ਕਪੂਰਥਲਾ( ਕੌੜਾ )-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਰੇਨੂੰ ਅਰੋੜਾ ਦੀ ਅਗੁਵਾਈ ਹੇਠ ਰਾਸ਼ਟਰੀ ਖੇਡ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ । ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਅਦਾਰੇ ਵਲੋਂ ਖੇਡਾਂ ਦੀ ਲੜੀ ਦਾ ਆਯੋਜਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮੇਜਰ ਧਿਆਨ ਚੰਦ ਦੇ ਖੇਡ ਖੇਤਰ ਵਿਚ ਬੇਮਿਸਾਲ ਯੋਗਦਾਨ ਸਦਕਾ ਉਨ੍ਹਾਂ ਦਾ ਜਨਮ ਦਿਨ ਹਰ ਸਾਲ 29 ਅਗਸਤ ਨੂੰ ਰਾਸ਼ਟਰੀ ਖੇਡ ਦਿਵਸ ਦੇ ਰੂਪ ‘ਚ ਪੂਰੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਸਵੇਰ ਦੀ ਪ੍ਰਾਥਨਾਂ ਸਭਾ ਤੋਂ ਬਾਅਦ ਵਿਦਿਅਰਾਥੀਆਂ ਵਾਸਤੇ ਵੱਖ-ਵੱਖ ਖੇਡਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਵਿਦਿਅਰਾਥੀਆਂ ਵਾਸਤੇ ਪਿਟੀ, ਯੋਗਾ, ਟੇਬਲ ਟੈਨਿਸ, ਬੈਡਮਿੰਟਨ, ਲੱਤ ਬੰਨ੍ਹਣ ਦੀ ਦੌੜ ਆਦਿ ਖੇਡਾਂ ਕਰਵਾਈਆਂ ਗਈਆਂ। ਪ੍ਰਿੰਸੀਪਲ ਰੇਨੂੰ ਅਰੋੜਾ ਨੇ ਦੱਸਿਆ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਖਿਡਾਰੀਆਂ ਵਿੱਚ ਚੰਗਾ ਖੇਡ ਵਿਵਹਾਰ ਤੇ ਵਧੀਆ ਲੀਡਰਸ਼ਿਪ ਪੈਦਾ ਕਰਨਾ ਹੈ । ਉਨ੍ਹਾਂ ਵਿਦਿਆਰਥੀਆਂ ਵੱਲੋਂ ਅਨੁਸਾਸ਼ਨ ਨਾਲ ਖੇਡਾਂ ਵਿਚ ਭਾਗ ਲੈਣ ‘ਤੇ ਪ੍ਰਸ਼ੰਸਾ ਕੀਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly