ਚੰਡੀਗੜ੍ਹ (ਸਮਾਜ ਵੀਕਲੀ):ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁੜ ਆਪਣਾ ਸਟੈਂਡ ਦੁਹਰਾਇਆ ਕਿ ਉਹ ਨਵਜੋਤ ਸਿੱਧੂ ਨੂੰ ਉਦੋਂ ਤੱਕ ਨਹੀਂ ਮਿਲਣਗੇ ਜਦੋਂ ਤੱਕ ਉਹ ਸੋਸ਼ਲ ਮੀਡੀਆ ’ਤੇ ਉਨ੍ਹਾਂ ਖਿਲਾਫ਼ ਕੀਤੇ ਅਪਮਾਨਜਨਕ ਹਮਲਿਆਂ ਲਈ ਜਨਤਕ ਤੌਰ ’ਤੇ ਮੁਆਫ਼ੀ ਨਹੀਂ ਮੰਗ ਲੈਂਦੇ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਅੱਜ ਦੇਰ ਸ਼ਾਮ ਟਵੀਟ ਕਰ ਕੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਨਵਜੋਤ ਸਿੱਧੂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਸਮਾਂ ਮੰਗਣ ਦੀਆਂ ਖ਼ਬਰਾਂ ਪੂਰੀ ਤਰ੍ਹਾਂ ਗਲਤ ਹਨ। ਕੋਈ ਵੀ ਸਮਾਂ ਨਹੀਂ ਲਿਆ ਗਿਆ ਅਤੇ ਨਾ ਹੀ ਰੁਖ਼ ਵਿੱਚ ਕੋਈ ਤਬਦੀਲੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly