HOME ਰਾਸ਼ਟਰੀ ਪਲਸ ਪੋਲੀਓ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਹਰ ਵਰਗ ਦੇ ਸਹਿਯੋਗ...

ਰਾਸ਼ਟਰੀ ਪਲਸ ਪੋਲੀਓ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਹਰ ਵਰਗ ਦੇ ਸਹਿਯੋਗ ਦੀ ਲੋੜ : ਐੱਸ.ਐੱਮ.ਓ ਡਾ. ਸਤਵਿੰਦਰਪਾਲ ਸਿੰਘ

1
ਐੱਸ.ਐੱਮ.ਓ ਡਾ. ਸਤਵਿੰਦਰਪਾਲ ਸਿੰਘ
• 28 ਤੋਂ 30 ਜੂਨ 2026 ਤੱਕ ਚੱਲਣ ਵਾਲੀ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਮਾਪੇ ਆਪਣੇ 0 ਤੋਂ 5 ਸਾਲ ਤੱਕ ਦੇ ਹਰ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ
ਨਵਾਂਸ਼ਹਿਰ,  (ਸਮਾਜ ਵੀਕਲੀ)   (ਮਨੋਰੰਜਨ ਕਾਲੀਆ): ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵਿੰਦਰਪਾਲ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਅਰਬਨ ਨਵਾਂਸ਼ਹਿਰ ਵਿੱਚ 28 ਜੂਨ ਤੋਂ ਸ਼ੁਰੂ ਹੋ ਰਹੀ ਤਿੰਨ ਦਿਨਾ ਰਾਸ਼ਟਰੀ ਪਲਸ ਪੋਲੀਓ ਮੁਹਿੰਮ-2026 ਲਈ ਪੂਰੀ ਤਰ੍ਹਾਂ ਤਿਆਰ ਹੈ।ਇਸ ਸਬੰਧੀ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ 28 ਤੋਂ 30 ਜੂਨ 2026 ਤੱਕ ਚਲਾਈ ਜਾ ਰਹੀ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਬੱਚਿਆਂ ਨੂੰ ਪੋਲੀਓ ਵਰਗੀ ਗੰਭੀਰ ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 28 ਜੂਨ ਨੂੰ ਆਪਣੇ ਨਜ਼ਦੀਕੀ ਪੋਲੀਓ ਬੂਥ ‘ਤੇ ਅਤੇ 29 ਤੇ 30 ਜੂਨ ਨੂੰ ਘਰ-ਘਰ ਆਉਣ ਵਾਲੀਆਂ ਸਿਹਤ ਵਿਭਾਗ ਦੀਆਂ ਟੀਮਾਂ ਰਾਹੀਂ ਹਰ ਯੋਗ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੋਲੀਓ ਤੋਂ ਸਥਾਈ ਸੁਰੱਖਿਆ ਬਣਾਈ ਰੱਖਣ ਲਈ ਹਰ ਬੱਚੇ ਨੂੰ ਇਹ ਬੂੰਦਾਂ ਪਿਲਾਉਣਾ ਬਹੁਤ ਜ਼ਰੂਰੀ ਹੈ। ਡਾ. ਸਤਵਿੰਦਰਪਾਲ ਸਿੰਘ ਨੇ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ 0 ਤੋਂ 5 ਸਾਲ ਤੱਕ ਦੇ ਹਰ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਆਪਣੇ ਬੱਚੇ ਦੀ ਹੀ ਨਹੀਂ, ਸਗੋਂ ਪੂਰੇ ਸਮਾਜ ਦੀ ਸੁਰੱਖਿਆ ਨਾਲ ਜੁੜਿਆ ਹੋਇਆ ਫ਼ਰਜ਼ ਹੈ।ਉਨ੍ਹਾਂ ਸਮੂਹ ਸਮਾਜਿਕ, ਧਾਰਮਿਕ ਅਤੇ ਸਵੈ-ਸੇਵੀ ਸੰਸਥਾਵਾਂ, ਪੰਚਾਇਤੀ ਨੁਮਾਇੰਦਿਆਂ ਅਤੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੁਹਿੰਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਅਤੇ ਇਹ ਯਕੀਨੀ ਬਣਾਉਣ ਕਿ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਾ ਰਹੇ। ਡਾ. ਸਤਵਿੰਦਰਪਾਲ ਸਿੰਘ ਨੇ ਕਿਹਾ ਕਿ ਹਰ ਬੱਚੇ ਤੱਕ ਪੋਲੀਓ ਰੋਕੂ ਬੂੰਦਾਂ ਪਹੁੰਚਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਪੂਰੀ ਤਰ੍ਹਾਂ ਸਫ਼ਲ ਬਣਾਇਆ ਜਾਵੇਗਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸੁਖੀ ਬਾਠ ਵੱਲੋਂ ਪੰਜਾਬੀ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪੰਜਾਬੀ ਮਾਂ ਬੋਲੀ ਨਾਲ ਜੋੜਨ ਦੀ ਅਪੀਲ
Next articleਪੀ.ਸੀ.ਪੀ.ਐੱਨ.ਡੀ.ਟੀ. ਐਕਟ ਦੀ ਉਲੰਘਣਾ ‘ਤੇ ਜ਼ੀਰੋ ਟੋਲਰੈਂਸ ਨੀਤੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ