ਨਵੀਂ ਦਿੱਲੀ— ਭਾਰਤ ਸਰਕਾਰ ਨੇ ਮਨੂ ਭਾਕਰ ਅਤੇ ਡੀ ਗੁਕੇਸ਼ ਸਮੇਤ 4 ਖਿਡਾਰੀਆਂ ਨੂੰ ਖੇਡ ਰਤਨ ਪੁਰਸਕਾਰ ਦੇਣ ਦਾ ਫੈਸਲਾ ਕੀਤਾ ਹੈ। ਖੇਡ ਮੰਤਰਾਲੇ ਨੇ ਵੀਰਵਾਰ ਨੂੰ ਰਾਸ਼ਟਰੀ ਖੇਡ ਪੁਰਸਕਾਰ 2024 ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ 17 ਜਨਵਰੀ ਨੂੰ ਰਾਸ਼ਟਰਪਤੀ ਭਵਨ ਵਿੱਚ ਜੇਤੂਆਂ ਨੂੰ ਸਨਮਾਨਿਤ ਕਰਨਗੇ।ਮਨੂੰ ਅਤੇ ਗੁਕੇਸ਼ ਤੋਂ ਇਲਾਵਾ ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਪੈਰਾਲੰਪੀਅਨ ਪ੍ਰਵੀਨ ਕੁਮਾਰ ਨੂੰ ਵੀ ਖੇਡ ਰਤਨ ਪੁਰਸਕਾਰ ਦਿੱਤਾ ਜਾਵੇਗਾ। ਖੇਡ ਮੰਤਰਾਲੇ ਨੇ ਇਕ ਬਿਆਨ ‘ਚ ਕਿਹਾ ਕਿ ਕਮੇਟੀ ਦੀਆਂ ਸਿਫਾਰਿਸ਼ਾਂ ਅਤੇ ਸਰਕਾਰ ਦੀ ਜਾਂਚ ਦੇ ਆਧਾਰ ‘ਤੇ ਖਿਡਾਰੀਆਂ, ਕੋਚਾਂ, ਯੂਨੀਵਰਸਿਟੀਆਂ ਨੂੰ ਪੁਰਸਕਾਰ ਦੇਣ ਦਾ ਫੈਸਲਾ ਲਿਆ ਗਿਆ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly