ਚੰਡੀਗੜ੍ਹ (ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਤੇ ਸ਼ਰਾਬ ਮਾਫ਼ੀਆ ਦੀ ਪੁਸ਼ਤਪਨਾਹੀ ਕਰਨ ਦੇ ਦੋਸ਼ ਲਾਏ ਹਨ। ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੈਂਕੜੇ ਪਿੰਡਾਂ ਦੇ ਕਾਂਗਰਸੀ ਵਰਕਰਾਂ ਵੱਲੋਂ ਘਨੌਰ ਹਲਕੇ ਦੇ ਦਾਗ਼ੀ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਵਿਰੋਧ ਦੇ ਬਾਵਜੂਦ ਸਿੱਧੂੁ, ਜਲਾਲਪੁਰ ਲਈ ਪੂਰਨ ਹਮਾਇਤ ਦਾ ਐਲਾਨ ਕਰ ਕੇ ਰੇਤ ਤੇ ਸ਼ਰਾਬ ਮਾਫ਼ੀਆ ਦਾ ਬਚਾਅ ਕਰਨ ਵਿੱਚ ਸਭ ਤੋਂ ਮੋਹਰੀ ਹੋ ਗਏ ਹਨ।
ਡਾ. ਚੀਮਾ ਨੇ ਕਿਹਾ ਕਿ ਅਜਿਹਾ ਕਰ ਕੇ ਨਵਜੋਤ ਸਿੱਧੂ ਨੇ ਆਪਣਾ ਅਸਲ ਕਿਰਦਾਰ ਦਿਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੌਰਾਨ ਜਿਨ੍ਹਾਂ ਵਿਧਾਇਕਾਂ ਦੇ ਮਾਫ਼ੀਆ ਨਾਲ ਰਲ ਕੇ ਹੱਥ ਰੰਗਣ ਦੇ ਦੋਸ਼ ਲੱਗੇ ਸਨ, ਉਹੀ ਵਿਧਾਇਕ ਨਵਜੋਤ ਸਿੰਘ ਸਿੱਧੂ ਦੀ ਸ਼ਰਨ ’ਚ ਚਲੇ ਗਏ ਤੇ ਸਿੱਧੂ ਦੀ ਸਰਪ੍ਰਸਤੀ ਹਾਸਲ ਕਰ ਲਈ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly