ਰਾਏਕੋਟ (ਸਮਾਜ ਵੀਕਲੀ) (ਗੁਰਭਿੰਦਰ ਗੁਰੀ.): ਨਜਦੀਕੀ ਪਿੰਡ ਤੂੰਗਾਂਹੇੜੀ ਵਿਖੇ ਸਥਿਤ ਭਾਰਤੀ ਫਾਊਂਡੇਸ਼ਨ ਵੱਲੋਂ ਗਰੀਬ ਤੇ ਸਕੂਲੋਂ ਵਾਂਝੇ ਬੱਚਿਆਂ ਲਈ ਚਲਾਏ ਜਾ ਰਹੇ ਸਕੂਲਾਂ ’ਚ ਗੁਣਾਤਮਿਕ ਸਿੱਖਿਆ ਦੇ ਨਾਲ-ਨਾਲ ਜੀਵਨ ਵਿਚ ਵਿਗਿਆਨਕ ਸੋਚ ਨੂੰ ਆਪਣਾਉਣ ਦੇ ਮਕਸਦ ਨਾਲ ਵੱਖ-ਵੱਖ ਸਮਿਆਂ ’ਤੇ ਪ੍ਰੋਗਰਾਮ ਕੀਤੇ ਜਾਂਦੇ ਹਨ। ਇਸੇ ਤਹਿਤ ਅੱਜ ਸਥਾਨਕ ਸੱਤਿਆ ਭਾਰਤੀ ਸਕੂਲ ’ਚ ਮੁੱਖ ਅਧਿਆਪਕਾ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ। ਇਸ ਸਮੇਂ ਮੁੱਖ ਅਧਿਆਪਕਾ ਸ਼ਰਨਜੀਤ ਕੌਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਸ਼ਟਰੀ ਵਿਗਿਆਨ ਦਿਵਸ ਹਰ ਸਾਲ 28 ਫਰਵਰੀ ਨੂੰ ਮਨਾਇਆ ਜਾਂਦਾ ਹੈ ਤੇ ਇਹ ਰਾਸ਼ਟਰੀ ਵਿਗਿਆਨ ਦਿਵਸ ਭਾਰਤੀ ਨੋਬੇਲ ਪੁਰਸਕਾਰ ਜੇਤੂ ਚੰਦਰਸ਼ੇਖਰ ਵੈਂਕਟ ਰਮਨ ਨੂੰ ਸਮਰਪਿਤ ਹੈ ਜੋਕਿ ਭੌਤਿਕ ਵਿਗਿਆਨੀ ਸਨ।
ਇਸ ਦੌਰਾਨ ਬੱਚਿਆਂ ਵੱਲੋਂ ਪੌਣ ਚੱਕੀ, ਸੂਰਜੀ ਊਰਜਾ, ਜੰਗਲੀ ਜੀਵਨ ਅਤੇ ਵਾਤਾਵਰਣ ਪ੍ਰਤੀ ਜਾਗਰੂਕ ਕਰਦੇ ਮਾਡਲ ਤਿਆਰ ਕੀਤੇ ਗਏ ਤੇ ਲੋਕਾਂ ਨੂੰ ਵਿਗਿਆਨਕ ਸੋਚ ਅਪਣਾਉਣ ਲਈ ਪ੍ਰੇਰਿਤ ਕੀਤਾ।ਇਸ ਤੋਂ ਇਲਾਵਾ ਬੱਚਿਆਂ ਦੇ ਵਾਤਾਵਰਨ ਦੀ ਸਾਂਭ ਸੰਭਾਲ ਉੱਤੇ ਰੋਲ ਪਲੇਅ, ਕੁਇਜ਼ ਮੁਕਾਬਲੇ ਵੀ ਕਰਵਾਏ ਗਏ ਤੇ ਇਹਨਾਂ ਮੁਕਾਬਲਿਆਂ ‘ਚ ਜੇਤੂ ਰਹੇ ਬੱਚਿਆਂ ਨੂੰ ਇਨਾਮ ਵੀ ਦਿੱਤੇ ਗਏ। ਇਸ ਮੌਕੇ ਮੈਡਮ ਕਿਰਨਦੀਪ ਕੌਰ, ਹਰਮਿੰਦਰ ਕੌਰ, ਰਾਜਵਿੰਦਰ ਕੌਰ, ਪਰਵੀਨ ਕੌਰ ਅਤੇ ਰਮਨਜੀਤ ਕੌਰ ਆਦਿ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ।