ਕੌਮੀ ਲੋਕ ਅਦਾਲਤ ਦੌਰਾਨ 15968 ਕੇਸਾਂ ਦਾ ਮੌਕੇ ’ਤੇ ਨਿਪਟਾਰਾ 491051508 ਰੁਪਏ ਦੇ ਅਵਾਰਡ ਪਾਸ

ਫੋਟੋ ਅਜਮੇਰ ਦੀਵਾਨਾ

ਹੁਸ਼ਿਆਰਪੁਰ, (ਸਮਾਜ ਵੀਕਲੀ) ( ਤਰਸੇਮ ਦੀਵਾਨਾ )  ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸ਼ਨੀਵਾਰ ਨੂੰ ਜ਼ਿਲ੍ਹੇ ਵਿੱਚ ਸਾਲ ਦੀ ਚੌਥੀ ਕੌਮੀ ਲੋਕ ਅਦਾਲਤ ਲਗਾਈ ਗਈ, ਜਿਸ ਵਿੱਚ ਵੱਖ-ਵੱਖ ਬੈਂਚਾਂ ਵੱਲੋਂ 15968 ਕੇਸਾਂ ਦਾ ਮੌਕੇ ’ਤੇ ਨਿਪਟਾਰਾ ਕਰਦਿਆਂ 491051508  ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੋਹਲ ਦੀ ਅਗਵਾਈ ਵਿੱਚ ਲਗਾਈ ਗਈ ਇਸ ਲੋਕ ਅਦਾਲਤ ਵਿੱਚ ਕ੍ਰਿਮੀਨਲ ਕੰਪਾਊਂਡੇਬਲ ਓਫੈਂਸਸ, ਧਾਰਾ 138 ਅਧੀਨ ਐਨ.ਆਈ. ਐਕਟ (ਪੈਂਡਿੰਗ ਅਤੇ ਪ੍ਰੀ-ਲਿਟੀਗੇਸ਼ਨ ਬੈਂਕ ਰਿਕਵਰੀ ਕੇਸ, ਮਨੀ ਰਿਕਵਰੀ ਕੇਸ ਅਤੇ ਲੇਬਰ ਵਿਵਾਦ ਕੇਸ) ਐਮ.ਏ.ਸੀ.ਟੀ. ਕੇਸ, ਜਨ ਉਪਯੋਗੀ ਸੇਵਾਵਾਂ ਜਿਵੇਂ ਬਿਜਲੀ ਤੇ ਪਾਣੀ ਦੇ ਬਿਲਾਂ ਸਬੰਧੀ ਕੇਸ (ਨਾਨ ਕੰਬਾਊਂਡੇਬਲ ਨੂੰ ਛੱਡ ਕੇ) ਵਿਵਾਹਕ ਝਗੜੇ, ਟ੍ਰੈਫਿਕ ਚਲਾਨ, ਰੈਵੇਨਿਊ ਕੇਸ ਅਤੇ ਪੈਨਸ਼ਨ ਕੇਸਾਂ ਸਮੇਤ ਹੋਰ ਸਿਵਲ ਮਾਮਲੇ ਅਤੇ ਘਰੇਲੂ ਝਗੜੇ ਆਦਿ ਦੇ ਕੇਸ ਰੱਖੇ ਗਏ। ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਹੁਸ਼ਿਆਰਪੁਰ ਵਿਖੇ ਕੁੱਲ 26 ਬੈਂਚ ਬਣਾਏ ਗਏ, ਜਿਨ੍ਹਾਂ ਵਿਚੋਂ ਹੁਸ਼ਿਆਰਪੁਰ ਜੁਡੀਸ਼ੀਅਲ ਕੋਰਟਾਂ ’ਚ 11 ਬੈਂਚ, ਸਬ ਡਵੀਜ਼ਨ ਦਸੂਹਾ ਵਿਖੇ 4, ਮੁਕੇਰੀਆਂ ਵਿਖੇ 3 ਅਤੇ ਗੜ੍ਹਸ਼ੰਕਰ ਵਿਖੇ 2 ਬੈਂਚ ਅਤੇ ਰੈਵਨਿਊ ਕੋਰਟਾਂ ’ਚ 6 ਬੈਂਚਾਂ ਦਾ ਗਠਨ ਕੀਤਾ ਗਿਆ ।ਜ਼ਿਲ੍ਹਾ ਹੁਸ਼ਿਆਰਪੁਰ ਦੀ ਲੋਕ ਅਦਾਲਤ ਵਿੱਚ 19985 ਕੇਸਾਂ ਦੀ ਸੁਣਵਾਈ ਹੋਈ ਅਤੇ 15968 ਕੇਸਾਂ ਦਾ ਮੌਕੇ ’ਤੇ ਨਿਪਟਾਰਾ ਕਰਦਿਆਂ ਕੁੱਲ 491051508  ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਕੌਮੀ ਲੋਕ ਅਦਾਲਤ ਮੌਕੇ ਪੁਲਿਸ ਵਿਭਾਗ ਦੇ ਕਰਮਚਾਰੀਆਂ ਵੱਲੋਂ ਟ੍ਰੈਫਿਕ ਚਲਾਨ ਭੁਗਤਣ ਆਏ ਵਿਅਕਤੀਆਂ ਲਈ ਵਿਸ਼ੇਸ਼ ਹੈਲਪ ਡੈਸਕ ਵੀ ਲਗਾਏ ਗਏ ਤਾਂ ਜੋ ਲੋਕ ਆਸਾਨੀ ਨਾਲ ਟ੍ਰੈਫਿਕ ਚਲਾਨ ਭੁਗਤਾ ਸਕਣ। ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਦੇ ਨਾਲ ਸਾਰੇ ਲੋਕ ਅਦਾਲਤ ਬੈਂਚਾਂ ਦਾ ਦੌਰਾ ਕੀਤਾ ਗਿਆ। ਲੋਕ ਅਦਾਲਤ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਪ੍ਰਧਾਨ ਰਣਜੀਤ ਸਿੰਘ ਦਾ ਵਿਸ਼ੇਸ਼ ਸਹਿਯੋਗ ਰਿਹਾ।
ਕੌਮੀ ਲੋਕ ਅਦਾਲਤ ਦੌਰਾਨ ਚੇਅਰਮੈਨ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ,ਹੁਸ਼ਿਆਰਪੁਰ) ਜਗਦੀਪ ਸਿੰਘ ਮਰੋਕ ਦੇ ਬੈਂਚ ਦੀਆਂ ਕੋਸ਼ਿਸ਼ਾਂ ਅਤੇ ਯਤਨਾਂ ਸਦਕਾ ਪ੍ਰਸ਼ੋਤਮ ਲਾਲ ਬਨਾਮ ਕੁਲਬੀਰ ਸਿੰਘ ਉਰਫ ਬੰਟੀ ਦੀ ਅਜ਼ਾਦ ਫਾਇਨੈਂਸ ਕੰਪਨੀ ਦੇ ਕਲੇਮ ਕੇਸ ਦੇ ਨਿਪਟਾਰਾ ਕੀਤਾ ਗਿਆ। ਇਸ ਕੇਸ ਵਿੱਚ ਕੰਪਨੀ ਵਲੋਂ 6,30,000 ਰੁਪਏ ਦੀ ਮੰਗ ਜਾਂ ਪ੍ਰਾਰਥੀ ਦੇ ਮਕਾਨ ਦੇ ਕਬਜ਼ੇ ਦੀ ਮੰਗ ਕੀਤੀ ਜਾ ਰਹੀ ਸੀ ਪਰ ਬੈਂਚ ਦੇ ਯਤਨਾ ਸਦਕਾ ਇਸ ਕੇਸ ਦਾ ਫੈਸਲਾ ਕੁੱਲ 3,56,000  ਰੁਪਏ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਹੋਇਆ, ਜਿਸ ਦਾ ਅਵਾਰਡ ਪਾਸ ਕੀਤਾ ਗਿਆ। ਸੀ.ਜੇ.ਐਮ. ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਅਦਾਲਤਾਂ ਵਿੱਚ ਕੇਸ ਲਗਾ ਕੇ ਵੱਧ ਤੋਂ ਵੱਧ ਲਾਭ ਲੈਣ ਕਿਉਂਕਿ ਇਸ ਨਾਲ ਸਮੇਂ ਅਤੇ ਧਨ ਦੋਵਾਂ ਦੀ ਬੱਚਤ ਹੁੰਦੀ ਹੈ।ਉਨ੍ਹਾਂ ਕਿਹਾ ਕਿ ਲੋਕ ਅਦਾਲਤ ਵਿੱਚ ਹੋਏ ਫੈਸਲੇ ਅੰਤਿਮ ਹੁੰਦੇ ਹਨ, ਜਿਨ੍ਹਾਂ ਖਿਲਾਫ਼ ਕੋਈ ਅਪੀਲ ਨਹੀਂ ਹੁੰਦੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਡਾ ਇਸ਼ਾਂਕ ਕੁਮਾਰ ਵਲੋਂ ਜੈਤਪੁਰ ਵਿੱਚ ਸੀਵਰੇਜ ਪ੍ਰੋਜੈਕਟ ਦਾ ਉਦਘਾਟਨ ਕਿਹਾ-ਛੋਟੇ ਪਿੰਡਾਂ ਵਿਚ ਵੀ ਕੀਤੇ ਜਾਣਗੇ ਹਰ ਤਰ੍ਹਾਂ ਦੇ ਵਿਕਾਸ ਕਾਰਜ
Next articleਡਾ ਭੀਮ ਰਾਉ ਅੰਬੇਦਕਰ ਜੀ ਇੱਕ ਵਿਦਵਾਨ,ਕਾਨੂੰਨਦਾਨ,ਅਰਥਸ਼ਾਸਤਰੀ,ਸਮਾਜ ਸੁਧਾਰਕ ਅਤੇ ਰਾਜਨੇਤਾ ਸਨ : ਬੇਗਮਪੁਰਾ ਟਾਈਗਰ ਫੋਰਸ