ਕਪੂਰਥਲਾ (ਸਮਾਜ ਵੀਕਲੀ) ( ਕੌੜਾ ): ਐੱਸ.ਡੀ. ਕਾਲਜ ਫਾਰ ਵੂਮੈਨ ਸੁਲਤਾਨਪੁਰ ਲੋਧੀ ਵਿਖੇ ਕਾਲਜ ਦੇ ਐੱਨ. ਐੱਸ. ਐੱਸ. ਵਿਭਾਗ ਅਤੇ ਰੈੱਡ ਰਿਬਨ ਕਲੱਬ ਵੱਲੋਂ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ ਵਿੱਚ ਰਾਸ਼ਟਰੀ ਏਕਤਾ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਕਾਲਜ ਕੈਂਪਸ ਵਿੱਚ ਵਿਦਿਆਰਥਣਾਂ ਸਰਦਾਰ ਵੱਲਭ ਭਾਈ ਪਟੇਲ ਦੇ ਜੀਵਨ ਨੂੰ ਦਰਸਾਉਂਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ । ਪ੍ਰਿੰਸੀਪਲ ਡਾ. ਸ਼ੁਕਲਾ, ਸਟਾਫ ਮੈਂਬਰਾਂ ਅਤੇ ਵਿਦਿਆਰਥਣਾਂ ਸਹੁੰ ਚੁੱਕ ਕੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਣਾਈ ਰੱਖਣ ਦਾ ਪ੍ਰਣ ਲਿਆ । ਇਸ ਦੌਰਾਨ ਵਿਦਿਆਰਥਣਾਂ ਸਰਦਾਰ ਵੱਲਭ ਭਾਈ ਪਟੇਲ ਦੇ ਜੀਵਨ ਨਾਲ ਸਬੰਧਤ ਪੋਸਟਰ ਹੱਥਾਂ ਵਿੱਚ ਫੜ ਕੇ ਸ਼ਹਿਰ ‘ਚ ਰੈਲੀ ਕੱਢੀ ਗਈ । ਇਸ ਮੌਕੇ ਮੈਡਮ ਰਜਨੀ ਬਾਲਾ, ਰਜਿੰਦਰ ਕੌਰ, ਰਾਜਬੀਰ ਕੌਰ, ਕਸ਼ਮੀਰ ਕੌਰ, ਸੁਨੀਤਾ ਕਲੇਰ ਆਦਿ ਸਟਾਫ ਮੈਂਬਰ ਹਾਜ਼ਰ ਸਨ ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly