ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ‘ਪੰਜਾਬ ਇਲੈਕਸ਼ਨ ਕੁਇੱਜ਼-2025’ ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ

28 ਦਸੰਬਰ ਤੋਂ 17 ਜਨਵਰੀ ਤੱਕ ਕਰਵਾਈ ਜਾ ਸਕਦੀ ਆਨਲਾਈਨ ਰਜਿਸਟ੍ਰੇਸ਼ਨ – ਜ਼ਿਲ੍ਹਾ ਚੋਣ ਅਫ਼ਸਰ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਲੋਕਤੰਤਰ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈਮੁੱਖ ਚੋਣ ਅਫ਼ਸਰ (ਸੀ.ਈ.ਓ.)ਪੰਜਾਬ ਵਲੋਂ ‘ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ‘ਪੰਜਾਬ ਇਲੈਕਸ਼ਨ ਕੁਇੱਜ਼-2025’ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਪੰਜਾਬ ਇਲੈਕਸ਼ਨ ਕੁਇੱਜ਼-2025’ ਤਹਿਤ ਮੁਕਾਬਲੇ ਆਨਲਾਈਨ ਅਤੇ ਆਫ਼ਲਾਈਨ ਦੋਵੇਂ ਤਰ੍ਹਾਂ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ 28 ਦਸੰਬਰ 2024 ਤੋਂ 17 ਜਨਵਰੀ 2025 ਤੱਕ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਆਨਲਾਈਨ ਇਲੈਕਸ਼ਨ ਕੁਇੱਜ਼ ਮੁਕਾਬਲਾ 19 ਜਨਵਰੀ 2025 ਨੂੰ ਅਤੇ ਸੂਬਾ ਪੱਧਰੀ ਆਫ਼ਲਾਈਨ ਮੁਕਾਬਲਾ 24 ਜਨਵਰੀ 2025 ਨੂੰ ਹੋਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪਹਿਲੇ ਗੇੜ ਵਿੱਚ ਆਨਲਾਈਨ ਮੁਕਾਬਲੇ ਤਹਿਤ ਜ਼ਿਲ੍ਹਾ ਪੱਧਰ ’ਤੇ ਜੇਤੂਆਂ ਦੀ ਪਹਿਚਾਣ ਕੀਤੀ ਜਾਵੇਗੀ ਅਤੇ ਫਾਈਨਲ ਆਫ਼ਲਾਈਨ ਮੁਕਾਬਲਾ 23 ਜ਼ਿਲ੍ਹਿਆਂ ਦੇ ਜੇਤੂਆਂ ਵਿਚਕਾਰ 24 ਜਨਵਰੀ 2025 ਨੂੰ ਲੁਧਿਆਣਾ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਇਲੈਕਸ਼ਨ ਕੁਇੱਜ਼-2025 ਲਈ ਆਨਲਾਈਨ ਰਜਿਸਟਰੇਸ਼ਨ https://punjab.indiastatquiz.com/ ’ਤੇ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਮੁਕਾਬਲੇ ਵਿੱਚ ਸ਼ਾਮਿਲ ਹੋਣ ਲਈ ਵੋਟਰ ਸ਼ਨਾਖਤੀ ਕਾਰਡ, ਅਧਾਰ ਕਾਰਡ ਅਤੇ ਸਕੂਲ/ਕਾਲਜ ਵਲੋਂ ਜਾਰੀ ਕੀਤਾ ਗਿਆ ਪਹਿਚਾਣ ਪੱਤਰ ਜਮ੍ਹਾ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬਾ ਪੱਧਰ ‘ਤੇ ਜੇਤੂਆਂ ਨੂੰ ਸੀ.ਈ.ਓ. ਪੰਜਾਬ ਵੱਲੋਂ ਵਿਸ਼ੇਸ਼ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਨੌਜਵਾਨ ਵੋਟਰਾਂ ਨੂੰ ‘ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ਕਰਵਾਏ ਜਾ ਰਹੇ ਆਨਲਾਈਨ ਕੁਇੱਜ਼ ਮੁਕਾਬਲੇ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly  

Previous articleਮਨਰੇਗਾ ਤਹਿਤ ਵਿਕਾਸ ਕਾਰਜਾਂ ਅਤੇ ਮਜਦੂਰਾਂ ਦੇ ਰੋਜਗਾਰ ਵਿੱਚ ਕੋਈ ਪੱਖਪਾਤ ਨਹੀਂ ਹੋਵੇਗਾ – ਸਰਪੰਚ ਮਨਜੀਤ ਕੌਰ
Next articleਜ਼ਿਲ੍ਹਾ ਸਿਹਤ ਅਫ਼ਸਰ ਡਾ: ਜਤਿੰਦਰ ਭਾਟੀਆ ਅਤੇ ਫੂਡ ਸੇਫ਼ਟੀ ਟੀਮ ਨੇ ਵੱਖ-ਵੱਖ ਥਾਵਾਂ ਤੋਂ ਭੋਜਨ ਦੇ ਨਮੂਨੇ ਇਕੱਠੇ ਕੀਤੇ