ਚੰਡੀਗੜ੍ਹ (ਸਮਾਜ ਵੀਕਲੀ):ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਡਰੱਗ ਕੇਸ ਮਾਮਲੇ ’ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਹੱਲਾ ਬੋਲਿਆ ਹੈ| ਅੱਜ ਨਵਜੋਤ ਸਿੱਧੂ ਨੇ ਟਵੀਟ ਕੀਤਾ ਹੈ ਕਿ ਨਸ਼ਾ ਤਸਕਰੀ ਦੇ ਮਾਮਲੇ ’ਤੇ ਐਸ.ਟੀ.ਐਫ ਦੀ ਸੀਲਬੰਦ ਰਿਪੋਰਟ ਨੂੰ ਖੋਲ੍ਹੇ ਜਾਣ ’ਤੇ ਕੋਈ ਰੋਕ ਨਹੀਂ ਪਰ ਇਸ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਅਤੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਇਸ ਬਾਰੇ ਕੋਈ ਕਾਰਵਾਈ ਨਹੀਂ ਕੀਤੀ| ਨਵਜੋਤ ਸਿੱਧੂ ਨੇ ਕਿਹਾ ਕਿ ਹਾਈਕੋਰਟ ਨੇ ਉਨ੍ਹਾਂ ਵੱਲੋਂ ਲਏ ਸਟੈਂਡ ’ਤੇ ਮੋਹਰ ਲਾਈ ਹੈ| ਉਹ ਸ਼ੁਰੂ ਤੋਂ ਕਹਿੰਦੇ ਆਏ ਹਨ ਕਿ ਕੈਪਟਨ ਅਮਰਿੰਦਰ ਸਿੰਘ ਤੇ ਅਤੁਲ ਨੰਦਾ ਨੇ ਕੋਈ ਕਾਰਵਾਈ ਨਹੀਂ ਕੀਤੀ। ਦੱਸਣਯੋਗ ਹੈ ਕਿ ਕੈਪਟਨ ਨੇ ਮੁੱਖ ਮੰਤਰੀ ਚਰਨਜੀਤ ਚੰਨੀ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਸੀ ਕਿ ਸਰਕਾਰ ਤਿੰਨ ਮਹੀਨਿਆਂ ਤੋਂ ਰਿਪੋਰਟ ਖੋਲ੍ਹਣ ਵੱਲ ਕੋਈ ਕੰਮ ਨਹੀਂ ਕਰ ਰਹੀ ਹੈ, ਲਿਫਾਫਾ ਖੋਲ੍ਹਣ ਤੋਂ ਹੁਣ ਕਿਸੇ ਨੇ ਰੋਕਿਆ ਨਹੀਂ ਹੈ|
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly