HOME ਨਵਜੀਤ ਸਿੰਘ ਨਵੀ ਜ਼ਿਲਾ ਯੂਥ ਕਾਂਗਰਸ ਰੂਪਨਗਰ ਦੇ ਮੁੜ ਪ੍ਰਧਾਨ ਬਣੇ

ਨਵਜੀਤ ਸਿੰਘ ਨਵੀ ਜ਼ਿਲਾ ਯੂਥ ਕਾਂਗਰਸ ਰੂਪਨਗਰ ਦੇ ਮੁੜ ਪ੍ਰਧਾਨ ਬਣੇ

2
ਨਵਜੀਤ ਸਿੰਘ ਨਵੀ

ਕਾਂਗਰਸੀ ਵਰਕਰਾਂ ਚ ਖੁਸ਼ੀ ਦੀ ਲਹਿਰ 

ਮੋਰਿੰਡਾ   (ਸਮਾਜ ਵੀਕਲੀ)   (ਸੁਖਵਿੰਦਰ ਸਿੰਘ ਹੈਪੀ)-ਯੂਥ ਕਾਂਗਰਸ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਦੀ ਹੋਈ ਚੋਣ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਪੁੱਤਰ ਨਵਜੀਤ ਸਿੰਘ ਨਵੀਂ ਜ਼ਿਲ੍ਹਾ ਯੂਥ ਕਾਂਗਰਸ ਰੂਪਨਗਰ ਦੇ ਪ੍ਰਧਾਨ ਚੁਣੇ ਗਏ ਹਨ। ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਵਲੋਂ ਪੰਜਾਬ ਅੰਦਰ ਯੂਥ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਸਮੂਚੇ ਪੰਜਾਬ ਦੇ ਜ਼ਿਲ੍ਹਾ ਪ੍ਰਧਾਨਾ ਦੀ ਚੋਣ ਲਈ ਨੌਜਵਾਨਾਂ ਵਲੋਂ ਆਨ ਲਾਇਨ  ਵੋਟਿੰਗ ਕੀਤੀ ਗਈ। ਇਸੇ ਦੌਰਾਨ ਜ਼ਿਲ੍ਹਾ ਯੂਥ ਕਾਂਗਰਸ ਰੂਪਨਗਰ ਦੇ ਅਹੁਦੇ ਲਈ  ਨਵਜੀਤ ਸਿੰਘ ਨਵੀਂ ਚੁਣੇ ਗਏ। ਨਵਜੀਤ ਸਿੰਘ ਨਵੀਂ ਦੇ ਜ਼ਿਲ੍ਹਾ ਪ੍ਰਧਾਨ ਚੁਣੇ ਜਾਣ ਤੇ ਜ਼ਿਲੇ ਭਰ ਦੇ ਕਾਂਗਰਸੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਕੇ ਪੀ ਰਾਣਾ, ਪੰਨਗ੍ਰੇਨ ਪੰਜਾਬ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ,ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਕੁਮਾਰ, ਮੀਤ ਪ੍ਰਧਾਨ ਹਰਮਿੰਦਰ ਸਿੰਘ ਲੱਕੀ, ਵੇਰਕਾ ਮਿਲਕ ਪਲਾਂਟ ਮੁਹਾਲੀ ਦੇ ਡਾਇਰੈਕਟਰ ਬਲਜਿੰਦਰ ਸਿੰਘ ਧਾਲੀਵਾਲ ਸਹੇੜੀ ,ਬਲਾਕ ਯੂਥ ਕਾਂਗਰਸ ਮੋਰਿੰਡਾ ਦੇ ਪ੍ਰਧਾਨ ਦਰਸ਼ਨ ਸਿੰਘ ਸੰਧੂ, ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੇ ਮੈਂਬਰ ਨਰਿੰਦਰ ਸਿੰਘ ਮਾਵੀ ਅਤੇ ਗੁਰਵਿੰਦਰ ਸਿੰਘ ਕਕਰਾਲੀ, ਬਲਾਕ ਸੰਮਤੀ ਮੋਰਿੰਡਾ ਦੀ ਚੇਅਰਪਰਸਨ ਸ੍ਰੀਮਤੀ ਹਰਵਿੰਦਰ ਕੌਰ ਸੰਧੂ, ਸਾਬਕਾ ਚੇਅਰਪਰਸਨ ਹਰਿੰਦਰ ਕੌਰ, ਸੰਮਤੀ ਮੈਂਬਰ ਪ੍ਰਿਤਪਾਲ ਸਿੰਘ ਉਇਂਦ, ਹਰਕੀਰਤ ਸਿੰਘ ਮੜੌਲੀ ਕਲਾਂ, ਜਸਵਿੰਦਰ ਸਿੰਘ ਮੂੰਡੀਆਂ, ਕੌਂਸਲਰ ਹਰਜੀਤ ਸਿੰਘ ਸੋਢੀ, ਕੌਂਸਲਰ ਹਰਜਿੰਦਰ ਸਿੰਘ ਛਿੱਬਰ, ਗੁਰਸੇਵਕ ਸਿੰਘ ਗੁਰੂ, ਕੌਂਸਲਰ ਮਹਿੰਦਰ ਸਿੰਘ ਢਿੱਲੋਂ, ਰਾਹੁਲ ਸ਼ਰਮਾ ,ਚੁਚੂ ਸੂਦ, ਮਨਦੀਪ ਸਿੰਘ ਬਾਜਵਾ, ਬਲਵੀਰ ਸਿੰਘ ਲਾਲਾ, ਰਾਜੇਸ਼ ਕੁਮਾਰ ਸਿਸੋਦੀਆ, ਨਗਰ ਕੌਂਸਲ ਮੋਰਿੰਡਾ ਦੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ, ਨੰਬਰਦਾਰ ਰੁਪਿੰਦਰ ਸਿੰਘ ਭੀਚਰਾ, ਹਰਪਾਲ ਸਿੰਘ ਬਮਨਾੜਾ , ਗੁਰਪ੍ਰੀਤ ਸਿੰਘ ਸਰਪੰਚ ਕਾਈਨੌਰ, ਸਿਟੀ ਕਾਂਗਰਸ ਮੋਰਿੰਡਾ ਦੇ ਪ੍ਰਧਾਨ ਧਰਮਪਾਲ ਥੰਮਣ ਅਤੇ ਮਹਿਲਾ ਕਾਂਗਰਸ ਦੀ ਸੀਨੀਅਰ ਆਗੂ ਬਿੰਦਰਪਾਲ ਕੌਰ ਨੇ ਖੂਸ਼ੀ ਦਾ ਇਜ਼ਹਾਰ ਕਰਦਿਆਂ ਆਖਿਆ ਕਿ ਨਵਜੀਤ ਸਿੰਘ ਹੋਣਹਾਰ, ਮਿਹਨਤੀ ਅਤੇ ਅਣਥੱਕ ਆਗੂ ਹੈ ਜ਼ੋ ਇਲਾਕੇ ਦੀ ਸੇਵਾ ਵਿੱਚ ਸਦਾ ਹਾਜ਼ਰ ਰਹਿੰਦੇ ਹਨ। ਉਹਨਾਂ ਆਸ ਪ੍ਰਗਟ ਕੀਤੀ ਕਿ ਨਵਜੀਤ ਸਿੰਘ ਨਵੀਂ ਨੌਜਵਾਨਾਂ ਦੀਆਂ ਆਸਾਂ ਤੇ ਖਰਾ ਉਤਰਨਗੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleAndy Burnham: The Man Behind the Messiah Myth
Next articleਯੂਥ ਕਾਂਗਰਸ ਦੇ ਨਵ ਨਿਯੁਕਤ ਅਹੁਦੇਦਾਰਾਂ ਦਾ ਵਿਕਰਮ ਬਾਜਵਾ ਨੇ ਕੀਤਾ ਸਨਮਾਨ