਼ਾਹ ਦਿਖਾਇਆ। ਅੰਤ ਵਿੱਚ, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਡਾ: ਅਮਨਦੀਪ ਨੇ ਦੱਸਿਆ ਕਿ ਇਨ੍ਹਾਂ ਕੌਮੀ ਲੋਕ ਅਦਾਲਤਾਂ ਦੇ ਕਈ ਫਾਇਦੇ ਹਨ ਕਿਉਂਕਿ ਫੈਸਲੇ ਸਮਝੌਤੇ ਰਾਹੀਂ ਪਾਸ ਕੀਤੇ ਜਾਂਦੇ ਹਨ ਜਿਸ ਨਾਲ ਧਿਰਾਂ ਅਤੇ ਸਮਾਜ ਵਿੱਚ ਵੱਡੇ ਪੱਧਰ ‘ਤੇ ਸ਼ਾਂਤੀ ਅਤੇ ਸਦਭਾਵਨਾ ਬਣੀ ਰਹਿੰਦੀ ਹੈ। ਲੋਕ ਅਦਾਲਤ ਵਿੱਚ ਪੂਰੀ ਕੋਰਟ ਫੀਸ ਵਾਪਸ ਕਰਨ ਦੇ ਆਦੇਸ਼ ਦਿੱਤੇ ਜਾਂਦੇ ਹਨ ਜਿਸ ਨਾਲ ਲੋਕਾਂ ਨੂੰ ਮਾਮਲੇ ਦਾ ਨਿਪਟਾਰਾ ਕਰਨ ਵਿੱਚ ਸੰਤੁਸ਼ਟੀ ਮਿਲਦੀ ਹੈ। ਇਸ ਲੋਕ ਅਦਾਲਤ ਦੌਰਾਨ ਅਰਸ਼ਦੀਪ ਕੌਰ ਮਾਣਯੋਗ ਜੱਜ ਅਧੀਨ ਬਣੇ ਬੈੰਚ ਵਿੱਚ ਮੈਂਬਰ ਸਮਾਜ ਸੇਵਿਕਾ ਪਰਮਜੀਤ ਕੌਰ ਸਲੇਮਪੁਰੀ ਸਾਬਕਾ ਪ੍ਰਬੰਧ ਅਫ਼ਸਰ ਅਤੇ ਮੈਂਬਰ ਐਡਵੋਕੇਟ ਕਵਲਜੀਤ ਕੌਰ ਜਦਕਿ ਮਾਣਯੋਗ ਜੱਜ ਚੰਦਨ ਦੀ ਅਗਵਾਈ ਹੇਠ ਬੈੰਚ ਵਿੱਚ ਮੈਂਬਰ ਸਟੇਟ ਅਵਾਰਡੀ ਸੁਖਦੇਵ ਸਿੰਘ ਸਲੇਮਪੁਰੀ ਅਤੇ ਮੈਂਬਰ ਐਡਵੋਕੇਟ ਰੀਆ ਗੋਇਲ ਨੇ ਵੱਖ-ਵੱਖ ਮਾਮਲਿਆਂ ਦਾ ਨਿਪਟਾਰਾ ਕਰਦਿਆਂ ਸੰਬੰਧਿਤ ਲੋਕਾਂ ਨੂੰ ਰਾਹਤ ਦਿੱਤੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਭਾਰਤ ਵਿਕਾਸ ਪ੍ਰੀਸ਼ਦ ਮੋਰਿੰਡਾ ਦੀ ਚੋਣ ਸਰਬਸੰਮਤੀ ਨਾਲ ਹੋਈ, ਟੇਕ ਚੰਦ ਗੋਪਾਲ ਬਣੇ ਪ੍ਰਧਾਨ
Next articleਹਰਮੋਹਣ ਸਿੰਘ ਸੰਧੂ ਨੂੰ ਸ਼੍ਰੋਮਣੀ ਅਕਾਲੀ ਦਲ (SC ਵਿੰਗ) ਦਾ ਜਨਰਲ ਸਕੱਤਰ ਨਿਯੁਕਤ ਕਰਨ ‘ਤੇ ਹਲਕੇ ਵਿੱਚ ਖੁਸ਼ੀ ਦੀ ਲਹਿਰ