HOME ਨੌਨੀ ਮਾਡਲ ਸਕੂਲ ਕਾਠਗੜ੍ਹ ਦਾ 10ਵੀਂ ਦਾ ਨਤੀਜਾ ਰਿਹਾ ਸ਼ਤ-ਪ੍ਰਤੀਸ਼ਤ, ਵਿਦਿਆਰਥੀਆਂ ਨੇ...

ਨੌਨੀ ਮਾਡਲ ਸਕੂਲ ਕਾਠਗੜ੍ਹ ਦਾ 10ਵੀਂ ਦਾ ਨਤੀਜਾ ਰਿਹਾ ਸ਼ਤ-ਪ੍ਰਤੀਸ਼ਤ, ਵਿਦਿਆਰਥੀਆਂ ਨੇ ਕੀਤਾ ਸਕੂਲ ਦਾ ਨਾਮ ਰੌਸ਼ਨ

ਨਵਾਸ਼ਹਿਰ /ਕਾਠਗੜ੍ਹ,  (ਸਮਾਜ ਵੀਕਲੀ)   (ਜਤਿੰਦਰ ਸਿੰਘ ਕਲੇਰ): ਖੇਤਰ ਦੇ ਪ੍ਰਸਿੱਧ ਵਿਦਿਅਕ ਸੰਸਥਾਨ ਨੌਨੀ ਮਾਡਲ ਸਕੂਲ ਕਾਠਗੜ੍ਹ ਦਾ ਇਸ ਸਾਲ ਦਸਵੀਂ ਜਮਾਤ ਦਾ ਪ੍ਰੀਖਿਆ ਨਤੀਜਾ ਸ਼ਤ-ਪ੍ਰਤੀਸ਼ਤ ਰਿਹਾ। ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਚੰਗੇ ਅੰਕਾਂ ਨਾਲ ਪ੍ਰੀਖਿਆ ਪਾਸ ਕਰਕੇ ਸਕੂਲ, ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ। ਨਤੀਜਾ ਘੋਸ਼ਿਤ ਹੋਣ ਤੋਂ ਬਾਅਦ ਸਕੂਲ ਕੈਂਪਸ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇਕ-ਦੂਜੇ ਨੂੰ ਮਿਠਾਈ ਖਵਾ ਕੇ ਖੁਸ਼ੀ ਸਾਂਝੀ ਕੀਤੀ। ਸਕੂਲ ਦੀ ਚੇਅਰਪਰਸਨ ਮੈਡਮ ਪੂਜਾ ਭਾਰਦਵਾਜ ਨੇ ਸਾਰੇ ਸਫਲ ਵਿਦਿਆਰਥੀਆਂ ਨੂੰ ਆਸ਼ੀਰਵਾਦ ਅਤੇ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਮਿਹਨਤ, ਅਨੁਸ਼ਾਸਨ ਅਤੇ ਸਹੀ ਮਾਰਗਦਰਸ਼ਨ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਇਸ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ। ਸਕੂਲ ਦੇ ਪ੍ਰਿੰਸੀਪਲ ਰਾਘਵ ਭਾਰਦਵਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ ਅਤੇ ਸਾਰੇ ਵਿਦਿਆਰਥੀਆਂ ਨੇ ਬੇਹਤਰੀਨ ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਕੜੀ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਨਾਲ ਇਹ ਸ਼ਾਨਦਾਰ ਉਪਲਬਧੀ ਹਾਸਲ ਹੋਈ ਹੈ। ਉਨ੍ਹਾਂ ਦੱਸਿਆ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇਣ ਲਈ ਵਚਨਬੱਧ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਬਿਹਤਰ ਨਤੀਜੇ ਦੇਣ ਲਈ ਯਤਨਸ਼ੀਲ ਰਹੇਗਾ। ਪ੍ਰੀਖਿਆ ਨਤੀਜੇ ਵਿੱਚ ਮਨਸੀਰਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਵਿੱਚ ਟਾਪ ਕੀਤਾ, ਜਦਕਿ ਨਵਜੋਤ ਕੌਰ ਨੇ ਦੂਜਾ ਅਤੇ ਹਰਸ਼ਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਤਿੰਨਾਂ ਵਿਦਿਆਰਥੀਆਂ ਦੀ ਇਸ ਉਪਲਬਧੀ ’ਤੇ ਸਕੂਲ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।
ਇਸ ਮੌਕੇ ’ਤੇ ਸੁਸ਼ਮਾ ਸ਼ਰਮਾ, ਸਰਿਤਾ ਸ਼ਰਮਾ ਅਤੇ ਅਧਿਆਪਕ ਤਾਰਾ ਚੰਦ ਸਮੇਤ ਸਕੂਲ ਦਾ ਹੋਰ ਸਟਾਫ ਵੀ ਹਾਜ਼ਰ ਰਿਹਾ। ਸਾਰੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleNEET UG ਪ੍ਰੀਖਿਆ ਰੱਦ, ਪੇਪਰ ਲੀਕ ਤੋਂ ਬਾਅਦ NTA ਨੇ ਲਿਆ ਫੈਸਲਾ, CBI ਕਰੇਗੀ ਜਾਂਚ
Next articleਫਲੋਰ ਟੈਸਟ ਤੋਂ ਪਹਿਲਾਂ ਏਆਈਏਡੀਐਮਕੇ ਬਾਗ਼ੀ, ਇੱਕ ਧੜੇ ਨੇ ਸੀਐਮ ਵਿਜੇ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ