HOME ਨਵਦੀਪ ਕੌਰ ਦੇ ਕਤਲ ਮਾਮਲੇ ਵਿੱਚ ਸ਼ੱਕੀ ਖ਼ਿਲਾਫ਼ ਵਾਰੰਟ ਜਾਰੀ

ਨਵਦੀਪ ਕੌਰ ਦੇ ਕਤਲ ਮਾਮਲੇ ਵਿੱਚ ਸ਼ੱਕੀ ਖ਼ਿਲਾਫ਼ ਵਾਰੰਟ ਜਾਰੀ

1
ਕੈਪਸ਼ਨ :ਸ਼ੱਕੀ ਵਿਅਕਤੀ ਅਮਰਬੀਰ ਸਿੰਘ ਦੀ ਇੱਕ ਤਸਵੀਰ

ਵੈਨਕੂਵਰ,   (ਸਮਾਜ ਵੀਕਲੀ)   (ਮਲਕੀਤ ਸਿੰਘ) – ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਐਬਟਸਫੋਰਡ ਵਿੱਚ 2024 ਦੌਰਾਨ ਵਾਪਰੇ 28 ਸਾਲਾ ਨਵਦੀਪ ਕੌਰ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਮੁੱਖ ਸ਼ੱਕੀ ਖ਼ਿਲਾਫ਼ ਕਨੇਡਾ ਭਰ ਵਿੱਚ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਉਕਤ ਸ਼ੱਕੀ ਵਿਅਕਤੀ ਦੇ ਦੇਸ਼ ਤੋਂ ਬਾਹਰ ਭੱਜ ਜਾਣ ਦੀ ਸੰਭਾਵਨਾ ਦੇ ਮੱਦੇ ਨਜ਼ਰ ਇਹ ਫੈਸਲਾ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਪੰਜਾਬੀ ਮੂਲ ਦੇ ਨੌਜਵਾਨ ਅਮਰਬੀਰ ਸਿੰਘ ਉੱਤੇ ਦੋਸ਼ ਲਗਾਏ ਗਏ ਹਨ। ਪੁਲਿਸ ਮੁਤਾਬਕ ਇਹ ਮਾਮਲਾ 2024 ਵਿੱਚ ਐਬਟਸਫੋਰਡ ਵਿੱਚ ਵਾਪਰਿਆ ਸੀ, ਜਦੋਂ 28 ਸਾਲਾ ਨਵਦੀਪ ਕੌਰ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਸੀ। ਇਸ ਘਟਨਾ ਤੋਂ ਬਾਅਦ ਮਾਮਲੇ ਦੀ ਜਾਂਚ ਬ੍ਰਿਟਿਸ਼ ਕੋਲੰਬੀਆ ਦੀ ਇੰਟੀਗ੍ਰੇਟਿਡ ਹੋਮਿਸਾਈਡ ਇਨਵੈਸਟਿਗੇਸ਼ਨ ਟੀਮ ਵੱਲੋਂ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਦੌਰਾਨ ਇਕੱਠੇ ਕੀਤੇ ਗਏ ਸਬੂਤਾਂ ਦੇ ਆਧਾਰ ’ਤੇ ਅਮਰਬੀਰ ਸਿੰਘ ਖ਼ਿਲਾਫ਼ ਦੋਸ਼ ਤੈਅ ਕੀਤੇ ਗਏ ਹਨ ਅਤੇ ਹੁਣ ਉਸ ਦੀ ਗ੍ਰਿਫ਼ਤਾਰੀ ਲਈ ਕਨੇਡਾ ਭਰ ਵਿੱਚ ਵਾਰੰਟ ਜਾਰੀ ਕਰ ਦਿੱਤਾ ਗਿਆ ਹੈ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleWhy India’s Biggest Company Is Betting on American Oil
Next articleਬੱਬਰ ਅਕਾਲੀ ਲਹਿਰ ਦੀ ਸ਼ਹਾਦਤ ਸ਼ਤਾਬਦੀ ਨੂੰ ਸਮਰਪਿਤ ਖੁਰਦਪੁਰ ਸਮਾਗਮ 16 ਮਾਰਚ ਨੂੰ