ਨੈਸ਼ਨਲ ਰੋਡ ਸੇਫਟੀ ਮੁਹਿੰਮ ਤਹਿਤ ਬੀ ਸੀ ਐਸ ਨੇ ਵਾਹਨਾਂ ‘ਤੇ ਰਿਫਲੈਕਟਰ ਲਗਾਏ

ਫੋਟੋ ਕੈਪਸ਼ਨ; ਨੈਸ਼ਨਲ ਰੋਡ ਸੇਫਟੀ ਮੁਹਿੰਮ ਤਹਿਤ ਸਮਾਜ ਸੇਵੀ ਸੰਸਥਾ ਬੈਪਟਿਸਟ ਚੈਰੀਟੇਬਲ ਸੁਸਾਇਟੀ ਵੱਲੋਂ ਬਾਈਪਾਸ ਜਲੰਧਰ ਵਿਖੇ ਵੱਖ-ਵੱਖ ਵਾਹਨਾਂ ‘ਤੇ ਰਿਫਲੈਕਟਰ ਲਗਾਉਂਦੇ ਹੋਏ ਸੁਸਾਇਟੀ ਦੇ ਪ੍ਰਧਾਨ ਜੋਗਾ ਸਿੰਘ ਅਟਵਾਲ,ਕਿਸਾਨ ਆਗੂ ਗੁਰਦੀਪ ਸਿੰਘ ਭੰਡਾਲ ਅਤੇ ਟ੍ਰੈਫ਼ਿਕ ਪੁਲਿਸ ਦੇ ਮੁਲਾਜ਼ਮ
ਵਾਹਨ ਚਾਲਕ ਜ਼ਿੰਮੇਵਾਰੀ ਨਾਲ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ-ਅਟਵਾਲ,ਭੰਡਾਲ  
ਕਪੂਰਥਲਾ,  (ਸਮਾਜ ਵੀਕਲੀ)  (ਕੌੜਾ)– ਨੈਸ਼ਨਲ ਰੋਡ ਸੇਫਟੀ ਮਹੀਨਾ ਮੁਹਿੰਮ ਤਹਿਤ ਸੰਘਣੀ ਧੁੰਦ ਕਾਰਨ ਵਾਪਰਦੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਸਮਾਜ ਸੇਵੀ ਸੰਸਥਾ ਬੈਪਟਿਸਟ ਚੈਰੀਟੇਬਲ ਸੁਸਾਇਟੀ ਵੱਲੋਂ ਟ੍ਰੈਫ਼ਿਕ ਪੁਲਿਸ ਕਪੂਰਥਲਾ ਦੇ ਸਹਿਯੋਗ ਨਾਲ ਅੱਜ ਬਾਈਪਾਸ ਜਲੰਧਰ ਵਿਖੇ ਵੱਖ-ਵੱਖ ਵਾਹਨਾਂ ‘ਤੇ ਰਿਫਲੈਕਟਰ ਲਗਾਏ।  ਇਸ ਮੌਕੇ ‘ਤੇ ਬੈਪਟਿਸਟ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਜੋਗਾ ਸਿੰਘ ਅਟਵਾਲ,ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਗੁਰਦੀਪ ਸਿੰਘ ਭੰਡਾਲ ਅਤੇ ਟਰੈਫਿਕ ਇੰਚਾਰਜ ਦਰਸ਼ਨ ਸਿੰਘ ਅਦਿ ਆਗੂ ਮੌਜੂਦ ਰਹੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਬੈਪਟਿਸਟ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਜੋਗਾ ਸਿੰਘ ਅਟਵਾਲ ਨੇ ਕਿਹਾ ਕਿ ਜ਼ਿਆਦਾਤਰ ਸੜਕ ਹਾਦਸੇ ਵਾਹਨਾਂ ‘ਤੇ ਰਿਫਲੈਕਟਰ ਨਾ ਲੱਗੇ ਹੋਣ ਕਾਰਨ ਵਾਪਰਦੇ ਹਨ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ ਤੇ ਘਰਾਂ ਦੇ ਘਰ ਤਬਾਹ ਹੋ ਜਾਂਦੇ ਹਨ। ਉਨ੍ਹਾਂ ਕਿਹਾ ਵਾਹਨਾਂ ‘ਤੇ ਲੱਗੇ ਰਿਫਲੈਕਟਰ ਨਾ ਸਿਰਫ਼ ਧੁੰਦ ਵਿੱਚ ਹੀ ਸਗੋਂ ਰਾਤ ਸਮੇ ਵਾਹਨ ਚਾਲਕਾਂ ਨੂੰ ਰਾਹਤ ਦਿੰਦੇ ਹਨ। ਟਰੈਫਿਕ ਇੰਚਾਰਜ ਦਰਸ਼ਨ ਸਿੰਘ ਨੇ ਸੰਸਥਾ ਦੇ ਕੰਮਾਂ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਜਿਕ ਕਾਰਜਾਂ ਲਈ ਸੰਸਥਾਵਾਂ ਨੂੰ ਅੱਗੇ ਆਉਣ ਦੀ ਲੋੜ ਹੈ। ਕਿਸਾਨ ਆਗੂ ਗੁਰਦੀਪ ਸਿੰਘ ਭੰਡਾਲ ਨੇ ਕਿਹਾ ਕਿ ਰਿਫਲੈਕਟਰ ਲਗਾਉਣ ਨਾਲ ਸੜਕਾਂ ‘ਤੇ ਵਾਹਨ ਦੂਰੋਂ ਦਿਸਣ ਲਗ ਜਾਂਦੇ ਹਨ ਅਤੇ ਕੋਈ ਅਨਸੁਖਾਵੀ ਘਟਨਾ ਵਾਪਰਨ ਤੋਂ ਬਚਾਅ ਰਹਿੰਦਾ ਹੈ।  ਇਸ ਕਾਰਜ ਵਿੱਚ ਸਮਾਜ ਸੇਵੀ ਰਜੇਸ਼ ਕੁਮਾਰ ਮਹਿਤਾ ਆਰਸੀਐਫ ,ਅਰੁਨਵੀਰ ਅਟਵਾਲ ਪ੍ਰਧਾਨ ਯੁਵਕ ਸੇਵਾਵਾਂ ਕਲੱਬ,ਅਵਿਨਾਸ਼ ਯਾਦਵ,ਡਾ ਲਖਵਿੰਦਰ ਸਿੰਘ, ਕੁਲਦੀਪ ਸਿੰਘ ਭੱਟੀ, ਲਵਪ੍ਰੀਤ ਸਿੰਘ ਦੂਲੋਵਾਲ,ਅਰਸ਼ਦੀਪ ਸਿੰਘ ਦੂਲੋਵਾਲ,ਏਐਸਆਈ ਦਵਿੰਦਰਜੀਤ ਸਿੰਘ ਚਾਹਲ,ਏਐਸਆਈ ਪ੍ਰੀਤਮ ਸਿੰਘ,ਏਐਸਆਈ ਦਿਲਬਾਗ ਸਿੰਘ,ਏਐਸਆਈ ਬਲਵਿੰਦਰ ਸਿੰਘ, ਹੌਲਦਾਰ ਗੁਰਜੀਤ ਸਿੰਘ ਆਦਿ ਨੇ ਭਰਪੂਰ ਸਹਿਯੋਗ ਦਿੱਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਨੈਸ਼ਨਲ ਮੀਨਜ਼-ਕੰਮ-ਮੈਰਿਟ ਸਕਾਲਰਸ਼ਿਪ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਮਿਤੀ 2 ਫਰਵਰੀ 2025 ਨੂੰ
Next articleਵੱਖ ਵੱਖ ਜਥੇਬੰਦੀਆਂ ਤੇ ਐਸੋਸੀਏਸ਼ਨਾਂ ਵੱਲੋਂ ਡਾਕਟਰ ਬੀ. ਆਰ. ਅੰਬੇਡਕਰ ਚੌਂਕ ਆਰ. ਸੀ. ਐਫ਼. ਵਿਖੇ ਰੋਸ਼ ਪ੍ਰਦਰਸ਼ਨ